27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਵਿਧਾਇਕ ਰਾਏ ਦੀ ਅਗਵਾਈ ਹੇਠ ਪਾਰਟੀ ਛੱਡਣ ਵਾਲੇ 'ਆਪ' ਦੇ 7 ਸੰਸਦ ਮੈਂਬਰਾਂ ਦਾ ਪੁਤਲਾ ਫੂਕਿਆ

Ad Position 21
No active advertisement
ਅਜੀਤ ਡੈਸਕ 27-04-2026
ਫ਼ਤਹਿਗੜ੍ਹ ਸਾਹਿਬ, 26 ਅਪ੍ਰੈਲ (ਮਨਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਵਲੰਟੀਅਰਾਂ ਵਲੋਂ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਦੀ ਅਗਵਾਈ ਦੇ ਵਿਚ ਜੋਤੀ ਸਰੂਪ ਮੋੜਾਂ ਤੇ 'ਆਪ' ਨੂੰ ਛੱਡ ਕੇ ਭਾਜਪਾ ਚ ਜਾਣ ਵਾਲੇ ਸੰਸਦ ਮੈਂਬਰਾਂ ਦਾ ਪੁਤਲਾ ਫੂਕਿਆ ਗਿਆ | ਇਸ ਤੋਂ ਪਹਿਲਾਂ ਵਿਧਾਇਕ ਦਫ਼ਤਰ ਤੋਂ ਜੋਤੀ ਸਰੂਪ ਮੋੜ ਤੱਕ ਭਾਰਤੀ ਜਨਤਾ ਪਾਰਟੀ ਅਤੇ ਪੰਜਾਬ ਦੇ ਨਾਲ ਗ਼ੱਦਾਰੀ ਕਰਨ ਵਾਲੇ ਸੰਸਦ ਮੈਂਬਰਾਂ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਅਤੇ ਰੋਸ ਮਾਰਚ ਕੀਤਾ ਗਿਆ | ਇਸ ਮੌਕੇ ਵਿਧਾਇਕ ਰਾਏ ਨੇ ਸੰਬੋਧਨ ਕਰਦਿਆਂ ਕਿਹਾ ਕਿ 'ਆਪ' ਦੇ ਸੁਪਰੀਮੋ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜਿਨ੍ਹਾਂ ਸੱਤ ਵਿਅਕਤੀਆਂ ਨੂੰ ਪੰਜਾਬ ਦੀ ਆਵਾਜ਼ ਬੁਲੰਦ ਕਰਨ ਦੇ ਲਈ ਸੰਸਦ ਦੇ ਵਿਚ ਭੇਜਿਆ ਗਿਆ ਸੀ, ਉਨ੍ਹਾਂ ਨੇ ਪੰਜਾਬ ਦੇ ਤਿੰਨ ਕਰੋੜ ਲੋਕਾਂ ਦੇ ਨਾਲ ਗ਼ੱਦਾਰੀ ਕੀਤੀ ਹੈ | ਇੱਥੇ ਹੀ ਬੱਸ ਨਹੀਂ ਉਹ ਆਮ ਆਦਮੀ ਪਾਰਟੀ ਨੂੰ ਛੱਡ ਕੇ ਭਾਰਤੀ ਜਨਤਾ ਪਾਰਟੀ ਦੇ ਵਿਚ ਸ਼ਾਮਿਲ ਹੋ ਗਏ ਹਨ ਜੋਕਿ ਪੰਜਾਬੀਆਂ ਦੇ ਹੱਕਾਂ ਤੇ ਉਨ੍ਹਾਂ ਦੀ ਪਿੱਠ ਵਿਚ ਛੁਰਾ ਮਾਰਨ ਬਰਾਬਰ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਸ ਸੌੜੀ ਸਿਆਸਤ ਨੂੰ ਸਮਝ ਰਹੇ ਹਨ ਕਿ ਇਸ ਸਭ ਦੇ ਪਿੱਛੇ ਭਾਜਪਾ ਦੀ ਨਰਿੰਦਰ ਮੋਦੀ ਸਰਕਾਰ ਦਾ ਹੱਥ ਹੈ ਤੇ ਲੋਕ ਸੂਬੇ ਨਾਲ ਗ਼ੱਦਾਰੀ ਕਰਨ ਵਾਲੇ ਲੋਕਾਂ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕਰਨਗੇ ਅਤੇ ਇਸ ਦਾ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਹ ਸੂਬੇ ਦੇ ਹਿਤਾਂ ਲਈ ਨਹੀਂ ਸਗੋਂ ਆਪਣੇ ਹਿਤਾਂ ਲਈ ਭਾਜਪਾ 'ਚ ਸ਼ਾਮਿਲ ਹੋਏ ਹਨ ਤੇ ਇਤਿਹਾਸ ਇਨ੍ਹਾਂ ਵਿਅਕਤੀਆਂ ਨੂੰ ਕਦੇ ਮੁਆਫ਼ ਨਹੀਂ ਕਰੇਗਾ , ਕਿਉਂਕਿ ਸੂਬੇ ਦੇ ਲੋਕਾਂ ਦੁਆਰਾ ਆਪਣੀ ਆਵਾਜ਼ ਬੁਲੰਦ ਕਰਨ ਲਈ ਇਨ੍ਹਾਂ ਨੂੰ ਸੰਸਦ 'ਚ ਭੇਜਿਆ ਗਿਆ ਸੀ | ਉਨ੍ਹਾਂ ਇਹ ਵੀ ਕਿਹਾ ਕਿ ਭਾਜਪਾ ਪੰਜਾਬ ਹਿਤੈਸ਼ੀ ਨਹੀਂ ਹੋ ਸਕਦੀ ਜੋ ਹਮੇਸ਼ਾ ਹੀ ਪੰਜਾਬ ਨੂੰ ਡੋਬਣ ਦੀਆਂ ਚਾਲਾਂ ਚੱਲਦੀ ਰਹਿੰਦੀ ਹੈ ਤੇ ਕੇਂਦਰ ਵਲੋਂ ਲਏ ਗਏ ਫ਼ੈਸਲੇ ਹਮੇਸ਼ਾ ਪੰਜਾਬ ਦੇ ਵਿਰੋਧ ਵਿਚ ਆਏ ਹਨ, ਜਿਸ ਕਾਰਨ ਪੰਜਾਬ ਦੇ ਲੋਕ ਭਾਜਪਾ ਨੂੰ ਮੂੰਹ ਨਹੀਂ ਲਗਾਉਣਗੇ | ਉਨ੍ਹਾਂ ਕਿਹਾ ਕਿ 'ਆਪ' ਪੂਰੀ ਤਰ੍ਹਾਂ ਮਜ਼ਬੂਤ ਹੈ, ਜਿਸ 'ਚ ਕਿਸੇ ਤਰ੍ਹਾਂ ਦਾ ਕੋਈ ਅੰਦਰੂਨੀ ਵਿਰੋਧ ਨਹੀਂ ਹੈ ਤੇ ਪੰਜਾਬ ਦੇ ਸਾਰੇ ਹੀ ਵਿਧਾਇਕ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਡਟ ਕੇ ਖੜ੍ਹੇ ਹਨ | ਇਸ ਮੌਕੇ ਹੋਰਨਾਂ ਤੋਂ ਇਲਾਵਾ 'ਆਪ' ਦੇ ਸੀਨੀਅਰ ਆਗੂ ਕੁਲਵਿੰਦਰ ਡੇਰਾ, ਪ੍ਰਧਾਨ ਗੁਰਵੀਰ ਸਿੰਘ ਜੱਲ੍ਹਾ, ਵਾਇਸ ਚੇਅਰਮੈਨ ਸਤਵੀਰ ਸਿੰਘ ਜੱਲ੍ਹਾ, ਬਲਵੀਰ ਚੀਮਾ, ਸੰਗਠਨ ਇੰਚਾਰਜ ਗੁਰਮੀਤ ਬਾਜਵਾ, ਪਿ੍ਤਪਾਲ ਜੱਸੀ, ਥਾਣੇਦਾਰ ਬਲਜਿੰਦਰ ਸਿੰਘ, ਅਸੀਸ ਅੱਤਰੀ, ਬਲਜਿੰਦਰ ਗੋਲਾ, ਬਲਦੇਵ ਸਿੰਘ ਭੱਲਮਾਜਰਾ, ਦਵਿੰਦਰ ਸਿੰਘ, ਪੀ.ਏ ਬਹਾਦਰ ਖਾਨ, ਪੀ.ਏ ਸਤੀਸ਼ ਲਟੌਰ, ਮਾਨਵ ਟਿਵਾਣਾ, ਯੂਥ ਦੇ ਪ੍ਰਧਾਨ ਦਿਲਪ੍ਰੀਤ ਭੱਟੀ, ਬਹਾਦਰ ਜਲਾਲ, ਬੰਟੀ ਸੈਣੀ, ਦਵਿੰਦਰ ਸਿੰਘ, ਸਰਪੰਚ ਬਲਜਿੰਦਰ ਸਿੰਘ, ਰੁਪਿੰਦਰ ਸਿੰਘ ਜੱਲ੍ਹਾ ਆਦਿ ਸਮੇਤ ਵੱਡੀ ਗਿਣਤੀ 'ਚ 'ਆਪ' ਵਰਕਰ ਤੇ ਪੰਚ ਸਰਪੰਚ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ 'ਚ 'ਆਪ' ਦੇ ਇਤਿਹਾਸ ਦੁਹਰਾਉਣ ਦੇ ਸੁਪਨੇ ਅਧੂਰੇ ਹੀ ਰਹਿਣਗੇ-ਕੈਪ. ਬਾਜਵਾ ਅਗਲੀ ਖ਼ਬਰ ਹਲਕੇ ਦੇ ਪਿੰਡਾਂ 'ਚ ਸਾਰੀ ਰਾਤ ਬਿਜਲੀ ਨਾ ਆਉਣੀ ਸਰਕਾਰੀ ਝੂਠ ਦੇ ਖੋਲ੍ਹ ਰਹੀ ਹੈ ਪਰਦੇ-ਭੁੱਟਾ
Ad Position 24