25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਮਿ੍ਤਕਾਂ ਤੇ ਜ਼ਖ਼ਮੀਆਂ ਲਈ ਮੁੱਖ ਮੰਤਰੀ ਵਲੋਂ ਮਾਲੀ ਸਹਾਇਤਾ ਦੇ ਕੀਤੇ ਐਲਾਨ ਨਾਲ ਪਰਿਵਾਰਾਂ ਨੂੰ ਮਿਲੇਗੀ ਰਾਹਤ-ਹਰਜੀਤ ਸਿੰਘ

Ad Position 21
No active advertisement
ਅਜੀਤ ਡੈਸਕ 24-04-2026
ਬਸੀ ਪਠਾਣਾਂ, 23 ਅਪ੍ਰੈਲ (ਪੱਤਰ ਪ੍ਰੇਰਕ)-ਆਮ ਆਦਮੀ ਪਾਰਟੀ ਬਲਾਕ ਬਸੀ ਪਠਾਣਾਂ ਦੇ ਪ੍ਰਧਾਨ ਹਰਜੀਤ ਸਿੰਘ ਡਡਿਆਣਾ ਨੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਿੰਡ ਮੈਣ ਮਾਜਰੀ ਦੇ ਵਸਨੀਕਾਂ ਨਾਲ ਵਾਪਰੇ ਦਰਦਨਾਕ ਬੱਸ ਹਾਦਸੇ ਵਿਚ ਜਾਨਾਂ ਗਵਾਉਣ ਵਾਲੇ 9 ਮਿ੍ਤਕ ਸ਼ਰਧਾਲੂਆਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ 34 ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਦੇਣ ਦੇ ਐਲਾਨ ਨੂੰ ਮਿ੍ਤਕਾਂ ਦੇ ਪਰਿਵਾਰਾਂ ਦੇ ਜ਼ਖ਼ਮਾਂ 'ਤੇ ਮਲ੍ਹਮ ਕਰਾਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਮੇਸ਼ਾ ਪੰਜਾਬ ਦਾ ਦੁੱਖ ਸਮਝਿਆ ਹੈ, ਜਿਸ ਲਈ ਵੱਡੇ ਵੱਡੇ ਫ਼ੈਸਲੇ ਲੈ ਕੇ ਕਿਸਾਨਾਂ, ਮਜ਼ਦੂਰਾਂ, ਆਮ ਜਨਤਾ ਤੇ ਨਾਲ-ਨਾਲ ਮੁਲਾਜ਼ਮਾਂ ਨੂੰ ਵੱਡੀ ਰਾਹਤ ਦਿੱਤੀ ਹੈ, ਜਿਸ ਵਿਚ ਮੁਫ਼ਤ ਬਿਜਲੀ, ਸਿਹਤ ਬੀਮਾ ਯੋਜਨਾ, ਤੀਰਥ ਯਾਤਰਾ ਤੋਂ ਇਲਾਵਾ ਕਿਸਾਨਾਂ ਦੀ ਜ਼ਮੀਨਾਂ ਤੱਕ ਪਾਣੀ ਪਹੁੰਚਾ ਕੇ ਆਪਣੇ ਵਾਅਦੇ ਪੂਰੀ ਕੀਤੇ ਹਨ | ਡਡਿਆਣਾ ਨੇ ਕਿਹਾ ਕਿ ਪਿਛਲੇ ਦਿਨੀਂ ਪਿੰਡ ਮੈਣ ਮਾਜਰੀ ਦੇ ਵਸਨੀਕਾਂ ਨਾਲ ਵਾਪਰੇ ਦਰਦਨਾਕ ਹਾਦਸੇ ਵਿਚ ਆਪਣੀਆਂ ਜਾਨਾਂ ਗਵਾਉਣ ਵਾਲੇ 9 ਮਿ੍ਤਕਾਂ ਦੇ ਪਰਿਵਾਰਾਂ ਦਾ ਦੁੱਖ ਸਮਝਦੇ ਹੋਏ ਮਾਲੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ, ਜਿਸ ਬਦਲੇ ਜ਼ਿਲ੍ਹਾ ਵਾਸੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹਨ |
Ad Position 22
No active advertisement
ਪਿਛਲੀ ਖ਼ਬਰ ਜੱਚਾ-ਬੱਚਾ ਸਿਹਤ ਸਹੂਲਤਾਂ ਦਾ ਫ਼ਾਇਦਾ ਉਠਾਇਆ ਜਾਵੇ-ਸਿਵਲ ਸਰਜਨ ਅਗਲੀ ਖ਼ਬਰ ਵਿਸ਼ਵ ਯੂਨੀਵਰਸਿਟੀ ਵਲੋਂ ਅੰਗਰੇਜ਼ੀ ਸਾਹਿਤ ਦੀਆਂ ਦੋ ਪੁਸਤਕਾਂ ਲੋਕ ਅਰਪਣ
Ad Position 24