24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਵਿਧਾਇਕ ਹੈਪੀ ਨੇ ਸੀਵਰੇਜ ਲਾਈਨ ਦੀ ਸਫਾਈ ਦਾ ਕੰਮ ਕਰਵਾਇਆ ਸ਼ੁਰੂ

Ad Position 21
No active advertisement
ਅਜੀਤ ਡੈਸਕ 24-04-2026
ਬਸੀ ਪਠਾਣਾਂ, 23 ਅਪ੍ਰੈਲ (ਐਚ.ਐਸ. ਗੌਤਮ)-ਹਲਕਾ ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਵਲੋਂ ਵਾਰਡ ਨੰ. 2 ਤੋਂ ਬਸੀ ਪਠਾਣਾਂ ਦੇ ਵੱਖ-ਵੱਖ ਇਲਾਕਿਆਂ ਦੀ ਲਗਪਗ 5.75 ਕਿੱਲੋਮੀਟਰ ਲੰਬੀ ਸੀਵਰੇਜ ਲਾਈਨ ਦੀ ਸਫ਼ਾਈ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ | ਜਿਸ ਵਿਚ ਸਰਹਿੰਦ ਮੋਰਿੰਡਾ ਰੋਡ ਦੀ ਸੀਵਰੇਜ ਲਾਈਨ, ਨਾਮਦੇਵ ਰੋਡ ਸੀਵਰੇਜ ਲਾਈਨ, ਗੁੱਗਾ ਮਾੜੀ ਰੋਡ ਸੀਵਰੇਜ ਲਾਈਨ, ਧੋਬੀਆਂ ਵਾਲਾ ਮੁਹੱਲਾ ਰੋਡ ਸੀਵਰੇਜ ਲਾਈਨ, ਸਿਵਲ ਹਸਪਤਾਲ ਰੋਡ ਅਤੇ ਖਰੜ ਰੋਡ ਦੀ ਸੀਵਰੇਜ ਲਾਈਨ ਦੀ ਸਫ਼ਾਈ ਕਰਵਾਈ ਜਾਵੇਗੀ | ਇਸ ਮੌਕੇ ਵਿਧਾਇਕ ਹੈਪੀ ਨੇ ਦੱਸਿਆ ਕਿ ਇਸ ਸੀਵਰੇਜ ਲਾਈਨ ਦੀ ਸਫ਼ਾਈ 'ਤੇ ਕਰੀਬ 18.83 ਲੱਖ ਰੁਪਏ ਦੀ ਲਾਗਤ ਆਵੇਗੀ | ਲੰਬੇ ਸਮੇਂ ਤੋਂ ਸੀਵਰੇਜ ਲਾਈਨ ਵਿਚ ਗਾਦ ਜਮ੍ਹਾਂ ਹੋਣ ਕਾਰਨ ਪਾਣੀ ਦੀ ਨਿਕਾਸੀ ਵਿਚ ਰੁਕਾਵਟ ਹੋਣ ਨਾਲ ਸ਼ਹਿਰ ਵਾਸੀਆਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ | ਉਨ੍ਹਾਂ ਕਿਹਾ ਕਿ ਮਸ਼ੀਨਾਂ ਨਾਲ ਮੁਕੰਮਲ ਸਫ਼ਾਈ ਹੋਣ ਨਾਲ ਨਿਕਾਸੀ ਦੀ ਸਮੱਸਿਆ ਸਥਾਈ ਤੌਰ 'ਤੇ ਹੱਲ ਹੋ ਜਾਵੇਗੀ | ਇਸ ਮੌਕੇ ਸੀਵਰੇਜ ਬੋਰਡ ਦੇ ਅਧਿਕਾਰੀ ਰਾਜ ਪੁਰੀ, ਬਲਵਿੰਦਰ ਸਿੰਘ, ਪਰਵਿੰਦਰ ਸਿੰਘ, ਕਵਲਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਦੀਦਾਰ ਸਿੰਘ, ਸੁਖਵਿੰਦਰ ਸਿੰਘ, ਅਜਮੇਰ ਸਿੰਘ, ਹਰਜੀਤ ਸਿੰਘ, ਜਗਦੀਸ ਸਿੰਘ ਬਾਲ ਕਿ੍ਸ਼ਨ, ਮਾਲ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਦੀ ਅਧਿਆਪਕਾ ਦੀ ਪੁਸਤਕ ਜਾਰੀ ਅਗਲੀ ਖ਼ਬਰ ਵਿਧਾਇਕ ਰਾਏ ਨੇ ਪਿੰਡਾਂ ਨੂੰ ਦਿੱਤੇ ਪਾਣੀ ਵਾਲੇ ਟੈਂਕਰ ਕਮ ਫਾਇਰ ਬਿ੍ਗੇਡ ਪੰਪ
Ad Position 24