06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

'ਆਪ' ਸਰਕਾਰ ਦੇ ਆੜ੍ਹਤੀਆਂ ਤੇ ਕਿਸਾਨਾਂ ਲਈ ਕੀਤੇ ਦਾਅਵੇ ਹੁਣ ਜ਼ਮੀਨੀ ਹਕੀਕਤ ਨਾਲ ਮੇਲ ਨਹੀਂ ਖਾਂਦੇ-ਡਾ. ਅਮਰ ਸਿੰਘ, ਨਾਗਰਾ • ਸਾਂਸਦ ਡਾ. ਅਮਰ ਸਿੰਘ ਨੇ ਦਾਣਾ ਮੰਡੀ ਦਾ ਦੌਰਾ ਕਰਕੇ ਕਿਸਾਨਾਂ ਤੇ ਆੜ੍ਹਤੀਆਂ ਦੀਆਂ ਸਮੱਸਿਆਵਾਂ ਸੁਣੀਆਂ

Ad Position 21
No active advertisement
ਅਜੀਤ ਡੈਸਕ 25-04-2026
ਫ਼ਤਹਿਗੜ੍ਹ ਸਾਹਿਬ, 24 ਅਪ੍ਰੈਲ (ਬਲਜਿੰਦਰ ਸਿੰਘ)-ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਸਰਹਿੰਦ ਦਾਣਾ ਮੰਡੀ ਦਾ ਦੌਰਾ ਕਰਕੇ ਕਿਸਾਨਾਂ ਅਤੇ ਆੜ੍ਹਤੀਆਂ ਦੀਆਂ ਸਮੱਸਿਆਵਾਂ ਸੁਣੀਆਂ | ਇਸ ਮੌਕੇ ਉਨ੍ਹਾਂ ਦੇ ਨਾਲ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਵੀ ਮੌਜੂਦ ਰਹੇ | ਦੌਰੇ ਦੌਰਾਨ ਆੜ੍ਹਤੀਆਂ ਨੇ ਆਪਣੀਆਂ ਸਮੱਸਿਆਵਾਂ ਬਿਆਨ ਕਰਦਿਆਂ ਦੱਸਿਆ ਕਿ ਮੰਡੀ ਵਿਚ ਸੀਜ਼ਨ ਦੌਰਾਨ ਲਗਪਗ 10 ਲੱਖ ਤੋਂ ਵੱਧ ਫ਼ਸਲ ਦੇ ਗੱਟੇ ਆਉਂਦੇ ਹਨ, ਪਰ ਖ਼ਰੀਦ ਏਜੰਸੀਆਂ ਵਲੋਂ ਲਗਾਈਆਂ ਗਈਆਂ ਸਪੈਸ਼ਲ ਗੱਡੀਆਂ ਦੀ ਘੱਟ ਗਿਣਤੀ ਕਾਰਨ ਲਿਫ਼ਟਿੰਗ ਦੀ ਗਤੀ ਬਹੁਤ ਧੀਮੀ ਹੈ | ਇਸ ਕਾਰਨ ਕਿਸਾਨਾਂ ਤੇ ਆੜ੍ਹਤੀਆਂ ਨੂੰ ਮੰਡੀ ਵਿਚ ਲੰਬੇ ਸਮੇਂ ਤੱਕ ਰੁਕਣਾ ਪੈਂਦਾ ਹੈ, ਜਿਸ ਨਾਲ ਨਾ ਸਿਰਫ਼ ਸਮਾਂ ਬਰਬਾਦ ਹੁੰਦਾ ਹੈ, ਸਗੋਂ ਵੱਧ ਮਜ਼ਦੂਰੀ ਦੇਣ ਕਰਕੇ ਖ਼ਰਚ ਵੀ ਵੱਧਦਾ ਹੈ | ਉਨ੍ਹਾਂ ਮੰਗ ਕੀਤੀ ਕਿ ਮੰਡੀ ਵਿਚ ਪਿਆ ਅਨਾਜ ਜਲਦ ਚੁੱਕਵਾਇਆ ਜਾਵੇ ਤਾਂ ਜੋ ਖੁੱਲ੍ਹੇ ਵਿਚ ਪਿਆ ਅਨਾਜ ਖ਼ਰਾਬ ਹੋਣ ਤੋਂ ਬਚ ਸਕੇ | ਸਾਂਸਦ ਡਾ. ਅਮਰ ਸਿੰਘ ਨੇ ਮੌਕੇ 'ਤੇ ਹੀ ਵੱਖ-ਵੱਖ ਏਜੰਸੀਆਂ ਦੇ ਡਿਵੀਜ਼ਨਲ ਮੈਨੇਜਰਾਂ ਨਾਲ ਫ਼ੋਨ 'ਤੇ ਸੰਪਰਕ ਕੀਤਾ ਅਤੇ ਸਪੈਸ਼ਲ ਗੱਡੀਆਂ ਲਗਾ ਕੇ ਲਿਫ਼ਟਿੰਗ ਤੇਜ਼ ਕਰਨ ਲਈ ਹਦਾਇਤਾਂ ਦਿੱਤੀਆਂ | ਉਨ੍ਹਾਂ ਭਰੋਸਾ ਦਿਵਾਇਆ ਕਿ ਕੇਂਦਰੀ ਪੱਧਰ 'ਤੇ ਵੀ ਗੱਲਬਾਤ ਕਰਕੇ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ | ਇਸ ਮੌਕੇ ਸਾਬਕਾ ਵਿਧਾਇਕ ਨਾਗਰਾ ਨੇ ਕਿਹਾ ਕਿ ਲਿਫ਼ਟਿੰਗ ਵਿਚ ਹੋ ਰਹੀ ਦੇਰੀ ਕਾਰਨ ਕਿਸਾਨਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਉਮੀਦ ਜਿਤਾਈ ਕਿ ਸਾਂਸਦ ਅੱਗੇ ਰੱਖੀਆਂ ਸਮੱਸਿਆਵਾਂ ਦਾ ਜਲਦੀ ਹੱਲ ਨਿਕਲੇਗਾ, ਨਾਲ ਹੀ ਉਨ੍ਹਾਂ ਨੇ ਸਰਕਾਰ ਦੇ ਦਾਅਵਿਆਂ 'ਤੇ ਸਵਾਲ ਉਠਾਉਂਦਿਆਂ ਕਿਹਾ ਕਿ ਮੰਡੀਆਂ ਵਿਚ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਕੋਈ ਸਮੱਸਿਆ ਨਾ ਆਉਣ ਦੇ ਦਾਅਵੇ ਹੁਣ ਜ਼ਮੀਨੀ ਹਕੀਕਤ ਨਾਲ ਮੇਲ ਨਹੀਂ ਖਾਂਦੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ, ਸਾਬਕਾ ਚੇਅਰਮੈਨ ਗੁਲਸ਼ਨ ਰਾਏ ਬੌਬੀ, ਸਾਬਕਾ ਸਰਪੰਚ ਦਵਿੰਦਰ ਸਿੰਘ ਜੱਲ੍ਹਾ, ਭੁਪਿੰਦਰ ਸਿੰਘ ਬਧੌਛੀ, ਮੈਂਬਰ ਬਲਾਕ ਸੰਮਤੀ ਵਰਿੰਦਰ ਸਿੰਘ ਭਮਾਰਸੀ, ਸਾਬਕਾ ਬਲਾਕ ਸੰਮਤੀ ਮੈਂਬਰ ਬਹਾਦਰ ਸਿੰਘ ਸਾਨੀਪੁਰ, ਆੜ੍ਹਤੀ ਰਾਜਵੀਰ ਸਿੰਘ ਰਾਜਾ, ਨਵਦੀਪ ਭਾਰਦਵਾਜ, ਸੁਖਵਿੰਦਰ ਸਿੰਘ ਕਾਲਾ, ਧਰਮਿੰਦਰ ਸਿੰਘ ਨਬੀਪੁਰ, ਪਰਮਿੰਦਰ ਸਿੰਘ ਸਿੱਧੂਵਾਲ, ਲਾਭ ਸਿੰਘ ਸ਼ਮਸ਼ੇਰ ਨਗਰ, ਬਹਾਦਰ ਸਿੰਘ, ਆੜ੍ਹਤੀ ਤੇ ਕਿਸਾਨ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਾਦਲਾ ਰੋਡ ਦੀ ਬੁਰੀ ਤਰ੍ਹਾਂ ਟੁੱਟੀ ਸੜਕ ਤੇ ਰੋਜ਼ਾਨਾ ਹੋ ਰਹੇ ਹਾਦਸੇ 'ਆਪ' ਸਰਕਾਰ ਦੀ ਕਾਰਗੁਜ਼ਾਰੀ ਤੇ ਪ੍ਰਸ਼ਨ ਚਿੰਨ੍... ਅਗਲੀ ਖ਼ਬਰ ਜ਼ਿਲ੍ਹੇ ਦੇ ਬਹਾਦਰ ਬੱਚਿਆਂ ਤੇ ਯੁਵਕਾਂ ਨੂੰ ਬਹਾਦਰੀ ਪੁਰਸਕਾਰ ਦੇਣ ਲਈ 5 ਅਕਤੂਬਰ ਤੱਕ ਦਿੱਤੀਆਂ ਜਾ ਸਕਦੀਆਂ ਹਨ ਅਰਜ...
Ad Position 24
No active advertisement