ਫ਼ਤਹਿਗੜ੍ਹ ਸਾਹਿਬ, 27 ਅਪ੍ਰੈਲ (ਰਾਜਿੰਦਰ ਸਿੰਘ)-ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਵਿਸਾਖ ਮਹੀਨੇ ਦੀ ਦੇਸੀ 13 ਤਰੀਕ ਨੰੂ ਅੰਮਿ੍ਤ ਸੰਚਾਰ ਕਰਵਾਇਆ ਗਿਆ | ਜਿਸ ਵਿਚ 141 ਪ੍ਰਾਣੀ ਅੰਮਿ੍ਤ ਛਕ ਕੇ ਗੁਰੂ ਵਾਲੇ ਬਣੇ | ਜਿੰਨ੍ਹਾਂ ਵਿਚ ਬੀਬੀਆਂ, ਭਾਈ ਤੇ ਨੌਜਵਾਨ ਬੱਚੇ ਸ਼ਾਮਿਲ ਸਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੀਪ ਸਿੰਘ ਕੰਗ ਮੈਨੇਜਰ ਤੇ ਬਲਵਿੰਦਰ ਸਿੰਘ ਭਮਾਰਸੀ ਐਡੀਸ਼ਨਲ ਮੈਨੇਜਰ ਨੇ ਦੱਸਿਆ ਕਿ ਹਰ ਦੇਸੀ ਮਹੀਨੇ ਦੀ 13 ਤਰੀਕ ਨੰੂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਅੰਮਿ੍ਤ ਸੰਚਾਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਦੇਸ਼ਾਂ ਅਨੁਸਾਰ ਕਰਵਾਇਆ ਜਾਂਦਾ ਹੈ |