23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਪੰਜਾਬ ਸਰਕਾਰ ਸ਼ਹਿਰਾਂ ਦੀ ਤਰਜ਼ 'ਤੇ ਪਿੰਡਾਂ ਦੇ ਲੋਕਾਂ ਨੂੰ ਬਣਦੀਆਂ ਸੁੱਖ ਸਹੂਲਤਾਂ ਦੇਣ ਲਈ ਵਚਨਬੱਧ-ਜੱਲ੍ਹਾ

Ad Position 21
No active advertisement
ਅਜੀਤ ਡੈਸਕ 26-04-2026
ਫ਼ਤਹਿਗੜ੍ਹ ਸਾਹਿਬ, 25 ਅਪ੍ਰੈਲ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਸ਼ਹਿਰਾਂ ਦੀ ਤਰ੍ਹਾਂ ਪਿੰਡਾਂ ਦੇ ਲੋਕਾਂ ਨੂੰ ਵੀ ਬਣਦੀਆਂ ਸੁੱਖ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ, ਜਿਸ ਦੇ ਚੱਲਦਿਆਂ ਪਿੰਡ ਜੱਲ੍ਹਾ ਵਿਖੇ ਪੀ.ਐਸ.ਪੀ.ਸੀ.ਐਲ. ਵਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਇਕੋ ਦਿਨ 'ਚ ਪਿੰਡ ਦੇ 66 ਕੇ.ਵੀ. ਦੇ 4 ਛੋਟੇ ਟ੍ਰਾਂਸਫ਼ਾਰਮਰ ਬਦਲ ਕੇ 100 ਕੇ.ਵੀ. ਦੇ ਵੱਡੇ ਟ੍ਰਾਂਸਫ਼ਾਰਮਰ ਰਖਵਾਏ ਗਏ ਤਾਂ ਜੋ ਗਰਮੀਆਂ 'ਚ ਪਿੰਡ ਦੇ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ 'ਆਪ' ਦੇ ਸੀਨੀਅਰ ਆਗੂ ਤੇ ਕੋਆਪੇ੍ਰਟਿਵ ਸੁਸਾਇਟੀ ਪ੍ਰਧਾਨ ਗੁਰਵੀਰ ਸਿੰਘ ਜੱਲ੍ਹਾ ਟ੍ਰਾਂਸਫ਼ਾਰਮਰ ਰਖਵਾਉਣ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | 'ਆਪ' ਆਗੂ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਲੋਕਾਂ ਨੂੰ ਬਣਦੀਆਂ ਸੁੱਖ ਸਹੂਲਤਾਂ ਮੁਹੱਈਆ ਕਰਵਾ ਰਹੀ ਹੈ ਤੇ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਦੀ ਅਗਵਾਈ ਹੇਠ ਪਹਿਲਾ ਪਿੰਡ ਤਰਖਾਣ ਮਾਜਰਾ ਤੋਂ ਤਰਖੇੜੀ ਤੱਕ ਕਰੋੜਾਂ ਰੁਪਏ ਦੀ ਲਾਗਤ ਨਾਲ ਮੁੱਖ ਸੜਕ ਦਾ ਨਿਰਮਾਣ ਕਰਵਾਇਆ ਗਿਆ ਤੇ ਹੁਣ ਪਿੰਡਾਂ 'ਚ ਸੜਕਾਂ ਵਗ਼ੈਰਾ ਬਣਾਉਣ ਦੇ ਨਾਲ-ਨਾਲ ਬਾਕੀ ਰਹਿੰਦੇ ਅਧੂਰੇ ਕੰਮਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਨੇ ਚੋਣਾਂ ਤੋਂ ਪਹਿਲਾ ਕੀਤੇ ਆਪਣੇ ਵਾਅਦਿਆਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਹੈ | ਜਿਸ ਸਦਕਾ ਵੀ ਲੋਕਾਂ 'ਚ ਖ਼ੁਸ਼ੀ ਦੀ ਲਹਿਰ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦਰਸ਼ਨ ਸਿੰਘ ਪਾਲੀ, ਕਰਮ ਸਿੰਘ ਜੱਲ੍ਹਾ, ਰਮਨਦੀਪ ਸਿੰਘ ਵਿੱਕੀ, ਲਾਭ ਸਿੰਘ, ਅਮਨ ਸਿੰਘ, ਜਸਵਿੰਦਰ ਸਿੰਘ, ਕਾਕਾ ਸਿੰਘ ਅਤੇ ਨਿਰਮਲ ਸਿੰਘ ਆਦਿ ਸਮੇਤ ਪਿੰਡ ਵਾਸੀ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਨੇ ਮੁੱਖ ਮੰਤਰੀ ਦੇ ਨਾਂਅ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਜੀ.ਪੀ.ਐੱਸ. ਦੇ ਵਿਦਿਆਰਥੀ ਪਰਮੀਸ਼ ਸ਼ਰਮਾ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਕੀਤਾ ਸਨਮਾਨਿਤ
Ad Position 24