25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਜੇਲ੍ਹ ਵਿਚੋਂ ਨਸ਼ੀਲਾ ਪਦਾਰਥ ਮਿਲਣ ਸੰਬੰਧੀ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 24-04-2026
ਨਾਭਾ, 23 ਅਪ੍ਰੈਲ (ਕਰਮਜੀਤ ਸਿੰਘ)-ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਅੰਦਰ ਦਾਖਲ ਹੋਏ ਹਵਾਲਾਤੀ ਦੀ ਤਲਾਸ਼ੀ ਦੌਰਾਨ 29 ਗ੍ਰਾਮ ਨਸ਼ੀਲਾ ਠੋਸ ਪਦਾਰਥ ਬਰਾਮਦ ਹੋਏ | ਮੁਲਜਮ ਦੀ ਪਛਾਣ ਹਵਾਲਾਤੀ ਗੁਰਿੰਦਰ ਸਿੰਘ ਪੁੱਤਰ ਰਾਜੇਸ਼ ਸਿੰਘ ਵਾਸੀ ਖਾਨਪੁਰ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਵਜੋਂ ਹੋਈ | ਜਾਣਕਾਰੀ ਅਨੁਸਾਰ ਜੇਲ੍ਹ ਦੇ ਸਹਾਇਕ ਸੁਪਰਡੈਂਟ ਜਸਪਾਲ ਸਿੰਘ ਨੇ ਥਾਣਾ ਸਦਰ ਪੁਲਿਸ ਨੂੰ ਦਿੱਤੀ ਲਿਖਤੀ ਸ਼ਿਕਾਇਤ ਵਿਚ ਦੱਸਿਆ ਕਿ ਦੋਸ਼ੀ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਵਿਖੇ ਪੇਸ਼ੀ 'ਤੇ ਗਿਆ ਸੀ ਜਦੋਂ ਪੇਸ਼ੀ ਤੋਂ ਬਾਅਦ ਜੇਲ੍ਹ ਅੰਦਰ ਦਾਖਲ ਹੋਇਆ ਤਾਂ ਦੋਸ਼ੀ ਦੀ ਜਿਸਮਾਨੀ ਤਲਾਸ਼ੀ ਕਰਨ ਤੇ ਉਸ ਕੋਲੋਂ 29 ਗ੍ਰਾਮ ਨਸ਼ੀਲਾ ਠੋਸ ਪਦਾਰਥ ਬਰਾਮਦ ਹੋਇਆ | ਥਾਣਾ ਸਦਰ ਪੁਲਿਸ ਨੇ ਸਹਾਇਕ ਜੇਲ੍ਹ ਸੁਪਰਡੈਂਟ ਦੇ ਬਿਆਨਾ 'ਤੇ ਹਵਾਲਾਤੀ ਨਸ਼ਾ ਵਿਰੋਧੀ ਕਾਨੂੰਨ ਦੇ ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਤਫ਼ਤੀਸ਼ ਸ਼ੁਰੂ ਕਰ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਬਹਾਦਰਗੜ੍ਹ ਵਿਖੇ ਕਮਾਂਡੋ ਕੰਪਲੈਕਸ 'ਚ ਵਪਾਰੀ ਦੁਖਦਾਈ ਘਟਨਾ-ਕਸਰਤ ਕਰਦੇ ਮੌਕੇ ਸਬ-ਇੰਸਪੈਕਟਰ ਦੀ ਹੋਈ ਮੌਤ ਅਗਲੀ ਖ਼ਬਰ ਆਸਟ੍ਰੇਲੀਆ 'ਚ ਇਮਿਗ੍ਰੇਸ਼ਨ ਏਜੰਟ ਖ਼ਿਲਾਫ਼ ਵੱਡੀ ਕਾਰਵਾਈ -5 ਸਾਲ ਲਈ ਰਜਿਸਟ੍ਰੇਸ਼ਨ ਰੱਦ
Ad Position 24