ਖਮਾਣੋਂ, 24 ਅਪ੍ਰੈਲ (ਜੋਗਿੰਦਰ ਪਾਲ)-ਦਰਬਾਰਾ ਸਿੰਘ ਗੁਰੂ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਬਸੀ ਪਠਾਣਾਂ, ਅਵਤਾਰ ਸਿੰਘ ਰਿਆ ਸਾਬਕਾ ਜੂਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਕਮੇਟੀ ਅਤੇ ਸ਼ਰਨਜੀਤ ਸਿੰਘ ਚਨਾਰਥਲ ਜ਼ਿਲ੍ਹਾ ਪ੍ਰਧਾਨ ਫ਼ਤਹਿਗੜ੍ਹ ਸਾਹਿਬ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ ਤੇ ਫ਼ੇਲ੍ਹ ਸਾਬਤ ਹੋਈ ਹੈ ਅਤੇ ਪੰਜਾਬ ਹਰ ਪੱਖ ਤੋਂ ਪਛੜ ਗਿਆ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਦੁਖੀ ਹੋ ਕੇ 'ਆਪ' ਦੇ ਸੰਸਦ ਮੈਂਬਰ ਰਾਘਵ ਚੱਢਾ, ਰਾਜਿੰਦਰ ਗੁਪਤਾ, ਹਰਭਜਨ ਸਿੰਘ, ਸਵਾਤੀ ਮਾਲੀਵਾਲ, ਸੰਦੀਪ ਪਾਠਕ, ਅਸ਼ੋਕ ਮਿੱਤਲ ਅਤੇ ਵਿਕਰਮ ਸਾਹਨੀ ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ | ਜਿਨ੍ਹਾਂ ਨੇ ਸਾਫ਼ ਕਿਹਾ ਕਿ ਪਾਰਟੀ ਆਪਣੀਆਂ ਨੀਤੀਆਂ ਤੋਂ ਭਟਕ ਚੁੱਕੀ ਹੈ | ਉਕਤ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਮਜ਼ਬੂਤੀ ਵੱਲ ਵਧ ਰਹੀ ਹੈ ਅਤੇ 2027 ਦੀਆਂ ਚੋਣਾਂ ਵਿਚ ਸ਼ਾਨਦਾਰ ਬਹੁਮਤ ਨਾਲ ਆਪਣੀ ਸਰਕਾਰ ਬਣਾਵੇਗੀ ਤੇ ਪੰਜਾਬ ਮੁੜ ਵਿਕਾਸ ਦੀਆਂ ਲੀਹਾਂ 'ਤੇ ਲਿਆਂਦਾ ਜਾਵੇਗਾ | ਇਸ ਮੌਕੇ ਜਸਮੇਰ ਸਿੰਘ ਬਡਲਾ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਖਮਾਣੋਂ, ਸਰਬਜੀਤ ਸਿੰਘ ਲਾਡੀ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ, ਅਮਨਪਾਲ ਸਿੰਘ ਨਾਨਹੇੜੀ, ਕੁਲਵਿੰਦਰ ਸਿੰਘ ਬਿਲਾਸਪੁਰ ਸਰਕਲ ਪ੍ਰਧਾਨ ਖਮਾਣੋਂ, ਬਲਵੀਰ ਸਿੰਘ ਮੈੜਾਂ, ਗੁਰਮੀਤ ਸਿੰਘ ਨਾਨੋਵਾਲ, ਨਿਰਮਲ ਸਿੰਘ ਵਾਲੀਆ, ਸੁਦਾਗਰ ਸਿੰਘ ਭੁੱਟਾ ਵੀ ਹਾਜ਼ਰ ਸਨ |