27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਪਿੰਡ ਭਗੜਾਣਾ ਵਿਖੇ ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ

Ad Position 21
No active advertisement
ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਭਗੜਾਣਾ ਵਿਖੇ ਦਸਵੀਂ ਦੇ ਦਿਹਾੜੇ ਮੌਕੇ ਕਰਵਾਏ ਧਾਰਮਿਕ ਸਮਾਗਮ ਵਿਚ ਸ਼ਾਮਿਲ ਸੰਗਤਾਂ | ਅਜੀਤ ਤਸਵੀਰ <br/> 28-04-2026
ਫ਼ਤਹਿਗੜ੍ਹ ਸਾਹਿਬ, 27 ਅਪ੍ਰੈਲ (ਬਲਜਿੰਦਰ ਸਿੰਘ)-ਨਜ਼ਦੀਕੀ ਪਿੰਡ ਭਗੜਾਣਾ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਬੀਬੀਆਂ ਦੇ ਜਥੇ ਵਲੋਂ ਸ੍ਰੀ ਸੁਖਮਨੀ ਸਾਹਿਬ ਅਤੇ ਚੁਪਹਿਰੇ ਦੇ ਪਾਠ ਕੀਤੇ ਗਏ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਜਥੇਦਾਰ ਜਸਮੇਰ ਸਿੰਘ ਬਲਸੂਆਂ ਨੇ ਦੱਸਿਆ ਕਿ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਤਹਿਤ ਗੁਰਦੁਆਰਾ ਸਾਹਿਬ ਵਿਚ ਸੰਗਤਾਂ ਦੇ ਸਹਿਯੋਗ ਨਾਲ ਸਾਰੇ ਦਿਹਾੜੇ ਗੁਰਮਤਿ ਦੀ ਰੌਸ਼ਨੀ ਵਿਚ ਮਨਾਏ ਜਾਂਦੇ ਹਨ | ਜਿਸ ਵਿਚ ਸੰਗਤਾਂ ਉਤਸ਼ਾਹ ਨਾਲ ਹਿੱਸਾ ਲੈਂਦੀਆਂ ਹਨ | ਉਨ੍ਹਾਂ ਕਿਹਾ ਕਿ ਅਜੋਕੇ ਕਲਯੁਗ ਦੇ ਦੌਰ ਵਿਚ ਸਾਨੂੰ ਆਪਣੇ ਬੱਚਿਆਂ ਨੂੰ ਵੀ ਗੁਰਮਤਿ ਤੇ ਸਿੱਖੀ ਸਿਧਾਂਤਾਂ ਨਾਲ ਜੋੜਨਾ ਚਾਹੀਦਾ ਹੈ, ਤਾਂ ਜੋ ਉਹ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਕੇ ਧਰਮ ਵਿਚ ਪ੍ਰੱਪਕ ਰਹਿਣ ਦੀ ਜਾਚ ਸਿੱਖ ਸਕਣ | ਇਸ ਮੌਕੇ ਗ੍ਰੰਥੀ ਭਾਈ ਸੁਖਵਿੰਦਰ ਸਿੰਘ ਨੇ ਸਮਾਗਮ ਦੀ ਆਰੰਭਤਾ ਦੀ ਅਰਦਾਸ ਕੀਤੀ | ਉਪਰੰਤ ਹਜ਼ੂਰੀ ਰਾਗੀ ਭਾਈ ਬਲਜਿੰਦਰ ਸਿੰਘ ਸੈਂਟੀ ਦੇ ਜਥੇ ਨੇ ਸੰਗਤਾਂ ਸ਼ਬਦ ਕੀਰਤਨ ਸਰਵਣ ਕਰਵਾਇਆ | ਸਮਾਗਮ ਦੀ ਸਮਾਪਤੀ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਹੋਈ | ਉਪਰੰਤ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ | ਇਸ ਸਮਾਗਮ ਵਿਚ ਜਥੇਦਾਰ ਜਸਮੇਰ ਸਿੰਘ ਬਲਸੂਆਂ ਤੋਂ ਇਲਾਵਾ ਰਿਟਾ. ਮੈਨੇਜਰ ਜਸਵੰਤ ਸਿੰਘ ਭਗੜਾਣਾ, ਐਮੀ ਰੋਜ਼ ਸ਼ਰਮਾ, ਐਵੀ ਰੋਜ਼ ਸ਼ਰਮਾ, ਗੁਰਪ੍ਰੀਤ ਸਿੰਘ, ਜੀਤ ਸਿੰਘ, ਜਸਵਿੰਦਰ ਸਿੰਘ, ਨਸੀਬ ਸਿੰਘ, ਗੁਰਨਾਮ ਸਿੰਘ ਅਤੇ ਪ੍ਰੀਤਮ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਸਿੱਖਾਂ ਖ਼ਿਲਾਫ਼ ਉਕਸਾਉਣ ਵਾਲੇ ਬਿਆਨ ਦੇ ਵਿਰੋਧ 'ਚ ਅਕਾਲੀ ਦਲ (ਅ) ਨੇ ਡੀ.ਸੀ. ਨੂੰ ਦਿੱਤੀ ਸ਼ਿਕਾਇਤ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨੂੰ ਸਰਹਿੰਦ ਸ਼ਹਿਰ 'ਚ ਮਿਲਿਆ ਵੱਡਾ ਜਨ ਸਮਰਥਨ
Ad Position 24