06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਜ਼ਿਲ੍ਹੇ ਨੂੰ ਟੀਬੀ ਮੁਕਤ ਕਰਨ ਲਈ ਮੁਹਿੰਮ ਲਗਾਤਾਰ ਜਾਰੀ-ਸਿਵਲ ਸਰਜਨ

Ad Position 21
No active advertisement
ਅਜੀਤ ਡੈਸਕ 25-04-2026
ਫ਼ਤਹਿਗੜ੍ਹ ਸਾਹਿਬ, 24 ਅਪ੍ਰੈਲ (ਮਨਪ੍ਰੀਤ ਸਿੰਘ)-ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਦੀ ਅਗਵਾਈ 'ਚ ਜ਼ਿਲੇ੍ਹ ਨੂੰ ਟੀਬੀ ਮੁਕਤ ਕਰਨ ਲਈ 100 ਦਿਨਾਂ ਟੀਬੀ ਵਿਰੋਧੀ ਮੁਹਿੰਮ ਲਗਾਤਾਰ ਜਾਰੀ ਹੈ | ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲੇ੍ਹ ਦੇ 113 ਹਾਈ ਰਿਸਕ ਪਿੰਡਾਂ ਤੇ ਮੁਹੱਲਿਆਂ ਵਿਚ ਸਿਹਤ ਵਿਭਾਗ ਦੀਆਂ ਟੀਮਾਂ ਅਤੇ ਵੈਨਾ ਦੁਆਰਾ ਜ਼ਿਲ੍ਹਾ ਟੀਬੀ ਅਫ਼ਸਰ ਡਾ. ਮਨਪ੍ਰੀਤ ਕੌਰ ਦੀ ਦੇਖ-ਰੇਖ ਹੇਠ ਟੀਬੀ ਦੇ ਸ਼ੱਕੀ ਮਰੀਜ਼ਾਂ ਦੀ ਬਲਗ਼ਮ ਦੀ ਜਾਂਚ ਅਤੇ ਐਕਸ-ਰੇ ਆਦਿ ਨਾਲ ਸਕਰੀਨਿੰਗ ਕੀਤੀ ਜਾ ਰਹੀ ਹੈ ਅਤੇ ਟੀਬੀ ਪਾਜੇਟਿਵ ਆਉਣ 'ਤੇ ਤੁਰੰਤ ਉਸ ਮਰੀਜ਼ ਦਾ ਮੁਫ਼ਤ ਇਲਾਜ ਸ਼ੁਰੂ ਕੀਤਾ ਜਾ ਰਿਹਾ ਹੈ, ਜਿਵੇਂ ਪਿੰਡ ਸ਼ਾਹਪੁਰ 'ਚ 59 ਮਰਦ ਤੇ 11 ਔਰਤਾਂ ਦੇ ਕੁੱਲ 70 ਐਕਸ-ਰੇ ਕੀਤੇ ਗਏ ਤੇ ਸ੍ਰੀ ਗਣੇਸ਼ ਐਡੀਬਲ ਮਿਲਸ ਵਿਚ ਜਾਗਰੂਕਤਾ ਗਤੀਵਿਧੀਆਂ ਵੀ ਕੀਤੀਆਂ ਗਈਆਂ ਅਤੇ ਜਾਗਰੂਕਤਾ ਪੈਂਫ਼ਲਿਟ ਵੀ ਵੰਡੇ ਜਾ ਰਹੇ ਹਨ | ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਦੋ ਹਫ਼ਤੇ ਤੋਂ ਲਗਾਤਾਰ ਖੰਗ, ਬੁਖ਼ਾਰ, ਵਜ਼ਨ ਦਾ ਘਟਣਾ ਜਾਂ ਭੁੱਖ ਨਾ ਲੱਗਣ ਵਰਗੇ ਲੱਛਣ ਨਜ਼ਰ ਆਉਣ ਤਾਂ ਉਹ ਤੁਰੰਤ ਨੇੜੇ ਦੇ ਸਰਕਾਰੀ ਸਿਹਤ ਕੇਂਦਰ ਨਾਲ ਸੰਪਰਕ ਕਰਕੇ ਆਪਣੇ ਥੁੱਕ ਤੇ ਛਾਤੀ ਦੀ ਮੁਫ਼ਤ ਜਾਂਚ ਕਰਵਾਉਣ ਤਾਂ ਜੋ ਬਿਮਾਰੀ ਦਾ ਮੁੱਢਲੀ ਸਟੇਜ 'ਤੇ ਪਤਾ ਲਗਾ ਕੇ ਤੁਰੰਤ ਇਲਾਜ ਕਰਵਾਇਆ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਸਿੱਖਿਆ ਕ੍ਰਾਂਤੀ ਵਾਲੀ ਸਰਕਾਰ ਨੇ ਗ਼ਰੀਬ ਵਿਦਿਆਰਥੀ ਕੀਤੇ ਸਿੱਖਿਆ ਤੋਂ ਵਾਂਝੇ-ਜੀ.ਟੀ.ਯੂ. ਅਗਲੀ ਖ਼ਬਰ ਵਰਲਡ ਯੂਨੀਵਰਸਿਟੀ ਨੇ ਕੈਨੇਡੀਅਨ ਸੰਸਥਾ ਨਾਲ ਕੀਤਾ ਅੰਤਰਰਾਸ਼ਟਰੀ ਸਮਝੌਤਾ • ਖੇਤੀਬਾੜੀ ਨਵੀਨਤਾ ਨੂੰ ਮਿਲੇਗਾ ਹੁਲਾਰਾ...
Ad Position 24
No active advertisement