25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਡੀ.ਸੀ. ਨੇ ਲਗਾਈ ਬਿਨਾਂ ਲਾਇਸੰਸ ਪ੍ਰੀਗਾਬਾਲਿਨ ਸਾਲਟ ਦੇ ਕੈਪਸੂਲ ਤੇ ਗੋਲੀਆਂ ਰੱਖਣ 'ਤੇ ਪਾਬੰਦੀ

Ad Position 21
No active advertisement
ਅਜੀਤ ਡੈਸਕ 26-04-2026
ਫਤਹਿਗੜ੍ਹ ਸਾਹਿਬ, 25 ਅਪ੍ਰੈਲ (ਬਲਜਿੰਦਰ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਬੀ.ਐਨ.ਐਸ.ਐਸ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਪ੍ਰੀਗਾਬਾਲਿਨ ਸਾਲਟ ਦੇ ਕੈਪਸੂਲ ਤੇ ਗੋਲੀਆਂ ਨੂੰ ਬਿਨਾਂ ਲਾਇਸੰਸ ਅਤੇ ਮਨਜ਼ੂਰਸ਼ੁਦਾ ਮਾਤਰਾ ਤੋਂ ਵੱਧ ਮਾਤਰਾ ਵਿਚ ਰੱਖਣ 'ਤੇ ਪਾਬੰਦੀ ਲਗਾਈ ਹੈ | ਜ਼ਿਲ੍ਹਾ ਮੈਜਿਸਟਰੇਟ ਵਲੋਂ ਪ੍ਰੀਗਾਬਾਲਿਨ ਸਾਲਟ ਦੇ ਵੇਚੇ ਗਏ ਕੈਪਸੂਲ ਤੇ ਗੋਲੀਆਂ ਦੇ ਬਿੱਲ ਆਦਿ ਦਾ ਰਿਕਾਰਡ ਮੇਨਟੇਨ ਕਰਨ ਅਤੇ ਸਿਰਫ਼ ਡਾਕਟਰ ਦੀ ਤਜਵੀਜ਼ ਸਲਿੱਪ ਰਾਹੀਂ ਹੀ ਵੇਚਣ ਦੇ ਆਦੇਸ਼ ਵੀ ਦਿੱਤੇ ਗਏ ਹਨ | ਇਹ ਹੁਕਮ 26 ਜੂਨ ਤੱਕ ਲਾਗੂ ਰਹਿਣਗੇ |
Ad Position 22
No active advertisement
ਪਿਛਲੀ ਖ਼ਬਰ ਭਾਵਿਪ ਨੇ ਪੰਛੀਆਂ ਦੀ ਪਿਆਸ ਬੁਝਾਉਣ ਲਈ ਮਿੱਟੀ ਦੇ ਬਰਤਨ ਵੰਡੇ ਅਗਲੀ ਖ਼ਬਰ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਨੇ ਕੌਮੀ ਪੰਚਾਇਤੀ ਰਾਜ ਦਿਵਸ ਮਨਾਇਆ
Ad Position 24