24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਪੰਜਾਬ ਨੂੰ ਤਰੱਕੀ ਦੇ ਰਾਹ 'ਤੇ ਲਿਆਉਣ ਲਈ ਕਾਂਗਰਸ ਦੀ ਸਰਕਾਰ ਬਣਾਉਣਾ ਜ਼ਰੂਰੀ-ਨਾਭਾ

Ad Position 21
No active advertisement
ਅਜੀਤ ਡੈਸਕ 24-04-2026
ਅਮਲੋਹ, 23 ਅਪ੍ਰੈਲ (ਕੇਵਲ ਸਿੰਘ)-ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਕੇ ਸੱਤਾ 'ਚ ਆਈ ਆਮ ਆਦਮੀ ਪਾਰਟੀ ਦੇ ਕਾਰਜਕਾਲ ਦੌਰਾਨ ਪੰਜਾਬ ਵਿਕਾਸ ਵਿਚ ਕਾਫ਼ੀ ਪਛੜ ਗਿਆ ਹੈ ਅਤੇ ਸੂਬਾ ਲਗਾਤਾਰ ਕਰਜ਼ੇ ਦੇ ਭਾਰੀ ਬੋਝ ਹੇਠ ਦੱਬਦਾ ਜਾ ਰਿਹਾ ਹੈ, ਜਦਕਿ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਵਾਲੇ ਪਾਰਟੀ ਲੀਡਰਾਂ ਦੇ ਦਬਾਅ ਹੇਠ ਰਹਿ ਕੇ ਕੰਮ ਕਰ ਰਹੇ ਹਨ | ਇਹ ਗੱਲ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਬਲਵੀਰ ਸਿੰਘ ਮਿੰਟੂ ਦੇ ਗ੍ਰਹਿ ਪਿੰਡ ਨੂਰਪੁਰਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ | ਉਨ੍ਹਾਂ ਕਿਹਾ ਕਿ ਪੰਜਾਬ 'ਚ ਵੱਡੇ ਪੱਧਰ 'ਤੇ ਵਿਕਾਸ ਸਿਰਫ਼ ਕਾਂਗਰਸ ਦੇ ਰਾਜ ਦੌਰਾਨ ਹੀ ਸੰਭਵ ਹੋਇਆ ਸੀ ਅਤੇ ਕਾਂਗਰਸ ਪਾਰਟੀ ਵਲੋਂ ਦਿੱਤੀਆਂ ਕੁਰਬਾਨੀਆਂ ਕਾਰਨ ਹੀ ਸੂਬੇ ਵਿਚ ਸ਼ਾਂਤੀ ਅਤੇ ਭਾਈਚਾਰਾ ਕਾਇਮ ਹੋਇਆ ਸੀ | ਉਨ੍ਹਾਂ ਦੋਸ਼ ਲਗਾਇਆ ਕਿ ਮੌਜੂਦਾ ਸਰਕਾਰ ਦੀਆਂ ਗ਼ਲਤ ਤੇ ਗੈਰ-ਜ਼ਿੰਮੇਵਾਰ ਨੀਤੀਆਂ ਕਾਰਨ ਪੰਜਾਬ ਦੀਆਂ ਗਲੀਆਂ ਵਿਚ ਨਸ਼ਿਆਂ ਦਾ ਫੈਲਾਅ ਵਧ ਰਿਹਾ ਹੈ ਅਤੇ ਆਮ ਲੋਕ ਗੈਂਗਸਟਰਾਂ ਤੇ ਲੁਟੇਰਿਆਂ ਦੇ ਸਹਿਮ ਹੇਠ ਆਪਣੀ ਜ਼ਿੰਦਗੀ ਬਿਤਾਉਣ ਲਈ ਮਜਬੂਰ ਹੋ ਰਹੇ ਹਨ | ਸ. ਨਾਭਾ ਨੇ ਕਿਹਾ ਕਿ ਪੰਜਾਬ ਨੂੰ ਮੁੜ ਤਰੱਕੀ ਦੇ ਰਾਹ 'ਤੇ ਲਿਆਉਣ ਲਈ ਕਾਂਗਰਸ ਪਾਰਟੀ ਦਾ ਸੱਤਾ ਵਿਚ ਆਉਣਾ ਬਹੁਤ ਜ਼ਰੂਰੀ ਹੈ | ਉਨ੍ਹਾਂ ਕਾਂਗਰਸੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਸੁਨੇਹਾ ਘਰ-ਘਰ ਤੱਕ ਪਹੁੰਚਾ ਕੇ ਲੋਕਾਂ ਨੂੰ ਜਾਗਰੂਕ ਕਰਨ | ਇਸ ਮੌਕੇ ਬਲਾਕ ਪ੍ਰਧਾਨ ਜਗਬੀਰ ਸਿੰਘ ਸਲਾਣਾ, ਸਾਬਕਾ ਬਲਾਕ ਸੰਮਤੀ ਮੈਂਬਰ ਬਲਵੀਰ ਸਿੰਘ ਮਿੰਟੂ, ਮਾ. ਰਣਧੀਰ ਸਿੰਘ, ਸਰਪੰਚ ਅਮਨਜੋਤ ਕੌਰ, ਬਬਨਦੀਪ ਕੌਰ, ਪੀ.ਏ. ਮਨਪ੍ਰੀਤ ਸਿੰਘ ਮਿੰਟਾ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸੈਂਕੜੇ ਸੇਜ਼ਲ ਅੱਖਾਂ ਨਾਲ ਨੰਬਰਦਾਰ ਪ੍ਰੀਤਮ ਸਿੰਘ ਥਾਬਲ ਨੂੰ ਦਿੱਤੀ ਅੰਤਿਮ ਵਿਦਾਈ ਅਗਲੀ ਖ਼ਬਰ ਜ਼ਿਲ੍ਹਾ ਸਿੱਖਿਆ ਅਫ਼ਸਰ ਰਵਿੰਦਰ ਕÏਰ ਨੇ ਸਕੂਲ ਮੁਖੀਆਂ ਨਾਲ ਕੀਤੀ ਹੰਗਾਮੀ ਮੀਟਿੰਗ
Ad Position 24