23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਜ਼ਿਲ੍ਹਾ ਹਸਪਤਾਲ 'ਚ ਮਨਾਇਆ ਵਿਸ਼ਵ ਮਲੇਰੀਆ ਦਿਵਸ

Ad Position 21
No active advertisement
ਅਜੀਤ ਡੈਸਕ 26-04-2026
ਫ਼ਤਹਿਗੜ੍ਹ ਸਾਹਿਬ, 25 ਅਪ੍ਰੈਲ (ਮਨਪ੍ਰੀਤ ਸਿੰਘ)-ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸਹਾਇਕ ਸਿਵਲ ਸਰਜਨ ਡਾ. ਕੰਵਲਦੀਪ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਹਸਪਤਾਲ ਵਿਚ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ | ਇਸ ਮੌਕੇ 'ਤੇ ਆਯੋਜਿਤ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਸਹਾਇਕ ਸਿਵਲ ਸਰਜਨ ਡਾ. ਕੰਵਲਦੀਪ ਸਿੰਘ ਨੇ ਕਿਹਾ ਕਿ ਮਲੇਰੀਆ ਮੁਕਤ ਸਮਾਜ ਬਣਾਉਣ ਲਈ ਸਭ ਦੀ ਹਿੱਸੇਦਾਰੀ ਜ਼ਰੂਰੀ ਹੈ | ਉਨ੍ਹਾਂ ਦੱਸਿਆ ਕਿ ਜ਼ਿਲੇ੍ਹ ਦੇ ਵੱਖ-ਵੱਖ ਪਿੰਡਾਂ ਦੇ ਸਿਹਤ ਕੇਂਦਰਾਂ ਤੇ ਫ਼ੀਲਡ ਸਟਾਫ਼ ਵਲੋਂ ਲੋਕਾਂ ਨੂੰ ਮਲੇਰੀਆ ਅਤੇ ਡੇਂਗੂ ਬਾਰੇ ਜਾਗਰੂਕ ਕੀਤਾ ਜਾਂਦਾ ਹੈ ਤੇ ਹਰ ਸ਼ੁੱਕਰਵਾਰ ਨੂੰ ਫਰਾਈਡੇਅ, ਡਰਾਈ-ਡੇਅ ਵਜੋਂ ਮਨਾਇਆ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਮਲੇਰੀਆ ਦੀ ਜਾਂਚ ਸੂਬੇ ਦੀਆਂ ਸਰਕਾਰੀ ਸੰਸਥਾਵਾਂ ਵਿਚ ਮੁਫ਼ਤ ਕੀਤੀ ਜਾਂਦੀ ਹੈ | ਉਨ੍ਹਾਂ ਕਿਹਾ ਕਿ ਮਲੇਰੀਆ ਬੁਖ਼ਾਰ ਮਾਦਾ ਐਨਾਫਲੀਜ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਅਤੇ ਇਹ ਮੱਛਰ ਖੜ੍ਹੇ ਪਾਣੀ ਵਿਚ ਪੈਦਾ ਹੁੰਦੇ ਹਨ | ਇਸ ਮੌਕੇ 'ਤੇ ਜ਼ਿਲ੍ਹਾ ਐਪੀਡਿਮਾਲੋਜਿਸਟ ਡਾ. ਪ੍ਰਭਜੋਤ ਕੌਰ ਨੇ ਮਲੇਰੀਆ ਬੁਖ਼ਾਰ ਦੇ ਲੱਛਣ, ਬਚਾਅ ਅਤੇ ਇਸ ਦੇ ਇਲਾਜ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਸਾਨੂੰ ਆਪਣੇ ਘਰਾਂ ਦੇ ਆਲ਼ੇ-ਦੁਆਲੇ ਪਾਣੀ ਖੜ੍ਹਾ ਨਹੀਂ ਹੋਣ ਦੇਣਾ ਚਾਹੀਦਾ ਅਤੇ ਸਾਫ਼-ਸਫ਼ਾਈ ਦਾ ਵੀ ਖ਼ਾਸ ਧਿਆਨ ਰੱਖਣਾ ਚਾਹੀਦਾ ਹੈ | ਉਨ੍ਹਾਂ ਦੱਸਿਆ ਕਿ ਮਲੇਰੀਆ ਬੁਖ਼ਾਰ ਦੇ ਲੱਛਣ ਜਿਵੇਂ ਠੰਡ ਲੱਗਣਾ, ਤੇਜ਼ ਬੁਖ਼ਾਰ ਤੇ ਸਿਰ ਦਰਦ ਹੋਵੇ ਤਾਂ ਮਲੇਰੀਆ ਬੁਖ਼ਾਰ ਦੀ ਜਾਂਚ ਸਿਹਤ ਸੰਸਥਾ ਵਿਖੇ ਕਰਵਾਉਣੀ ਚਾਹੀਦੀ ਹੈ | ਉਨ੍ਹਾਂ ਦੱਸਿਆ ਕਿ 28 ਅਪ੍ਰੈਲ ਤੱਕ ਟੀਮਾਂ ਵਲੋਂ ਮਾਈਗਰੇਟਰੀ ਆਬਾਦੀ ਵਾਲੇ ਖੇਤਰ ਜਿਵੇਂ ਭੱਠੇ, ਝੁੱਗੀਆਂ, ਪਥੇਰਾਂ, ਫ਼ੈਕਟਰੀਆਂ, ਕੰਸਟਰੱਕਸ਼ਨ ਏਰੀਆ, ਅਨਾਜ ਮੰਡੀ, ਸਲਮ ਏਰੀਏ ਵਿਚ ਮਲੇਰੀਆ ਬੁਖ਼ਾਰ ਦੇ ਮਰੀਜ਼ਾਂ ਦਾ ਸਰਵੇਅ ਕੀਤਾ ਜਾ ਰਿਹਾ ਹੈ | ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਪ੍ਰੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਮੱਛਰਾਂ ਦੇ ਕੱਟਣ ਤੋਂ ਬਚਣ ਲਈ ਮੱਛਰਦਾਨੀ, ਮੱਛਰ ਭਜਾਓ ਕਰੀਮਾਂ, ਜਾਲੀਦਾਰ ਦਰਵਾਜ਼ੇ ਅਤੇ ਪੂਰਾ ਸਰੀਰ ਢੱਕਣ ਵਾਲੇ ਕੱਪੜੇ ਆਦਿ ਦੀ ਵਰਤੋਂ ਕਰਨੀ ਚਾਹੀਦੀ ਹੈ | ਇਸ ਮੌਕੇ ਡਾ. ਸੰਪਨ ਅੱਤਰੀ, ਸਿੱਖਿਆ ਤੇ ਸੂਚਨਾ ਅਫ਼ਸਰ ਗੁਰਦੀਪ ਸਿੰਘ, ਅਮਨਪ੍ਰੀਤ ਸਿੰਘ, ਬਲਦੇਵ ਸਿੰਘ, ਰਸ਼ਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਤੇਜਿੰਦਰ ਸਿੰਘ, ਮਨਜਿੰਦਰ ਸਿੰਘ, ਹਰਵਿੰਦਰ ਕੌਰ, ਮਨਦੀਪ ਕੌਰ ਅਤੇ ਨਰਸਿੰਗ ਵਿਦਿਆਰਥੀਆਂ ਤੋਂ ਇਲਾਵਾ ਆਮ ਲੋਕ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਦਾਣਾ ਮੰਡੀ ਰਾਏਪੁਰ ਮਾਜਰੀ ਵਿਖੇ ਕਣਕ ਦੇ ਲੱਗੇ ਅੰਬਾਰ ਅਗਲੀ ਖ਼ਬਰ ਮੋਰਿੰਡਾ-ਚੁੰਨੀ ਮਾਰਗ 'ਤੇ ਫਿਰ ਵਾਪਰਿਆ ਭਿਆਨਕ ਬੱਸ ਹਾਦਸਾ ਕਈ ਕਰਮਚਾਰੀ ਜ਼ਖਮੀ, ਇਕ ਦੀ ਹਾਲਤ ਨਾਜ਼ੁਕ
Ad Position 24