27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਐਸ.ਜੀ.ਪੀ.ਸੀ. ਵਲੋਂ ਨੌਜਵਾਨ ਪੀੜ੍ਹੀ ਨੂੰ ਗੁਰਮਤਿ ਨਾਲ ਜੋੜਨ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ-ਭਾਈ ਅਕਾਸ਼ਦੀਪ ਸਿੰਘ

Ad Position 21
No active advertisement
ਭਾਈ ਆਕਾਸ਼ਦੀਪ ਸਿੰਘ ਦਾ ਸਨਮਾਨ ਕਰਦੇ ਹੋਏ ਘੁਮਾਣ ਤੇ ਹੋਰ | ਅਜੀਤ ਤਸਵੀਰ <br/> 27-04-2026
ਖਮਾਣੋਂ, 26 ਅਪ੍ਰੈਲ (ਜੋਗਿੰਦਰ ਪਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨੌਜਵਾਨ ਪੀੜ੍ਹੀ ਨੂੰ ਗੁਰਮਤਿ ਨਾਲ ਜੋੜਨ ਦੇ ਵੱਡੇ ਉਪਰਾਲੇ ਕੀਤੇ ਜਾਂਦੇ ਹਨ ਕਿਉਂਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਕ ਅਜਿਹਾ ਅਦਾਰਾ ਹੈ ਜੋ ਨੌਜਵਾਨ ਪੀੜੀ ਲਈ ਹਮੇਸ਼ਾ ਚਿੰਤਿਤ ਰਹਿੰਦਾ ਹੈ ਤਾਂ ਜੋ ਨੌਜਵਾਨ ਆਪਣੇ ਗੌਰਵਮਈ ਸਿੱਖ ਇਤਿਹਾਸ ਨਾਲ ਜੁੜੇ ਰਹਿਣ | ਉਕਤ ਪ੍ਰਗਟਾਵਾ ਭਾਈ ਆਕਾਸ਼ਦੀਪ ਸਿੰਘ ਨੇ ਖਮਾਣੋਂ ਵਿਖੇ ਗੁਰਮਤਿ ਪ੍ਰਚਾਰ ਸੰਸਥਾ ਦੇ ਪ੍ਰਧਾਨ ਮਨਦੀਪ ਸਿੰਘ ਘੁਮਾਣ ਦੇ ਗ੍ਰਹਿ ਵਿਖੇ ਰੱਖੇ ਇਕ ਸਮਾਗ਼ਮ ਮੌਕੇ ਕੀਤਾ | ਇਸ ਮੌਕੇ ਭਾਈ ਮਨਦੀਪ ਸਿੰਘ ਘੁਮਾਣ ਤੇ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਖਮਾਣੋਂ ਤੇ ਗੁਰਦੀਪ ਸਿੰਘ ਘੁਮਾਣ ਵਲੋਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ |
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਬਸੀ ਪਠਾਣਾਂ ਤੋਂ ਇੰਚਾਰਜ ਦਰਬਾਰਾ ਸਿੰਘ ਗੁਰੂ, ਐਸ.ਸੀ ਵਿੰਗ 'ਆਪ' ਪੰਜਾਬ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਜੀ.ਪੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਵਤਾਰ ਸਿੰਘ ਰਿਆ, ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ, ਸਤਵਿੰਦਰ ਕੌਰ ਧਾਲੀਵਾਲ ਸਾਬਕਾ ਐਮ.ਪੀ, ਜਸਟਿਸ ਨਿਰਮਲ ਸਿੰਘ ਸਾਬਕਾ ਵਿਧਾਇਕ, ਯੁਗਵਿੰਦਰ ਸਿੰਘ ਧਾਲੀਵਾਲ ਤੋਂ ਇਲਾਵਾ ਵੱਡੀ ਗਿਣਤੀ 'ਚ ਸ਼ਹਿਰ ਅਤੇ ਇਲਾਕੇ ਭਰ ਦੇ ਹੋਰ ਪਤਵੰਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ਤਰੰਜ ਖਿਡਾਰੀ ਅਬੀਰ ਨੇ ਅੰਤਰਰਾਸ਼ਟਰੀ ਪੱਧਰ 'ਤੇ ਹਾਸਿਲ ਕੀਤੀ ਸ਼ਾਨਦਾਰ ਉਪਲਬਧੀ ਅਗਲੀ ਖ਼ਬਰ 'ਆਪ' ਸਰਕਾਰ ਦੇ ਰਾਜ 'ਚ ਪੰਜਾਬ ਹੋਇਆ ਹੋਰ ਕਰਜ਼ਾਈ-ਹਰਿੰਦਰ ਦੀਵਾ, ਹਰਵਿੰਦਰ ਬਿੰਦਾ
Ad Position 24