06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਚਾਕੂ ਨਾਲ ਜ਼ਖਮੀ ਕਰਕੇ ਮੋਬਾਈਲ ਫ਼ੋਨ ਖੋਹਣ ਵਾਲੇ ਵਿਅਕਤੀ ਨੂੰ ਅਦਾਲਤ ਨੇ ਸੁਣਾਈ 10 ਸਾਲ ਦੀ ਕੈਦ

Ad Position 21
No active advertisement
ਅਜੀਤ ਡੈਸਕ 25-04-2026
ਫ਼ਤਹਿਗੜ੍ਹ ਸਾਹਿਬ, 24 ਅਪ੍ਰੈਲ (ਬਲਜਿੰਦਰ ਸਿੰਘ)-ਫ਼ਤਹਿਗੜ੍ਹ ਸਾਹਿਬ ਅਦਾਲਤ ਵਲੋਂ ਇਕ ਵਿਅਕਤੀ ਨੂੰ ਚਾਕੂ ਨਾਲ ਜ਼ਖ਼ਮੀ ਕਰਕੇ ਉਸ ਦਾ ਮੋਬਾਈਲ ਫ਼ੋਨ ਖੋਹਣ ਦੇ ਕਰੀਬ ਢਾਈ ਸਾਲ ਪੁਰਾਣੇ ਮਾਮਲੇ ਵਿਚ ਇਕ ਪ੍ਰਵਾਸੀ ਨੌਜਵਾਨ ਨੂੰ 10 ਸਾਲ ਦੀ ਕੈਦ ਦੀ ਸਜ਼ਾ ਸੁਣਾਏ ਜਾਣ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ 4 ਨਵੰਬਰ 2023 ਨੂੰ ਮੰਡੀ ਗੋਬਿੰਦਗੜ੍ਹ ਦੇ ਸਰਕਾਰੀ ਹਸਪਤਾਲ ਵਿਖੇ ਜ਼ਖ਼ਮੀ ਹਾਲਤ 'ਚ ਦਾਖਲ ਕਰਵਾਏ ਗਏ ਮਲਕੀਤ ਸਿੰਘ ਨਾਮਕ ਵਿਅਕਤੀ ਨੇ ਪੁਲਿਸ ਨੂੰ ਦਿੱਤੇ ਬਿਆਨ ਵਿਚ ਦੱਸਿਆ ਕਿ ਦੁਪਹਿਰ ਕਰੀਬ 2 ਵਜੇ ਉਹ ਅੰਬੇਮਾਜਰਾ ਤੋਂ ਪਿੰਡ ਮੰਢੌਰ ਵਿਖੇ ਆਟਾ ਲੈਣ ਜਾ ਰਿਹਾ ਸੀ | ਜਦੋਂ ਉਹ ਭਾਖੜਾ ਨਹਿਰ ਦੀ ਪਟੜੀ 'ਤੇ ਪਿੰਡ ਵਜ਼ੀਰਾਬਾਦ ਨੇੜੇ ਪੁੱਜਾ ਤਾਂ ਪਿੱਛੋਂ ਬਿਨਾ ਨੰਬਰੀ ਮੋਟਰਸਾਈਕਲ 'ਤੇ ਆਏ ਇਕ ਨੌਜਵਾਨ ਨੇ ਉਸ ਨੂੰ ਘੇਰ ਲਿਆ ਤੇ ਉਸ ਦਾ ਮੋਬਾਈਲ ਫ਼ੋਨ ਖੋਹਣ ਦੀ ਕੋਸ਼ਿਸ਼ ਕੀਤੀ | ਉਸ ਵਲੋਂ ਵਿਰੋਧ ਕਰਨ 'ਤੇ ਉਕਤ ਨੌਜਵਾਨ ਨੇ ਉਸ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ ਅਤੇ ਉਸ ਨੰੂ ਜ਼ਖ਼ਮੀ ਕਰਨ ਉਪਰੰਤ ਉਸ ਦਾ ਮੋਬਾਈਲ ਫ਼ੋਨ ਖੋਹ ਕੇ ਮੋਟਰਸਾਈਕਲ 'ਤੇ ਫ਼ਰਾਰ ਹੋ ਗਿਆ | ਇਸ ਸੰਬੰਧੀ ਧਾਰਾ 379 (ਬੀ), 341, 324 ਆਈ.ਪੀ.ਸੀ. ਤਹਿਤ ਮੁਕੱਦਮਾ ਦਰਜ ਕਰਕੇ ਥਾਣਾ ਸਰਹਿੰਦ ਦੀ ਪੁਲਿਸ ਨੇ ਮਾਮਲੇ ਦੀ ਤਫ਼ਤੀਸ਼ ਕਰਦੇ ਹੋਏ ਰਵੀ ਕਾਂਤ (36) ਹਾਲ ਵਾਸੀ ਇਕਬਾਲ ਨਗਰ ਮੰਡੀ ਗੋਬਿੰਦਗੜ੍ਹ ਨੂੰ ਇਸ ਮਾਮਲੇ 'ਚ ਗਿ੍ਫ਼ਤਾਰ ਕਰ ਲਿਆ | ਗਿ੍ਫ਼ਤਾਰ ਕੀਤੇ ਰਵੀ ਕਾਂਤ ਨੂੰ ਦੇਖ ਕੇ ਸ਼ਿਕਾਇਤ ਕਰਤਾ ਨੇ ਉਸ ਦੀ ਸ਼ਨਾਖ਼ਤ ਕੀਤੀ | ਮੁਕੱਦਮੇ ਦੀ ਸੁਣਵਾਈ ਪੂਰੀ ਹੋਣ 'ਤੇ ਫ਼ਤਹਿਗੜ੍ਹ ਸਾਹਿਬ ਦੀ ਸਪੈਸ਼ਲ ਅਦਾਲਤ ਨੇ ਰਵੀ ਕਾਂਤ ਨੂੰ ਮਾਮਲੇ ਵਿਚ ਧਾਰਾ 379 ਬੀ (2) ਆਈ.ਪੀ.ਸੀ. ਤਹਿਤ ਦੋਸ਼ੀ ਮੰਨਦੇ ਹੋਏ 10 ਸਾਲ ਕੈਦ ਬਾਮੁਸ਼ੱਕਤ ਤੇ ਦਸ ਹਜ਼ਾਰ ਰੁਪਏ ਜੁਰਮਾਨਾ ਅਤੇ ਇਸੇ ਮਾਮਲੇ ਵਿਚ ਧਾਰਾ 201 ਆਈ.ਪੀ.ਸੀ. ਤਹਿਤ ਵੀ ਦੋਸ਼ੀ ਮੰਨਦੇ ਹੋਏ ਹੋਏ 5 ਸਾਲ ਕੈਦ ਬਾਮੁਸ਼ੱਕਤ ਤੇ 10 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ |
Ad Position 22
No active advertisement
ਪਿਛਲੀ ਖ਼ਬਰ ਬੰਗਾਲ 'ਚ ਚੋਣ ਡਿਊਟੀ 'ਤੇ ਲੱਗੇ ਲੋਕਾਂ ਦੀਆਂ ਪਟੀਸ਼ਨਾਂ 'ਤੇ ਸੁਣਵਾਈ ਤੋਂ ਇਨਕਾਰ ਅਗਲੀ ਖ਼ਬਰ ਭਾਦਲਾ ਰੋਡ ਦੀ ਬੁਰੀ ਤਰ੍ਹਾਂ ਟੁੱਟੀ ਸੜਕ ਤੇ ਰੋਜ਼ਾਨਾ ਹੋ ਰਹੇ ਹਾਦਸੇ 'ਆਪ' ਸਰਕਾਰ ਦੀ ਕਾਰਗੁਜ਼ਾਰੀ ਤੇ ਪ੍ਰਸ਼ਨ ਚਿੰਨ੍...
Ad Position 24
No active advertisement