24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਸੈਂਕੜੇ ਸੇਜ਼ਲ ਅੱਖਾਂ ਨਾਲ ਨੰਬਰਦਾਰ ਪ੍ਰੀਤਮ ਸਿੰਘ ਥਾਬਲ ਨੂੰ ਦਿੱਤੀ ਅੰਤਿਮ ਵਿਦਾਈ

Ad Position 21
No active advertisement
ਅਜੀਤ ਡੈਸਕ 24-04-2026
ਬਸੀ ਪਠਾਣਾਂ, 23 ਅਪ੍ਰੈਲ (ਪੱਤਰ ਪ੍ਰੇਰਕ)-ਪਿੰਡ ਥਾਬਲਾਂ ਦੇ 89 ਸਾਲਾ ਨੰਬਰਦਾਰ ਪ੍ਰੀਤਮ ਸਿੰਘ ਬੀਤੇ ਦਿਨ ਅਕਾਲ ਚਲਾਣਾ ਕਰ ਗਏ ਹਨ | ਜਿਨ੍ਹਾਂ ਦੀ ਮਿ੍ਤਕ ਦੇਹ ਦਾ ਅੱਜ ਪਿੰਡ ਥਾਬਲਾਂ ਦੇ ਸ਼ਮਸ਼ਾਨ ਘਾਟ ਵਿਖੇ ਅੰਤਿਮ ਸਸਕਾਰ ਕਰ ਦਿੱਤਾ ਗਿਆ | ਜਿਸ ਦੌਰਾਨ ਨੰਬਰਦਾਰ ਪ੍ਰੀਤਮ ਸਿੰਘ ਦੀ ਅੰਤਿਮ ਯਾਤਰਾ ਵਿਚ ਸੈਂਕੜੇ ਸਨੇਹੀਆਂ ਨੇ ਸ਼ਾਮਿਲ ਹੋ ਕੇ ਉਨ੍ਹਾਂ ਨੂੰ ਅੰਤਿਮ ਵਿਦਾਈ ਦਿੱਤੀ | ਇਸ ਮੌਕੇ ਉਨ੍ਹਾਂ ਦੇ ਸਪੁੱਤਰ ਸਾਬਕਾ ਸਰਪੰਚ ਕੁਲਦੀਪ ਸਿੰਘ ਨੰਬਰਦਾਰ, ਭਰਾ ਗੁਰਦੀਪ ਸਿੰਘ, ਪੋਤਰੇ ਸੁਖਜੀਤ ਸਿੰਘ, ਜਗਜੀਤ ਸਿੰਘ, ਪਰਵੀਰ ਸਿੰਘ ਤੇ ਹੋਰਨਾਂ ਪਰਿਵਾਰਕ ਮੈਂਬਰਾਂ ਨਾਲ ਵੱਖ-ਵੱਖ ਰਾਜਸੀ ਤੇ ਸਮਾਜਿਕ ਸ਼ਖ਼ਸੀਅਤਾਂ ਨੇ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਦੁੱਖ ਸਾਂਝਾ ਕੀਤਾ | ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਵਾਲਿਆਂ ਵਿਚ ਸਵਾਮੀ ਗੁਰੂ ਕਿਰਪਾ ਨੰਦ ਜੀ ਮਹਾਰਾਜ, ਵਿਧਾਇਕ ਰੁਪਿੰਦਰ ਸਿੰਘ ਹੈਪੀ, ਸਾਬਕਾ ਵਿਧਾਇਕ ਜਸਟਿਸ ਨਿਰਮਲ ਸਿੰਘ, ਸਾਬਕਾ ਚੇਅਰਮੈਨ ਲਖਵੀਰ ਸਿੰਘ ਥਾਬਲ, ਬਲਜਿੰਦਰ ਸਿੰਘ ਬਿੱਲਾ ਸਾਬਕਾ ਸਰਪੰਚ, ਭਾਜਪਾ ਆਗੂ ਜਗਦੀਪ ਸਿੰਘ ਚੀਮਾ, ਵੇਰਕਾ ਤੋਂ ਸਤਵਿੰਦਰ ਸਿੰਘ ਚਲਾਕੀ, ਪ੍ਰਹਲਾਦ ਸਿੰਘ, ਗੁਰਿੰਦਰ ਪਾਲ ਸਿੰਘ ਮੈੜਾਂ, ਜਗਤਾਰ ਸਿੰਘ, ਮਨਜੀਤ ਸਿੰਘ, ਗੁਰਿੰਦਰ ਸਿੰਘ ਮਾਨ ਸਰਪੰਚ ਵਜੀਦਪੁਰ, ਬਲਜੀਤ ਸਿੰਘ ਗੰਢੂਆਂ, ਕੁਲਭੂਸ਼ਨ ਮਲਹੋਤਰਾ, ਹਰਪ੍ਰੀਤ ਸਿੰਘ ਪੀਤੀ ਥਾਬਲਾਂ, ਗੁਰਵਿੰਦਰ ਸਿੰਘ ਲਾਲਾ, ਰੁਪਿੰਦਰ ਸਿੰਘ, ਕਰਮਜੀਤ ਸਿੰਘ ਸਰਪੰਚ ਰਾਮਪੁਰ ਕਲੇਰਾਂ, ਪਰਮਿੰਦਰ ਸਿੰਘ ਚਲਾਕੀ ਸਾਬਕਾ ਚੇਅਰਮੈਨ, ਸਾਧਾ ਸਿੰਘ ਗਿੱਲ ਡਾਇਰੈਕਟਰ, ਅਜਮੇਰ ਸਿੰਘ ਕਲੇਰ, ਰਜਿੰਦਰ ਸਿੰਘ ਸਕੱਤਰ, ਅਵਤਾਰ ਸਿੰਘ, ਬਰਿੰਦਰ ਸਿੰਘ ਸੋਢੀ, ਸੁਖਜੀਤ ਸਿੰਘ ਬਾੜੇਵਾਲ, ਬਲਜਿੰਦਰ ਸਿੰਘ ਭੁੱਚੀ, ਕੁਲਬੀਰ ਸਿੰਘ ਵਜੀਦਪੁਰ, ਤਰਲੋਚਨ ਸਿੰਘ ਜੰਗਲਾਤ ਅਫਸਰ ਵੀ ਸ਼ਾਮਲ ਸਨ | ਇਸ ਮੌਕੇ ਕੁਲਦੀਪ ਸਿੰਘ ਸਾਬਕਾ ਸਰਪੰਚ ਨੇ ਦੱਸਿਆ ਕਿ ਉਨ੍ਹਾਂ ਦੇ ਸਵਰਗੀ ਪਿਤਾ ਨੰਬਰਦਾਰ ਪ੍ਰੀਤਮ ਸਿੰਘ ਦੇ ਨਮਿਤ ਰੱਖੇ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 3 ਮਈ ਦਿਨ ਐਤਵਾਰ ਨੂੰ ਦੁਪਹਿਰ 12 ਤੋਂ 1 ਵਜੇ ਦੇ ਦਰਮਿਆਨ ਗੁਰਦੁਆਰਾ ਸਾਹਿਬ ਪਿੰਡ ਥਾਬਲਾਂ, ਤਹਿਸੀਲ ਬਸੀ ਪਠਾਣਾਂ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਕਾਂਗਰਸੀ ਵਫ਼ਦ ਨੇ ਕੌਂਸਲ ਚੋਣਾਂ ਸੂਚੀ ਸੁਧਾਰ ਲਈ ਐਸ.ਡੀ.ਐਮ ਨੂੰ ਮੰਗ ਪੱਤਰ ਸੌਂਪਿਆ ਅਗਲੀ ਖ਼ਬਰ ਪੰਜਾਬ ਨੂੰ ਤਰੱਕੀ ਦੇ ਰਾਹ 'ਤੇ ਲਿਆਉਣ ਲਈ ਕਾਂਗਰਸ ਦੀ ਸਰਕਾਰ ਬਣਾਉਣਾ ਜ਼ਰੂਰੀ-ਨਾਭਾ
Ad Position 24