ਫ਼ਤਹਿਗੜ੍ਹ ਸਾਹਿਬ, 27 ਅਪ੍ਰੈਲ (ਰਾਜਿੰਦਰ ਸਿੰਘ)-ਜ਼ਿਲ੍ਹਾ ਰੁਜ਼ਗਾਰ ਅਫ਼ਸਰ ਹਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਿਜੀਟੈਕ ਕੰਪਨੀ ਵਲੋਂ ਮੋਹਾਲੀ ਵਿਖੇ ਮੁਹੱਲਾ ਕਲੀਨਿਕਾਂ (ਸੀ.ਐਮ. ਹੈਲਪਲਾਈਨ) ਵਿਚ ਟੈਲੀ ਕਾਲਿੰਗ ਦੀਆਂ 200 ਅਸਾਮੀਆਂ ਦੀ ਭਰਤੀ ਲਈ ਲੜਕੇ ਤੇ ਲੜਕੀਆਂ ਦੀ ਇੰਟਰਵਿਊ ਹੋਣੀ ਹੈ ਅਤੇ ਚੁਣੇ ਗਏ ਉਮੀਦਵਾਰਾਂ ਦਾ ਕੰਮ ਕਰਨ ਦਾ ਸਥਾਨ ਮੋਹਾਲੀ ਹੋਵੇਗਾ | ਇਹ ਇੰਟਰਵਿਊ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਫ਼ਤਹਿਗੜ੍ਹ ਸਾਹਿਬ ਵਿਖੇ ਜ਼ਿਲ੍ਹਾ ਰੁਜ਼ਗਾਰ ਦਫ਼ਤਰ ਵਿਚ 29 ਅਪ੍ਰੈਲ ਨੂੰ ਸਵੇਰੇ 10 ਤੋਂ ਦੁਪਹਿਰ 2 ਵਜੇ ਤੱਕ ਲਈ ਜਾਵੇਗੀ |