27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਖਮਾਣੋਂ ਵਿਖੇ ਭਾਰਤੀ ਜਨਤਾ ਪਾਰਟੀ ਦੀ ਮੀਟਿੰਗ

Ad Position 21
No active advertisement
ਖਮਾਣੋਂ ਵਿਖੇ ਭਾਜਪਾ ਆਗੂ ਮੀਟਿੰਗ ਦੌਰਾਨ ਦਿਖਾਈ ਦਿੰਦੇ ਹੋਏ | ਅਜੀਤ ਤਸਵੀਰ <br/> 27-04-2026
ਖਮਾਣੋਂ, 26 ਅਪ੍ਰੈਲ (ਮਨਮੋਹਣ ਸਿੰਘ ਕਲੇਰ)-ਖਮਾਣੋਂ ਵਿਖੇ ਭਾਰਤੀ ਜਨਤਾ ਪਾਰਟੀ ਦੀ ਇਕ ਵਿਸ਼ੇਸ਼ ਮੀਟਿੰਗ ਸੱਦੀ ਗਈ ਜਿਸ ਵਿਚ ਮੁੱਖ ਤੌਰ 'ਤੇ ਜ਼ਿਲ੍ਹਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਭਾਜਪਾ ਪ੍ਰਧਾਨ ਦੀਦਾਰ ਸਿੰਘ ਭੱਟੀ ਅਤੇ ਐਨ.ਜੀ.ਓ. ਸੈੱਲ ਦੇ ਸੂਬਾ ਕਨਵੀਨਰ ਮਨਜਿੰਦਰ ਸਿੰਘ ਰੋਮੀ ਵਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਗਈ | ਇਸ ਮੌਕੇ ਨਗਰ ਕਾੌਸਲ ਚੋਣਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਚੋਣਾਂ ਲੜਨ ਦੇ ਸਮਰੱਥ ਉਮੀਦਵਾਰਾਂ ਦੇ ਨਾਵਾਂ ਤੇ ਵੀ ਚਰਚਾ ਕੀਤੀ ਗਈ | ਇਸ ਦੌਰਾਨ ਆੜ੍ਹਤੀ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਅਤੇ ਪੀ.ਏ.ਡੀ.ਬੀ. ਬੈਂਕ ਦੇ ਮੌਜੂਦਾ ਚੇਅਰਮੈਨ ਗੁਰਦੇਵ ਸਿੰਘ ਨੂੰ ਵਿਧਾਨ ਸਭਾ ਹਲਕਾ ਬਸੀ ਪਠਾਣਾਂ ਦੇ ਆੜ੍ਹਤੀ ਸੈੱਲ ਦਾ ਕਨਵੀਨਰ ਘੋਸ਼ਿਤ ਕੀਤਾ ਗਿਆ | ਗੁਰਦੇਵ ਸਿੰਘ ਨੇ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਦਾ ਭਰੋਸਾ ਦਵਾਇਆ | ਇਸ ਮੌਕੇ ਸੂਬਾ ਕੋ ਕਨਵੀਨਰ ਐਨ.ਜੀ.ਓ. ਸੈੱਲ ਐਡਵੋਕੇਟ ਅਰੁਨ ਗੁਸਾਈ, ਸੂਬਾ ਕਾਰਜਕਾਰਨੀ ਮੈਂਬਰ ਜਗਦੀਸ਼ ਸਿੰਘ, ਤਰਲੋਚਨ ਸਿੰਘ ਲਾਲੀ, ਮੰਡਲ ਪ੍ਰਧਾਨ ਖਮਾਣੋਂ ਵਿਵੇਕ ਜੈਨ, ਦੀਪਕ ਕੁਮਾਰ ਰਾਜੂ ਜ਼ਿਲ੍ਹਾ ਕਾਰਜਕਾਰੀ ਮੈਂਬਰ, ਕੁਲਦੀਪ ਸਿੰਘ, ਮਾਸਟਰ ਸ਼ਲਿੰਦਰ ਕੁਮਾਰ, ਗੁਰਪ੍ਰੀਤ ਸਿੰਘ ਠੇਕੇਦਾਰ, ਹਰਿੰਦਰ ਸਿੰਘ ਕੁੱਕੀ, ਹਰੀਸ਼ ਰਤਨ ਫਰੌਰ, ਸੁਖਚੈਨਪਾਲ ਸਿੰਘ, ਸੌਦਾਗਰ ਸਿੰਘ ਭਾਂਬਰੀ, ਰਾਮੇਸ਼ਵਰ ਗੁਪਤਾ, ਬਲਵੀਰ ਸਿੰਘ, ਸੁੱਖਾ ਹਰਗਣਾ
Ad Position 22
No active advertisement
ਪਿਛਲੀ ਖ਼ਬਰ ਪਿੰਡ ਭੱਲਮਾਜਰਾ ਵਿਚ ਦਸਤਾਰ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਕੌਰ ਲਾਲੀ ਗਿੱਲ ਡੇਰਾ ਹੰਸਾਲੀ ਵਿਖੇ ਹੋਏ ਨਤਮਸਤਕ
Ad Position 24