25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਲੋਹਾ ਇੰਡਸਟਰੀ ਦੀ ਹਰ ਸਮੱਸਿਆ ਮੇਰੀ ਸਮੱਸਿਆ, ਸਰਕਾਰ ਆਉਣ 'ਤੇ ਹਰ ਸਮੱਸਿਆ ਦਾ ਹੱਲ ਹੋਵੇਗਾ-ਰਾਜੂ ਖੰਨਾ

Ad Position 21
No active advertisement
ਅਜੀਤ ਡੈਸਕ 26-04-2026
ਮੰਡੀ ਗੋਬਿੰਦਗੜ੍ਹ, 25 ਅਪ੍ਰੈਲ (ਇਕਬਾਲਦੀਪ ਸੰਧੂ, ਸੁਰੇਸ਼ ਸ਼ਰਮਾ)-ਲੋਹਾ ਨਗਰੀ ਦੇ ਉਦਯੋਗਪਤੀਆਂ, ਵਪਾਰੀਆਂ ਅਤੇ ਇੰਡਸਟਰੀ ਦੀ ਹਰ ਸਮੱਸਿਆ ਸਾਡੀ ਆਪਣੀ ਸਮੱਸਿਆ ਹੈ ਅਤੇ ਸੂਬੇ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੇ ਹੀ ਇੰਡਸਟਰੀ ਦੀ ਹਰ ਸਮੱਸਿਆ ਦਾ ਹੱਲ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ | ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਬੀ.ਐਸ. ਟਰੇਡਿੰਗ ਕੰਪਨੀ ਮੰਡੀ ਗੋਬਿੰਦਗੜ੍ਹ ਵਿਖੇ ਵਪਾਰੀਆਂ, ਉਦਯੋਗਪਤੀਆਂ ਅਤੇ ਇੰਡਸਟਰੀ ਦੇ ਪ੍ਰਮੁੱਖ ਆਗੂਆਂ ਨਾਲ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ | ਰਾਜੂ ਖੰਨਾ ਨੇ ਕਿਹਾ ਕਿ ਜੋ ਸਹੂਲਤਾਂ ਤੇ ਰਿਆਇਤਾਂ ਇੰਡਸਟਰੀ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਮਿਲੀਆਂ, ਉਹ ਕਿਸੇ ਵੀ ਸਰਕਾਰ ਨੇ ਨਹੀਂ ਦਿੱਤੀਆਂ ਅਤੇ ਇੰਡਸਟਰੀ ਨੂੰ ਸਸਤੀ ਬਿਜਲੀ ਵੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਮਿਲੀ | ਰਾਜੂ ਖੰਨਾ ਨੇ ਉਦਯੋਗਪਤੀਆਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੇ ਹੀ ਇੰਡਸਟਰੀ ਦੀ ਹਰ ਸਮੱਸਿਆ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਕੇ ਵੱਡੇ ਪੱਧਰ ਤੇ ਇੰਡਸਟਰੀ ਨੂੰ ਸਥਾਪਿਤ ਕੀਤਾ ਜਾਵੇਗਾ | ਇਸ ਮੌਕੇ ਤੇ ਜਰਨੈਲ ਸਿੰਘ ਸਿੱਧੂ ਤੇ ਬਿਕਰਮਜੀਤ ਸਿੰਘ ਸਿੱਧੂ ਦੀ ਸਮੁੱਚੀ ਟੀਮ ਵਲੋਂ ਗੁਰਪ੍ਰੀਤ ਸਿੰਘ ਰਾਜੂ ਖੰਨਾ, ਸੂਬਾ ਮੀਤ ਪ੍ਰਧਾਨ ਜੋਗਿੰਦਰ ਸਿੰਘ ਮੈਣੀ, ਜ਼ਿਲ੍ਹਾ ਪ੍ਰਧਾਨ ਇੰਡਸਟਰੀ ਵਿੰਗ ਭਾਰਤ ਭੂਸ਼ਨ ਟੋਨੀ, ਸ਼੍ਰੋਮਣੀ ਕਮੇਟੀ ਮੈਂਬਰ ਅਵਤਾਰ ਸਿੰਘ ਰਿਆ, ਹਲਕਾ ਆਬਜ਼ਰਵਰ ਜਤਿੰਦਰ ਸਿੰਘ ਧਾਲੀਵਾਲ, ਜ਼ਿਲ੍ਹਾ ਪ੍ਰਧਾਨ ਐਸ.ਸੀ. ਵਿੰਗ ਡਾ. ਅਰੁਜਨ ਸਿੰਘ ਅਮਲੋਹ, ਸਾਬਕਾ ਡੀ.ਐਸ.ਪੀ. ਦਲਵੀਰ ਸਿੰਘ ਗਰੇਵਾਲ, ਮੈਨੇਜਰ ਗੁਰਚਰਨ ਸਿੰਘ, ਭਿੰਦਰ ਸਿੰਘ ਅਤੇ ਜਥੇਦਾਰ ਜਰਨੈਲ ਸਿੰਘ ਮਾਜਰੀ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਤੇ ਜਤਿੰਦਰ ਦੀਕਸ਼ਤ, ਪ੍ਰਦੀਪ ਕੁਮਾਰ ਮਿੰਟੂ, ਗੁਰਦੀਪ ਸਿੰਘ ਖਹਿਰਾ, ਫੋਰਮੈਨ ਬਲਵੀਰ ਸਿੰਘ ਸਿੱਧੂ, ਬਾਬਾ ਨਿਸ਼ਾਨ ਸਿੰਘ, ਰਤਨ ਸਿੰਘ ਧੀਮਾਨ, ਰਮੇਸ਼ ਕੁਮਾਰ ਬੰਟੀ, ਕੁਲਵਿੰਦਰ ਸਿੰਘ ਭੰਗੂ, ਨਾਜ਼ਰ ਸਿੰਘ, ਹਰਮੀਤ ਸਿੰਘ ਖਾਲਸਾ, ਪਰਮਿੰਦਰ ਸਿੰਘ ਸਲਾਣਾ, ਸਿਮਰਨਜੀਤ ਸਿੰਘ ਡਿਪਟੀ, ਯਸ ਵਰਮਾ, ਅਵਤਾਰ ਸਿੰਘ ਢੀਂਡਸਾ, ਯੁਵਿੰਦਰ ਸ਼ਰਮਾ, ਗੁਰਪ੍ਰੀਤ ਸਿੰਘ ਨੋਨੀ, ਦਿਨੇਸ਼ ਕੁਮਾਰ, ਪਵਨ ਕੁਮਾਰ, ਜੁਲਫਕਾਰ ਅਲੀ, ਰੌਕੀ, ਰਾਜੇਸ਼ ਕੁਮਾਰ ਸ਼ਾਹੀ, ਹਰਪਿੰਦਰ ਸਿੰਘ ਭੂਰਾ, ਅੰਗਰੇਜ਼ ਲਾਡਪੁਰ, ਸੋਮਨਾਥ ਅਜਨਾਲੀ, ਅੰਕਿਤ ਅਗਰਵਾਲ, ਰੋਹਿਤ ਲਾਡਪੁਰ, ਰਾਮ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਪਾਰੀ ਤੇ ਉਦਯੋਗਪਤੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਲੰਗਰ ਸੇਵਾ ਭੁੱਖ ਮਿਟਾਉਣ ਲਈ ਨਹੀਂ, ਸਗੋਂ ਭਾਈਚਾਰੇ 'ਚ ਪ੍ਰੇਮ ਭਾਵਨਾ ਵੀ ਪੈਦਾ ਕਰਦੀ ਹੈ-ਸੰਤ ਬਾਬਾ ਦਲਵਾਰਾ ਸਿੰਘ ਅਗਲੀ ਖ਼ਬਰ ਕਦੇ ਘਾਟੇ 'ਚ ਚੱਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫ਼ੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮ...
Ad Position 24