ਖਮਾਣੋਂ, 25 ਅਪ੍ਰੈਲ (ਮਨਮੋਹਣ ਸਿੰਘ ਕਲੇਰ)-ਡਾ. ਮਨੋਹਰ ਸਿੰਘ ਪ੍ਰਧਾਨ ਇੰਟਕ ਫੈਡਰੇਸ਼ਨ ਪੰਜਾਬ ਤੇ ਚੰਡੀਗੜ੍ਹ ਨੇ ਅਨਾਜ ਮੰਡੀ ਖਮਾਣੋਂ ਵਿਖੇ ਕਣਕ ਦੇ ਸੀਜ਼ਨ ਦੌਰਾਨ ਚੱਲ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ | ਇਸ ਮੌਕੇ ਉਨ੍ਹਾਂ ਕਿਸਾਨਾਂ ਤੇ ਮਜ਼ਦੂਰਾਂ ਦੀ ਮੁਸ਼ਕਿਲਾਂ ਸੁਣੀਆਂ | ਮਜ਼ਦੂਰਾਂ ਤੇ ਕਿਸਾਨਾਂ ਨੇ ਦੱਸਿਆ ਕਿ ਕਣਕ ਦੀ ਚੁਕਾਈ ਨਾ ਹੋਣ ਕਰਕੇ ਮੰਡੀਆਂ 'ਚ ਕਣਕ ਦੀਆਂ ਬੋਰੀਆਂ ਦੇ ਅੰਬਾਰ ਲੱਗਣੇ ਸ਼ੁਰੂ ਹੋ ਗਏ ਹਨ | ਉਨ੍ਹਾਂ ਕਿਹਾ ਕਿ ਜੇਕਰ ਮੰਡੀ ਦਾ ਹਾਲ ਇਸੇ ਤਰ੍ਹਾਂ ਰਿਹਾ ਤਾਂ ਉਹ ਆਪਣੇ ਘਰਾਂ ਨੂੰ ਕੀ ਲੈ ਕੇ ਜਾਣਗੇ? ਇਸ ਮੌਕੇ ਡਾ. ਮਨੋਹਰ ਸਿੰਘ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਚੁਕਾਈ ਦਾ ਕੰਮ ਤੁਰੰਤ ਸ਼ੁਰੂ ਕਰਵਾਏ ਤਾਂ ਜੋ ਆੜ੍ਹਤੀਆਂ ਕਿਸਾਨਾਂ ਅਤੇ ਮਜਦੂਰਾਂ ਦਾ ਕਿਸੇ ਕਿਸਮ ਦਾ ਕੋਈ ਨੁਕਸਾਨ ਨਾ ਹੋਵੇ | ਇਸ ਮੌਕੇ ਬਲਮਜੀਤ ਸਿੰਘ, ਕਰਮਜੀਤ ਸਿੰਘ ਢੀਂਡਸਾ ਜ਼ਿਲ੍ਹਾ ਪ੍ਰਧਾਨ ਇੰਟਕ, ਨਿਤਿਨ ਚੜ੍ਹੀ, ਅਬੁਲ ਚੌਧਰੀ ਤੇ ਮਜ਼ਦੂਰ ਹਾਜ਼ਰ ਸਨ |