27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਡਿਪਟੀ ਕਮਿਸ਼ਨਰ-ਕਮ-ਪਿ੍ੰਸੀਪਲ ਸੈਂਸਜ਼ ਅਫ਼ਸਰ ਵਲੋਂ ਜਨਗਣਨਾ 2027 ਸੰਬੰਧੀ ਪੋਸਟਰ ਜਾਰੀ

Ad Position 21
No active advertisement
ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਜਨਗਣਨਾ 2027 ਸੰਬੰਧੀ ਪੋਸਟਰ ਜਾਰੀ ਕਰਦੇ ਹੋਏ | ਅਜੀਤ ਤਸਵੀਰ <br/> 28-04-2026
ਫ਼ਤਹਿਗੜ੍ਹ ਸਾਹਿਬ, 27 ਅਪ੍ਰੈਲ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਜਨਗਣਨਾ 2027 ਦੇ ਕੰਮ ਨੂੰ ਸਮੇਂ ਸਿਰ ਮੁਕੰਮਲ ਕਰਨ ਸਬੰਧੀ ਡਿਪਟੀ ਕਮਿਸ਼ਨਰ-ਕਮ-ਪਿ੍ੰਸੀਪਲ ਸੈਂਸਜ਼ ਅਫ਼ਸਰ ਡਾ. ਸੋਨਾ ਥਿੰਦ ਨੇ ਸੈਂਸਜ਼ ਅਪਰੇਸ਼ਨ ਪੰਜਾਬ ਚੰਡੀਗੜ੍ਹ ਦੇ ਅਸਿਸਟੈਂਟ ਡਾਇਰੈਕਟਰ ਰੇਨੂੰ ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ਇਸ ਮੌਕੇ ਡਾ. ਸੋਨਾ ਥਿੰਦ ਨੇ ਜ਼ਿਲੇ੍ਹ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਭਾਰਤ ਸਰਕਾਰ ਵਲੋਂ ਕਰਵਾਏ ਜਾ ਰਹੇ ਜਨਗਣਨਾ ਦੇ ਇਸ ਕੰਮ ਵਿਚ ਲਗਾਏ ਗਏ ਗਿਣਤੀਕਾਰਾਂ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ | ਉਨ੍ਹਾਂ ਦੱਸਿਆ ਕਿ ਤਹਿਸੀਲ ਪੱਧਰ ਤੇ ਗਿਣਤੀਕਾਰਾਂ ਅਤੇ ਸੁਪਰਵਾਈਜਰਾਂ ਨੂੰ ਫੀਲਡ ਟ੍ਰੇਨਰਾਂ ਵਲੋਂ ਸਿਖਲਾਈ ਦਿੱਤੀ ਜਾ ਰਹੀ ਹੈ | ਇਸ ਦੌਰਾਨ ਉਨ੍ਹਾਂ ਜਨਗਣਨਾ 2027 ਸਬੰਧੀ ਵਿਸ਼ੇਸ਼ ਪੋਸਟਰ ਜਾਰੀ ਕੀਤਾ | ਇਸ ਮੌਕੇ ਅਸਿਸਟੈਂਟ ਡਾਇਰੈਕਟਰ ਰੇਨੂੰ ਨੇ ਦੱਸਿਆ ਕਿ ਇਸ ਜਨਗਣਨਾ ਵਿਚ ਸੈੱਲਫ਼ ਇਨੁਮੀਰੇਸ਼ਨ ਤਹਿਤ ਵੱਧ ਤੋਂ ਵੱਧ ਯੋਗਦਾਨ ਪਾਇਆ ਜਾਵੇ | ਉਨ੍ਹਾਂ ਕਿਹਾ ਕਿ ਜਿਸ 'ਚ ਕੋਈ ਵੀ ਨਾਗਰਿਕ ਆਪ ਇੰਟਰਨੈਟ ਰਾਹੀਂ ਸਾਈਟ ਉੱਪਰ ਜਾ ਕੇ ਆਪਣੇ ਘਰ ਬੈਠ ਕੇ ਹੀ ਘਰ ਦੀ ਗਿਣਤੀ 30 ਅਪ੍ਰੈਲ ਤੋਂ 14 ਮਈ ਤੱਕ ਖ਼ੁਦ ਕਰ ਸਕਦਾ ਹੈ | ਇਸ ਉਪਰੰਤ ਜਨਗਣਨਾ ਦਾ ਪਹਿਲਾ ਫ਼ੇਜ਼ 15 ਮਈ ਤੋਂ 13 ਜੂਨ ਤੱਕ ਹਾਊਸ ਲਿਫ਼ਟਿੰਗ ਵਜੋਂ ਸ਼ੁਰੂ ਕੀਤਾ ਜਾਵੇਗਾ, ਜਿਸ ਵਿਚ ਇਨੂਮੀਰੇਟਰ ਲੋਕਾਂ ਦੇ ਘਰ-ਘਰ ਜਾ ਕੇ ਹਾਊਸ ਲਿਫ਼ਟਿੰਗ ਦਾ ਕੰਮ ਕਰਨਗੇ ਅਤੇ ਨਾਗਰਿਕਾਂ ਨੂੰ 33 ਸਵਾਲ ਪੁੱਛੇ ਜਾਣਗੇ | ਮੀਟਿੰਗ ਵਿਚ ਉਪ ਅਰਥ ਅਤੇ ਅੰਕੜਾ ਸਲਾਹਕਾਰ ਤੋਂ ਸਹਾਇਕ ਖੋਜ ਅਫ਼ਸਰ ਹਰਮਨਦੀਪ ਕੌਰ, ਜ਼ਿਲ੍ਹਾ ਸੈਂਸਜ਼ ਕੋਆਰਡੀਨੇਟਰ ਵਿੱਕੀ ਕਟਾਰੀਆ ਅਤੇ ਇਕਬਾਲ ਸਿੰਘ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਬਸੀ ਪਠਾਣਾਂ ਦੀ ਮੀਟਿੰਗ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨੂੰ ਸਰਹਿੰਦ ਸ਼ਹਿਰ 'ਚ ਮਿਲਿਆ ਵੱਡਾ ਜਨ ਸਮਰਥਨ
Ad Position 24