ਅਮਲੋਹ, 26 ਅਪ੍ਰੈਲ (ਕੇਵਲ ਸਿੰਘ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਨੂੰ ਹੋਰ ਜ਼ਿਆਦਾ ਕਰਜ਼ਾਈ ਕਰ ਦਿੱਤਾ ਹੈ | ਵੋਟਾਂ ਤੋਂ ਪਹਿਲਾਂ 'ਆਪ' ਵਲੋਂ ਲੋਕਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਸਰਕਾਰ ਬਣਨ ਉਪਰੰਤ ਪੰਜਾਬ ਨੂੰ ਕਰਜ਼ਾ ਮੁਕਤ ਕੀਤਾ ਜਾਵੇਗਾ, ਪਰ ਹੁਣ 'ਆਪ' ਸਰਕਾਰ ਦੇ ਰਾਜ ਵਿਚ ਕਰਜ਼ੇ ਦੀ ਪੰਡ ਹੋਰ ਭਾਰੀ ਹੋ ਗਈ ਹੈ | ਇਸ ਕਾਰਨ ਅੱਜ ਪੰਜਾਬ ਦੇ ਲੋਕ ਆਪਣੇ ਆਪ ਨੂੰ ਠਗਿਆ ਮਹਿਸੂਸ ਕਰ ਰਹੇ ਹਨ ਅਤੇ ਸਰਕਾਰ ਤੋਂ ਨਿਰਾਸ਼ ਦਿਖਾਈ ਦੇ ਰਹੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਸਰਕਲ ਬੁੱਗਾ ਦੇ ਪ੍ਰਧਾਨ ਹਰਿੰਦਰ ਸਿੰਘ ਦੀਵਾ ਅਤੇ ਸਰਕਲ ਸਲਾਣਾ ਦੇ ਪ੍ਰਧਾਨ ਹਰਵਿੰਦਰ ਸਿੰਘ ਬਿੰਦਾ ਮਾਜਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਅੱਗੇ ਕਿਹਾ ਕਿ 2027 ਦੀਆਂ ਚੋਣਾਂ ਵਿਚ ਪੰਜਾਬ ਦੇ ਲੋਕ 'ਆਪ' ਸਰਕਾਰ ਨੂੰ ਚੱਲਦਾ ਕਰਨ ਦਾ ਮਨ ਬਣਾ ਚੁੱਕੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ |