25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਇੰਸਪੈਕਟਰ ਸੰਦੀਪ ਸਿੰਘ ਨੇ ਥਾਣਾ ਸਰਹਿੰਦ ਵਿਖੇ ਬਤੌਰ ਇੰਚਾਰਜ ਅਹੁਦਾ ਸੰਭਾਲਿਆ

Ad Position 21
No active advertisement
ਅਜੀਤ ਡੈਸਕ 26-04-2026
ਫ਼ਤਹਿਗੜ੍ਹ ਸਾਹਿਬ, 25 ਅਪ੍ਰੈਲ (ਮਨਪ੍ਰੀਤ ਸਿੰਘ)-ਥਾਣਾ ਸਰਹਿੰਦ ਵਿਖੇ ਇੰਸਪੈਕਟਰ ਸੰਦੀਪ ਸਿੰਘ ਨੇ ਬਤੌਰ ਇੰਚਾਰਜ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਭੈੜੇ ਅਨਸਰਾਂ, ਖ਼ਾਸ ਕਰ ਨਸ਼ਾ ਵੇਚਣ ਵਾਲੇ ਅਨਸਰਾਂ ਨੂੰ ਸਖ਼ਤੀ ਨਾਲ ਨੱਥ ਪਾਈ ਜਾਵੇਗੀ ਤਾਂ ਜੋ ਸਮਾਜ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ | ਉਨ੍ਹਾਂ ਕਿਹਾ ਕਿ ਮਾੜੇ ਅਨਸਰਾਂ ਸਬੰਧੀ ਪੁਲਿਸ ਵਲੋਂ ਹਰ ਵਾਰਡ ਅਤੇ ਮੁਹੱਲਿਆਂ 'ਚ ਜਾ ਕੇ ਮੁਹਤਬਰ ਵਿਅਕਤੀਆਂ ਨਾਲ ਮੀਟਿੰਗਾਂ ਕੀਤੀਆਂ ਜਾਣਗੀਆਂ ਤੇ ਨਸ਼ਿਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਨਸ਼ਾ ਵੇਚਣ ਵਾਲੇ ਮਾੜੇ ਅਨਸਰ ਦੀ ਇਤਲਾਹ ਦੇਣ ਵਾਲੇ ਵਿਅਕਤੀ ਦਾ ਨਾਮ ਵੀ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ ਤੇ ਨਸ਼ਾ ਵੇਚਣ ਵਾਲੇ ਵਿਅਕਤੀ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰ ਉਸ ਨੂੰ ਸਲਾਖ਼ਾਂ ਪਿੱਛੇ ਡੱਕਿਆ ਜਾਵੇਗਾ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪੁਲਿਸ ਤੇ ਪਬਲਿਕ ਦਾ ਰਿਸ਼ਤਾ ਦੋਸਤੀ ਵਾਲਾ ਹੈ, ਇਸ ਲਈ ਸਮਾਜ ਨੂੰ ਸਾਫ਼ ਸੁਥਰਾ ਤੇ ਸੁੰਦਰ ਬਣਾਉਣ ਲਈ ਉਹ ਪੁਲਿਸ ਦਾ ਪੂਰਾ ਸਾਥ ਦੇਣ |
Ad Position 22
No active advertisement
ਪਿਛਲੀ ਖ਼ਬਰ ਦੋਰਾਹਾ ਦੇ ਪਾਇਲ ਰੋਡ 'ਤੇ ਇਕ ਫ਼ੈਕਟਰੀ 'ਚ ਧਮਾਕੇ ਤੋਂ ਬਾਅਦ ਲੱਗੀ ਭਿਆਨਕ ਅੱਗ, ਘਟਨਾ ਦੌਰਾਨ ਸੱਤ ਅÏਰਤਾਂ ਗੰਭੀਰ ਜ਼ਖ... ਅਗਲੀ ਖ਼ਬਰ ਗਊ ਨੂੰ ਰਾਸ਼ਟਰੀ ਮਾਤਾ ਦਾ ਦਰਜਾ ਦੇਣ ਦੀ ਉੱਠੀ ਮੰਗ, ਕੱਲ੍ਹ ਨੂੰ ਦੇਸ਼ ਭਰ 'ਚ ਦਿੱਤੇ ਜਾਣਗੇ ਮੰਗ ਪੱਤਰ
Ad Position 24