13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਕੋਈ ਵੀ ਨਾਗਰਿਕ ਆਪਣੇ ਘਰ ਦੀ ਗਿਣਤੀ 30 ਅਪ੍ਰੈਲ ਤੋਂ 14 ਮਈ ਤੱਕ ਆਪ ਕਰ ਸਕੇਗਾ-ਗਰੇਵਾਲ

Ad Position 21
No active advertisement
ਅਜੀਤ ਡੈਸਕ 29-04-2026
ਫ਼ਤਹਿਗੜ੍ਹ ਸਾਹਿਬ, 28 ਅਪ੍ਰੈਲ (ਰਾਜਿੰਦਰ ਸਿੰਘ)-ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਰੂਮ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਕਮ-ਜ਼ਿਲ੍ਹਾ-ਸੈਸ਼ਨ ਅਫ਼ਸਰ ਪੂਜਾ ਸਿਆਲ ਗਰੇਵਾਲ ਨੇ ਸਮੂਹ ਐਸ.ਡੀ.ਐਮ-ਕਮ-ਸੈਸ਼ਨ ਅਫ਼ਸਰ, ਸਮੂਹ ਚਾਰਜ ਸੈਸ਼ਨ ਅਫ਼ਸਰ ਸਮੇਤ ਸੈਸ਼ਨ 2027 ਨਾਲ ਜੁੜੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ | ਜ਼ਿਲ੍ਹਾ ਸੈਸ਼ਨ ਗਰੇਵਾਲ ਨੇ ਦੱਸਿਆ ਕਿ ਇਹ ਜਨਗਣਨਾ ਪਹਿਲੀ ਵਾਰ ਡਿਜੀਟਲ ਮੋਡ ਵਿਚ ਕੀਤੀ ਜਾ ਰਹੀ ਹੈ | ਇਸ ਜਨਗਣਨਾ ਵਿਚ 'ਸੈਲਫ ਇਨੁਮੀਰੇਸ਼ਨ' ਦੇ ਕੰਮ ਵਜੋਂ ਪਹਿਲ ਕੀਤੀ ਗਈ, ਜਿਸ ਵਿਚ ਕੋਈ ਵੀ ਨਾਗਰਿਕ ਆਪਣੇ ਘਰ ਦੀ ਗਿਣਤੀ 30 ਅਪ੍ਰੈਲ ਤੋਂ 14 ਮਈ ਤੱਕ ਆਪ ਕਰ ਸਕਦਾ ਹੈ | ਇਸ ਉਪਰੰਤ ਜਨਗਣਨਾ ਦਾ ਪਹਿਲਾ ਫ਼ੇਜ਼ 15 ਮਈ ਤੋਂ 13 ਜੂਨ ਤੱਕ ਹਾਊਸ ਲਿਸਟਿੰਗ ਵਜੋਂ ਸ਼ੁਰੂ ਕੀਤਾ ਜਾਵੇਗਾ, ਜਿਸ ਵਿਚ ਇਨੁਮੀਰੇਟਰ ਲੋਕਾਂ ਦੇ ਘਰ-ਘਰ ਜਾ ਕੇ ਹਾਊਸ ਲਿਸਟਿੰਗ ਦਾ ਕੰਮ ਕਰਨਗੇ ਅਤੇ ਨਾਗਰਿਕਾਂ ਨੂੰ 33 ਸਵਾਲ ਪੁੱਛੇ ਜਾਣਗੇ | ਉਨ੍ਹਾਂ ਦੱਸਿਆ ਕਿ 30 ਅਪ੍ਰੈਲ ਨੂੰ ਜ਼ਿਲ੍ਹੇ ਦੀਆਂ ਉੱਘੀਆਂ ਸ਼ਖ਼ਸੀਅਤਾਂ ਵਲੋਂ ਸੈਲਫ ਇਨੁਮੀਰੇਸ਼ਨ ਦੀ ਸ਼ੁਰੂਆਤ ਕੀਤੀ ਜਾਵੇਗੀ, ਜਿਸ ਦਾ ਮਕਸਦ ਹਰ ਵਰਗ ਦੇ ਲੋਕਾਂ ਨੂੰ ਡਿਜੀਟਲ ਮੋਡ ਦੀ ਜਨਗਣਨਾ ਤੋਂ ਪ੍ਰੇਰਿਤ ਕਰਨਾ ਹੋਵੇਗਾ | ਉਨ੍ਹਾਂ ਸਮੂਹ ਬਲਾਕ ਵਿਕਾਸ ਪੰਚਾਇਤ ਅਫ਼ਸਰਾਂ ਅਤੇ ਕਾਰਜ ਸਾਧਕਾਂ ਅਫ਼ਸਰ ਨੂੰ ਹਦਾਇਤ ਕੀਤੀ ਕਿ ਸੈਲਫ ਇਨੁਮੀਰੇਸ਼ਨ ਬਾਰੇ ਪਿੰਡਾਂ ਅਤੇ ਸ਼ਹਿਰਾਂ ਅੰਦਰ ਮੁਨਿਆਦੀ ਕਰਵਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ, ਤਾਂ ਜੋ ਪੜਿ੍ਹਆ-ਲਿਖਿਆ ਵਰਗ ਆਪਣਾ ਡਾਟਾ ਅੱਪਡੇਟ ਕਰ ਸਕਣਗੇ, ਜਿਸ ਦੇ ਨਾਲ ਲੋਕਾਂ ਦੇ ਸਮੇਂ ਦੀ ਬੱਚਤ ਹੋਵੇਗੀ | ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਵੇਰ ਦੀ ਸਭਾ ਦੌਰਾਨ ਬੱਚਿਆਂ ਨੂੰ ਜਨਗਣਨਾ 2027 ਬਾਰੇ ਜਾਗਰੂਕ ਕੀਤਾ ਜਾਵੇ | ਬੱਚਿਆਂ ਦੇ ਪੋਸਟਰ ਤੇ ਪੇਂਟਿੰਗ ਮੁਕਾਬਲੇ ਕਰਵਾਉਣ ਦੇ ਨਾਲ ਹੋਰ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾਣ | ਉਨ੍ਹਾਂ ਖੇਡ ਵਿਭਾਗ ਦੇ ਅਧਿਕਾਰੀਆਂ ਨੂੰ ਸੈਸ਼ਨ ਅਫ਼ਸਰ ਸਾਹਿਬਾਨ ਨਾਲ ਤਾਲਮੇਲ ਕਰਕੇ ਮੈਰਾਥਨ, ਸਾਈਕਲ ਰੈਲੀ ਅਤੇ ਹੋਰ ਗਤੀਵਿਧੀਆਂ ਉਲੀਕੀਆਂ ਜਾਣ ਤਾਂ ਜੋ ਲੋਕਾਂ ਨੂੰ ਜਨਗਣਨਾ ਬਾਰੇ ਵੱਧ ਤੋਂ ਵੱਧ ਪ੍ਰੇਰਿਤ ਕੀਤਾ ਜਾ ਸਕੇ | ਇਸ ਮੌਕੇ ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸੂਬਾ ਸਿੰਘ, ਅਮਲੋਹ ਚਰਨਜੋਤ ਸਿੰਘ ਵਾਲੀਆ, ਬਸੀ ਪਠਾਣਾਂ ਹਰਵੀਰ ਕੌਰ, ਖਮਾਣੋਂ ਅਰਵਿੰਦ ਕੁਮਾਰ ਗੁਪਤਾ, ਉਪ ਅਰਥ ਅਤੇ ਅੰਕੜਾ ਸਲਾਹਕਾਰ ਤੋਂ ਸਹਾਇਕ ਖੋਜ ਅਫ਼ਸਰ ਹਰਮਨਦੀਪ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਦੀਦਾਰ ਸਿੰਘ ਮਾਂਗਟ, ਤਹਿਸੀਲਦਾਰ ਬਸੀ ਪਠਾਣਾਂ ਯਿਸੂ ਬਾਂਸਲ, ਸਮੂਹ ਬੀ.ਡੀ.ਪੀ.ਓ., ਸਮੂਹ ਕਾਰਜਸਾਧਕ ਅਫ਼ਸਰਾਂ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜੀ.ਟੀ.ਬੀ. ਸਕੂਲ ਦੇ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਵਰਲਡ ਯੂਨੀਵਰਸਿਟੀ ਵਲੋਂ ਖੋਜ ਉਤਕਿ੍ਸ਼ਟਤਾ ਨੂੰ ਮਜ਼ਬੂਤ ਕਰਨ ਲਈ 12 ਸੀਡ ਮਨੀ ਰਿਸਰਚ ਪ੍ਰੋਜੈਕਟ ਮਨਜ਼ੂਰ
Ad Position 24