25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਪਾਵਰਕਾਮ ਦੇ ਠੇਕਾ ਕਾਮਿਆਂ ਵਲੋਂ 16ਵੇਂ ਦਿਨ ਵੀ ਪਰਿਵਾਰਾਂ ਤੇ ਬੱਚਿਆਂ ਸਮੇਤ ਧਰਨਾ ਜਾਰੀ

Ad Position 21
No active advertisement
ਅਜੀਤ ਡੈਸਕ 24-04-2026
ਪਟਿਆਲਾ, 23 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਠੇਕਾ ਕਾਮਿਆਂ ਨੇ ਬਿਜਲੀ ਮੰਤਰੀ ਦੀ ਰਿਹਾਇਸ਼ ਘੇਰਨ ਤੋਂ ਬਾਅਦ ਅੱਜ ਪਾਵਰਕਾਮ ਦੇ ਮੁੱਖ ਦਫ਼ਤਰ ਅੱਗੇ ਲਗਾਤਾਰ 16ਵੇਂ ਦਿਨ ਵੀ ਧਰਨਾ ਜਾਰੀ ਰਿਹਾ | ਇਸ ਮੌਕੇ ਆਊਟਸੋਰਸਿੰਗ ਕਾਮਿਆਂ ਨੇ ਪਰਿਵਾਰਾਂ ਸਮੇਤ ਆਕਾਸ਼ ਗੰੁਜਾਊ ਨਾਅਰੇ ਮਾਰਦਿਆਂ ਸ਼ਹਿਰ ਵਿਚ ਮੁਜ਼ਾਹਰਾ ਕੀਤਾ | ਪਾਵਰਕਾਮ ਤੋਂ ਸੂਬਾ ਪ੍ਰਧਾਨ ਬਲਿਹਾਰ ਸਿੰਘ, ਸੂਬਾ ਜਰਨਲ ਸਕੱਤਰ ਰਜੇਸ਼ ਕੁਮਾਰ ਮੌੜ, ਸਹਾਇਕ ਸਕੱਤਰ ਟੇਕ ਚੰਦ, ਸੂਬਾ ਪ੍ਰੈੱਸ ਸਕੱਤਰ ਇੰਦਰਪ੍ਰੀਤ ਨੇ ਵਿਚਾਰ ਰੱਖਦੇ ਹੋਏ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਆਰਥਿਕ ਸੁਧਾਰਾਂ ਦੇ ਦੰਭੀ ਐਲਾਨ ਹੇਠ ਕਾਰਪੋਰੇਟ ਘਰਾਨਿਆਂ ਵੱਲੋਂ ਪਹਿਲਾਂ ਕੀਤੀ ਜਾਂਦੀ ਲੁੱਟ ਚ ਵਾਧਾ ਕਰਨ ਲਈ ਨਿੱਜੀਕਰਨ ਕੀਤਾ ਜਾ ਰਿਹਾ ਹੈ | ਨਿੱਜੀਕਰਨ ਦੀਆਂ ਨੀਤੀਆਂ ਤਹਿਤ ਹੀ ਪੰਜਾਬ ਸਰਕਾਰ ਵਲੋਂ ਬਿਜਲੀ ਐਕਟ 2003 ਅਤੇ 2025 ਲਾਗੂ ਕਰਦਿਆਂ ਬਿਜਲੀ ਕਾਰਪੋਰੇਸ਼ਨ ਦੇ ਨਿੱਜੀਕਰਨ ਦਾ ਹੱਲ ਤੇਜ਼ ਕੀਤਾ ਹੋਇਆ ਹੈ, ਮੀਨੀਮਮ ਵੇਜ ਐਕਟ ਰੱਦ ਕਰਕੇ ਡੀ.ਸੀ. ਰੇਟ ਲਾਗੂ ਕੀਤੇ ਗਏ ਹਨ, ਪੱਕੀ ਭਰਤੀ ਦੀ ਥਾਂ ਆਊਟਸੋਰਸਡ ਠੇਕਾ ਭਰਤੀ ਲਾਗੂ ਕੀਤੀ ਗਈ ਹੈ | ਆਗੂਆਂ ਨੇ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲੇਬਰ ਲਾਅ 'ਚ ਕੀਤੀਆਂ ਤਬਦੀਲੀਆਂ ਨੂੰ ਲਾਗੂ ਕਰਨ ਲਈ ਬਿੱਲ ਪਾਸ ਕੀਤਾ ਗਿਆ ਹੈ | ਜਿਸ ਦੀ ਆਗੂਆਂ ਵਲੋਂ ਜ਼ੋਰਦਾਰ ਨਿਖੇਧੀ ਕੀਤੀ ਗਈ | ਆਗੂਆਂ ਨੇ ਕਿਸਾਨਾਂ, ਮਜ਼ਦੂਰਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਨਿੱਜੀਕਰਨ ਦਾ ਇਹ ਸਾਮਰਾਜੀ ਹੱਲਾ ਸਾਡੇ ਸਾਰੇ ਵਰਗਾਂ 'ਤੇ ਸਾਂਝਾ ਹੈ, ਇਸ ਹੱਲੇ ਨੂੰ ਪਿੱਛੇ ਮੋੜਾ ਦੇਣ ਲਈ ਸਾਂਝੇ ਤੇ ਤਿੱਖੇ ਸੰਘਰਸ਼ਾਂ ਦੇ ਰਾਹ ਪੈਣਾ ਚਾਹੀਦਾ ਹੈ | ਆਗੂਆਂ ਨੇ ਕਿਹਾ ਕਿ ਮੰਗਾਂ ਦਾ ਹੱਲ ਨਾ ਹੋਣ ਦੀ ਸੂਰਤ ਵਿਚ ਸੰਘਰਸ਼ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਅਤੇ ਫ਼ੀਲਡ ਵਿਚ ਆਉਣ ਤੇ ਵਿੱਤ ਮੰਤਰੀ ਸਮੇਤ ਬਿਜਲੀ ਮੰਤਰੀ ਅਤੇ ਕਿਰਤ ਮੰਤਰੀ ਦਾ ਕਾਲੇ ਝੰਡਿਆਂ ਨਾਲ ਰੋਸ ਵਿਖਾਵੇ ਕਰਨ ਦਾ ਫ਼ੈਸਲਾ ਕੀਤਾ |
Ad Position 22
No active advertisement
ਪਿਛਲੀ ਖ਼ਬਰ ਭਾਵਿਪ ਚੈਰੀਟੇਬਲ ਮੈਡੀਕੇਅਰ ਟਰੱਸਟ ਨੇ ਸਿਲਾਈ ਸੈਂਟਰ ਦੀਆਂ 18 ਲੜਕੀਆਂ ਨੂੰ ਸਰਟੀਫਿਕੇਟ ਵੰਡੇ ਅਗਲੀ ਖ਼ਬਰ ਬਹਾਦਰਗੜ੍ਹ ਵਿਖੇ ਕਮਾਂਡੋ ਕੰਪਲੈਕਸ 'ਚ ਵਪਾਰੀ ਦੁਖਦਾਈ ਘਟਨਾ-ਕਸਰਤ ਕਰਦੇ ਮੌਕੇ ਸਬ-ਇੰਸਪੈਕਟਰ ਦੀ ਹੋਈ ਮੌਤ
Ad Position 24