06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਬੀ.ਜ਼ੈੱਡ.ਐਸ.ਐਫ਼.ਐਸ. ਸੀਨੀਅਰ ਸੈਕੰਡਰੀ ਸਕੂਲ ਦਾ ਅੱਠਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 25-04-2026
ਫ਼ਤਹਿਗੜ੍ਹ ਸਾਹਿਬ, 24 ਅਪ੍ਰੈਲ (ਬਲਜਿੰਦਰ ਸਿੰਘ)-ਬਾਬਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਫ਼ਤਹਿਗੜ੍ਹ ਸਾਹਿਬ ਦੀ ਅੱਠਵੀਂ ਜਮਾਤ ਬੋਰਡ ਦੀ ਪ੍ਰੀਖਿਆ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਅੱਠਵੀਂ ਦੀ ਬੋਰਡ ਪ੍ਰੀਖਿਆ ਦੇ ਐਲਾਨੇ ਨਤੀਜਿਆਂ ਵਿਚ ਬੀ.ਜ਼ੈੱਡ.ਐਸ.ਐਫ਼.ਐਸ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੀ ਵਿਦਿਆਰਥਣ ਬਵਨੀਤ ਬਾਜਵਾ ਨੇ 94.5 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਹਰਸਿਮਰਤ ਕੌਰ ਨੇ 93 ਫ਼ੀਸਦੀ ਅੰਕਾਂ ਨਾਲ ਦੂਜਾ, ਗੁਰਸ਼ਰਨ ਕੌਰ ਅਤੇ ਏਕਮਜੋਤ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਮੌਕੇ ਸਕੂਲ ਟਰੱਸਟ ਦੇ ਪ੍ਰਧਾਨ ਅਮਰਇੰਦਰ ਸਿੰਘ ਲਿਬੜਾ ਨੇ ਬੋਰਡ ਦੀ ਪ੍ਰੀਖਿਆ 'ਚੋਂ ਅਵੱਲ ਪੁਜ਼ੀਸ਼ਨਾਂ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ, ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਸ਼ਾਨਦਾਰ ਨਤੀਜਿਆਂ ਲਈ ਸਮੂਹ ਸਟਾਫ਼ ਨੂੰ ਮੁਬਾਰਕਬਾਦ ਦਿੱਤੀ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਅਰਸ਼ਦੀਪ ਕੌਰ ਨੇ ਹੋਣਹਾਰ ਵਿਦਿਆਰਥਣਾਂ ਨੂੰ ਸ਼ਾਬਾਸ਼ੀ ਦਿੰਦਿਆਂ ਕਿਹਾ ਕਿ ਇਸ ਵਾਰ ਵੀ ਸਕੂਲ ਦਾ ਨਤੀਜਾ ਸੌ ਫ਼ੀਸਦੀ ਰਿਹਾ ਹੈ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਇਹ ਸਫਲਤਾ ਅਧਿਆਪਕਾਂ ਦੀ ਮਿਹਨਤ ਦਾ ਨਤੀਜਾ ਹੈ |
Ad Position 22
No active advertisement
ਪਿਛਲੀ ਖ਼ਬਰ ਸਿੱਖ ਵਿਰੋਧੀ ਬਿਆਨ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਅ) ਨੇ ਭਾਜਪਾ ਬੁਲਾਰੇ ਖ਼ਿਲਾਫ਼ ਦਿੱਤੀ ਸ਼ਿਕਾਇਤ ਅਗਲੀ ਖ਼ਬਰ ਪੰਜਾਬ ਸਰਕਾਰ ਸੂਬੇ 'ਚੋਂ ਨਸ਼ਿਆਂ ਦੇ ਖ਼ਾਤਮੇ ਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਪੂਰੀ ਤਰ੍ਹਾਂ ਸੁਹਿਰਦ-ਲਖਵੀਰ...
Ad Position 24
No active advertisement