28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਪੀ.ਐਚ.ਸੀ. ਵਿਖੇ ਮਨਾਇਆ ਹੈਪੀ ਆਸ਼ਾ ਦਿਵਸ

Ad Position 21
No active advertisement
ਆਸ਼ਾ ਵਰਕਰਾਂ ਦਾ ਸਨਮਾਨ ਕਰਦੇ ਹੋਏ ਸਿਹਤ ਅਧਿਕਾਰੀ | ਅਜੀਤ ਤਸਵੀਰ <br/> 28-04-2026
ਫ਼ਤਹਿਗੜ੍ਹ ਸਾਹਿਬ, 27 ਅਪ੍ਰੈਲ (ਮਨਪ੍ਰੀਤ ਸਿੰਘ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ.ਅਰਵਿੰਦ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਹਾਇਕ ਸਿਵਲ ਸਰਜਨ-ਕਮ-ਸੀਨੀਅਰ ਮੈਡੀਕਲ ਅਫ਼ਸਰ ਸੰਘੋਲ ਡਾ. ਕੰਵਲਦੀਪ ਸਿੰਘ ਦੀ ਅਗਵਾਈ ਹੇਠ ਪੀ.ਐਚ.ਸੀ. ਸੰਘੋਲ ਵਿਖੇ ਆਸ਼ਾ ਵਰਕਰਾਂ ਦੇ ਸਮਰਪਣ ਅਤੇ ਅਣਥੱਕ ਯਤਨਾਂ ਨੂੰ ਮਾਨਤਾ ਦੇਣ ਲਈ ਹੈਪੀ ਆਸ਼ਾ ਦਿਵਸ ਮਨਾਇਆ ਗਿਆ |
ਇਸ ਮੌਕੇ ਡਾ. ਕੰਵਲਦੀਪ ਸਿੰਘ ਨੇ ਆਸ਼ਾ ਵਰਕਰਾਂ ਨੂੰ ਹੈਪੀ ਆਸ਼ਾ ਦਿਵਸ ਦੀ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਆਸ਼ਾ ਵਰਕਰ ਸਿਹਤ ਵਿਭਾਗ ਦੀ ਰੀੜ੍ਹ ਦੀ ਹੱਡੀ ਹਨ | ਆਸ਼ਾ ਵਰਕਰ ਲਗਪਗ 1000 ਦੀ ਆਬਾਦੀ ਪਿੱਛੇ ਰੱਖੀ ਜਾਂਦੀ ਹੈ, ਜਿਸ ਵਲੋਂ ਤਕਰੀਬਨ 250 ਪਰਿਵਾਰਾਂ ਦੀ ਸਿਹਤ ਦਾ ਧਿਆਨ ਰੱਖਿਆ ਜਾਂਦਾ ਹੈ | ਉਨ੍ਹਾਂ ਕਿਹਾ ਕਿ ਆਸ਼ਾ ਵਰਕਰ ਵਲੋਂ ਲੋਕਾਂ ਵਿਚ ਘਰ-ਘਰ ਜਾ ਕੇ ਸਿਹਤ ਸਬੰਧੀ ਜਾਗਰੂਕਤਾ ਪੈਦਾ ਕੀਤੀ ਜਾਂਦੀ ਹੈ ਅਤੇ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਮੁਫ਼ਤ ਸਿਹਤ ਸੇਵਾਵਾਂ ਦੀ ਵੱਧ ਤੋਂ ਵੱਧ ਵਰਤੋਂ ਲਈ ਲੋਕਾਂ ਨੂੰ ਪ੍ਰੇਰਿਤ ਕੀਤਾ ਜਾਂਦਾ ਹੈ |
ਖ਼ਾਸ ਤੌਰ 'ਤੇ ਹਾਈ ਰਿਸਕ ਗਰਭਵਤੀ ਮਹਿਲਾਵਾਂ ਦੀ ਪਛਾਣ ਕਰਨ ਅਤੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਿ੍ਤਵ ਅਭਿਆਨ ਤਹਿਤ ਗਰਭਵਤੀ ਮਹਿਲਾਵਾਂ ਦਾ ਚੈੱਕਅਪ ਯਕੀਨੀ ਬਣਾਉਣ, ਉਨ੍ਹਾਂ ਦੇ ਲੋੜੀਂਦੇ ਅਲਟ੍ਰਾਸਾੳਾੂਡ ਤੇ ਟੈਸਟ ਕਰਵਾਉਣ ਅਤੇ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਜਣੇਪਾ ਕਰਾਉਣ ਵਿਚ ਅਹਿਮ ਰੋਲ ਅਦਾ ਕਰਦੀਆਂ ਹਨ | ਇਸ ਦੌਰਾਨ ਖੇਤਰ ਵਿਚ ਸ਼ਾਨਦਾਰ ਅਤੇ ਸ਼ਲਾਘਾਯੋਗ ਸੇਵਾਵਾਂ ਨਿਭਾਉਣ ਲਈ ਆਸ਼ਾ ਫੈਸੀਲੀਟੇਟਰ ਹਰਜਿੰਦਰ ਕੌਰ, ਸੁਖਜੀਤ ਕੌਰ, ਅਮਰਜੀਤ ਕੌਰ, ਸੁਰਿੰਦਰ ਕੌਰ ਅਤੇ ਆਸ਼ਾ ਵਰਕਰ ਰੁਪਿੰਦਰ ਕੌਰ ਲੋਹਾਰਮਾਜਰਾ, ਜਸਪ੍ਰੀਤ ਕੌਰ ਸੰਘੋਲ ਅਤੇ ਸੁਖਵਿੰਦਰ ਕੌਰ ਹਵਾਰਾ ਕਲਾਂ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮੈਡੀਕਲ ਅਫ਼ਸਰ ਡਾ. ਨਵਜੋਤ ਸਿੰਘ, ਆਯੁਰਵੈਦਿਕ ਮੈਡੀਕਲ ਅਫ਼ਸਰ ਡਾ. ਨੀਲਮ ਚਾਵਲਾ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਕਸ਼ੀਤਿਜ ਸੀਮਾ, ਆਸ਼ਾ ਯੂਨੀਅਨ ਸੂਬਾ ਪ੍ਰਧਾਨ ਕਿਰਨਦੀਪ ਕੌਰ ਪੰਜੋਲਾ, ਬਲਾਕ ਪ੍ਰਧਾਨ ਰਾਜਵਿੰਦਰ ਕੌਰ ਅਤੇ ਹੋਰ ਸਿਹਤ ਸਟਾਫ਼ ਮੌਜੂਦ ਸੀ |
Ad Position 22
No active advertisement
ਪਿਛਲੀ ਖ਼ਬਰ ਬਾਬਾ ਫ਼ਤਹਿ ਸਿੰਘ ਫੁੱਟਬਾਲ ਕਲੱਬ ਫ਼ਤਹਿਗੜ੍ਹ ਸਾਹਿਬ ਦੀ ਅਹਿਮ ਮੀਟਿੰਗ ਅਗਲੀ ਖ਼ਬਰ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਹਰ ਵਰਗ ਦੁਖੀ-ਕੁਲਜੀਤ ਸਿੰਘ ਨਾਗਰਾ
Ad Position 24