ਫ਼ਤਹਿਗੜ੍ਹ ਸਾਹਿਬ, 26 ਅਪ੍ਰੈਲ (ਮਨਪ੍ਰੀਤ ਸਿੰਘ)-ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਮੈਮੋਰੀਅਲ ਚੈਰੀਟੇਬਲ ਟਰੱਸਟ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਚੇਅਰਮੈਨ ਦੀ ਚੋਣ ਲਈ ਅੱਜ ਨਾਮਜ਼ਦਗੀ ਫਾਰਮ ਵਾਪਸ ਲੈਣ ਦੇ ਅੱਜ ਆਖ਼ਰੀ ਦਿਨ 6 ਉਮੀਦਵਾਰਾਂ 'ਚੋਂ ਤਿੰਨ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਫਾਰਮ ਵਾਪਸ ਲੈ ਲਏ ਹਨ | ਇਸ ਮੌਕੇ ਚੋਣ ਕਮੇਟੀ ਦੇ ਕਨਵੀਨਰ ਸਰਵਣ ਸਿੰਘ ਬਿਹਾਲ ਤੇ ਮੈਂਬਰਾਂ ਨੇ ਦੱਸਿਆ ਕਿ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਮੈਮੋਰੀਅਲ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਦੀ ਚੋਣ ਲਈ ਹੁਣ ਸਿਰਫ਼ ਤਿੰਨ ਉਮੀਦਵਾਰ ਜਿਨ੍ਹਾਂ ਵਿਚ ਨਿਰਮਲ ਸਿੰਘ ਐਸ.ਐਸ., ਸੁਖਦੇਵ ਸਿੰਘ ਰਾਜ ਤੇ ਗੁਰਚਰਨ ਸਿੰਘ ਧਨੌਲਾ ਹੋਣਗੇ | ਉਨ੍ਹਾਂ ਦੱਸਿਆ ਕਿ ਤਿੰਨੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਗਏ ਹਨ | ਚੋਣ ਕਮੇਟੀ ਨੇ ਕਿਹਾ ਕਿ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਮੈਮੋਰੀਅਲ ਚੈਰੀਟੇਬਲ ਟਰੱਸਟ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਚੇਅਰਮੈਨ ਦੇ ਅਹੁਦੇ ਦੀ ਚੋਣ ਮਿਤੀ 17 ਮਈ 2026 ਨੂੰ ਹੋਵੇਗੀ ਅਤੇ ਇਸੇ ਦਿਨ ਵੋਟਾਂ ਦੀ ਗਿਣਤੀ ਕਰਨ ਉਪਰੰਤ ਨਤੀਜਾ ਐਲਾਨਿਆ ਜਾਵੇਗਾ |