28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਸਿਆਸੀ ਪਾਰਾ ਚੜਿ੍ਹਆ, ਭਾਜਪਾ ਨੇ ਵਾਰਡਬੰਦੀ 'ਤੇ ਚੁੱਕੇ ਸਵਾਲ

Ad Position 21
No active advertisement
ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ, ਸਰਬਜੀਤ ਸਿੰਘ ਮੱਖਣ ਅਤੇ ਹੋਰ ਆਗੂ ਜਾਣਕਾਰੀ ਦਿੰਦੇ ਹੋਏ | ਤਸਵੀਰ: ਕਰਨ <br/> 28-04-2026
ਫ਼ਤਹਿਗੜ੍ਹ ਸਾਹਿਬ, 27 ਅਪ੍ਰੈਲ (ਬਲਜਿੰਦਰ ਸਿੰਘ)-ਆਗਾਮੀ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸਿਆਸੀ ਪੱਧਰ 'ਤੇ ਦੂਸ਼ਣਬਾਜ਼ੀ ਦਾ ਦੌਰ ਤੇਜ਼ ਹੋ ਗਿਆ ਹੈ | ਜਿਸ ਦੇ ਤਹਿਤ ਅੱਜ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਨੇ ਸਰਹਿੰਦ ਵਿਖੇ ਭੱਟੀ ਫਾਰਮ 'ਤੇ ਸੱਦੀ ਪੈੱ੍ਰਸ ਕਾਨਫ਼ਰੰਸ ਦੌਰਾਨ ਨਗਰ ਕੌਂਸਲ ਸਰਹਿੰਦ ਫ਼ਤਹਿਗੜ੍ਹ ਸਾਹਿਬ ਦੀ ਨਵੀਂ ਵਾਰਡਬੰਦੀ 'ਤੇ ਗੰਭੀਰ ਸਵਾਲ ਚੁੱਕੇ ਹਨ | ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ, ਸਰਬਜੀਤ ਸਿੰਘ ਮੱਖਣ ਅਤੇ ਤਰਲੋਚਨ ਸਿੰਘ ਨੇ ਦੋਸ਼ ਲਗਾਇਆ ਕਿ ਸੱਤਾਧਾਰੀ ਧਿਰ ਵਲੋਂ ਆਪਣੇ ਸਿਆਸੀ ਲਾਭ ਲਈ ਨਿਯਮਾਂ ਦੀ ਉਲੰਘਣਾ ਕਰਕੇ ਵਾਰਡਾਂ ਦੀ ਤੋੜ-ਭੰਨ ਕੀਤੀ ਗਈ ਹੈ ਤਾਂ ਜੋ ਉਹ ਆਪਣੀ ਪਾਰਟੀ ਦੇ ਉਮੀਦਵਾਰਾਂ ਨੂੰ ਲਾਭ ਪਹੁੰਚਾ ਸਕਣ | ਉਨ੍ਹਾਂ ਕਿਹਾ ਕਿ ਵਾਰਡਬੰਦੀ ਦੀ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਹੋਣੀ ਚਾਹੀਦੀ ਸੀ, ਪਰ ਪ੍ਰਸ਼ਾਸਨ ਨੇ ਸਰਕਾਰ ਦੇ ਦਬਾਅ ਹੇਠ ਅਜਿਹੇ ਨਕਸ਼ੇ ਤਿਆਰ ਕੀਤੇ ਹਨ, ਜਿਨ੍ਹਾਂ ਨਾਲ ਵੋਟਰਾਂ ਨੂੰ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ | ਉਨ੍ਹਾਂ ਦਾਅਵਾ ਕੀਤਾ ਕਿ ਕਈ ਮੁਹੱਲਿਆਂ ਨੂੰ ਦੂਰ-ਦੁਰਾਡੇ ਵਾਰਡਾਂ ਨਾਲ ਜੋੜ ਦਿੱਤਾ ਗਿਆ ਹੈ, ਜਿਸ ਨਾਲ ਆਮ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪਵੇਗਾ | ਵਾਰਡਾਂ ਦੀ ਬਣਤਰ ਵਿਚ ਆਬਾਦੀ ਦੇ ਅਨੁਪਾਤ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ | ਕੁਝ ਵਾਰਡਾਂ ਵਿਚ ਵੋਟਰਾਂ ਦੀ ਗਿਣਤੀ ਬਹੁਤ ਜ਼ਿਆਦਾ ਹੈ, ਜਦਕਿ ਕਈ ਵਾਰਡਾਂ ਵਿਚ ਕਾਫ਼ੀ ਘੱਟ, ਜੋ ਚੋਣ ਕਮਿਸ਼ਨ ਦੇ ਨਿਯਮਾਂ ਦੀ ਉਲੰਘਣਾ ਹੈ | ਭਾਜਪਾ ਆਗੂਆਂ ਨੇ ਇਸ ਨੂੰ ਲੋਕਤੰਤਰ ਲਈ ਘਾਤਕ ਕਰਾਰ ਦਿੰਦਿਆਂ ਚਿਤਾਵਨੀ ਦਿੱਤੀ ਕਿ ਜੇਕਰ ਵਾਰਡਬੰਦੀ ਨੂੰ ਤੁਰੰਤ ਠੀਕ ਨਾ ਕੀਤਾ ਗਿਆ ਤਾਂ ਪਾਰਟੀ ਵਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਉੱਚ ਅਧਿਕਾਰੀਆਂ ਅਤੇ ਲੋੜ ਪੈਣ 'ਤੇ ਅਦਾਲਤ ਵਿਚ ਵੀ ਲਿਆਂਦਾ ਜਾਵੇਗਾ | ਆਗੂਆਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਾਰਡਾਂ ਸਬੰਧੀ ਇਤਰਾਜ਼ ਦਰਜ ਜ਼ਰੂਰ ਕਰਵਾਉਣ | ਇਸ ਮੌਕੇ 'ਤੇ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਹਰੀਸ਼ ਅਗਰਵਾਲ, ਦਵਿੰਦਰ ਕੁਮਾਰ ਭੱਟ, ਹਰਪਾਲ ਸਿੰਘ ਬੇਦੀ, ਸੰਜੇ ਮੜਕਨ, ਰੋਹਿਤ ਸ਼ਰਮਾ, ਕੁਲਦੀਪ ਸਿੰਘ ਕਾਲਾ, ਗੁਰਵਿੰਦਰ ਸਿੰਘ ਸੋਹੀ, ਪਰਵਿੰਦਰ ਸਿੰਘ ਦਿਓਲ, ਸੰਦੀਪ ਸਿੰਘ ਲਵਲੀ ਅਤੇ ਬਲਵੀਰ ਸਿੰਘ ਬੈਲੀ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੰਡੀ ਮੁੱਲਾਂਪੁਰ 'ਚ ਮੂਰਤੀ ਸਥਾਪਨਾ ਦਿਵਸ ਤੇ ਭਗਵਤੀ ਜਾਗਰਣ ਕੱਲ੍ਹ ਅਗਲੀ ਖ਼ਬਰ ਮਾਵਾਂ ਨੂੰ 15 ਸੌ ਦੇਣ ਤੋਂ ਪਹਿਲਾਂ ਉਨ੍ਹਾਂ ਦੇ ਬੱਚਿਆਂ ਦਾ ਵਜ਼ੀਫ਼ਾ ਤੇ ਸਕਾਲਰਸ਼ਿਪ ਜਾਰੀ ਕਰੇ ਮਾਨ ਸਰਕਾਰ-ਸੁਹਾਗਹੇ...
Ad Position 24