ਜਖਵਾਲੀ, 24 ਅਪ੍ਰੈਲ (ਨਿਰਭੈ ਸਿੰਘ)-ਸਿਹਤ ਵਿਭਾਗ ਦੇ ਸਬ ਸੈਂਟਰ ਪਿੰਡ ਖਰੌੜਾ ਵਲੋਂ ਸਿਹਤ ਕਰਮਚਾਰੀ ਲਖਵਿੰਦਰ ਸਿੰਘ ਬਾਲਪੁਰ ਦੀ ਅਗਵਾਈ ਹੇਠ ਸਰਕਾਰੀ ਮਿਡਲ ਸਕੂਲ ਖਰੌੜਾ ਵਿਖੇ ਵਿਸ਼ਵ ਡੇਂਗੂ ਦਿਵਸ ਮਨਾਇਆ ਗਿਆ | ਇਸ ਮੌਕੇ ਸਿਹਤ ਕਰਮਚਾਰੀ ਨੇ ਬੱਚਿਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੇਂਗੂ ਬੁਖ਼ਾਰ ਮਾਦਾ ਏਡੀਜ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਅਤੇ ਇਹ ਮੱਛਰ ਸਾਫ਼ ਖੜ੍ਹੇ ਪਾਣੀ ਦੇ ਸੋਮਿਆਂ ਵਿਚ ਪੈਦਾ ਹੁੰਦਾ ਹੈ | ਉਨ੍ਹਾਂ ਡੇਂਗੂ ਬੁਖ਼ਾਰ ਤੋਂ ਬਚਾਓ ਦੇ ਤਰੀਕਿਆਂ ਬਾਰੇ ਬੱਚਿਆਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਆਪਣੇ ਘਰਾਂ ਦੇ ਆਲੇ-ਦੁਆਲੇ ਪਾਣੀ ਨਾ ਖੜ੍ਹਾ ਨਾ ਹੋਣ ਦਿੱਤਾ ਜਾਵੇ, ਕੂਲਰ, ਗਮਲੇ ਅਤੇ ਪਾਣੀ ਦੀਆਂ ਟੈਂਕੀਆਂ ਨੂੰ ਸਾਫ਼ ਕਰਕੇ ਚੰਗੀ ਤਰ੍ਹਾਂ ਸੁਕਾਉਣਾ ਚਾਹੀਦਾ ਹੈ |