13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਜੀ.ਟੀ.ਬੀ. ਸਕੂਲ ਦੇ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 29-04-2026
ਬਸੀ ਪਠਾਣਾਂ, 28 ਅਪ੍ਰੈਲ (ਪੱਤਰ ਪ੍ਰੇਰਕ)-ਜੀ.ਟੀ.ਬੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੈਲੋਂ ਵਿਖੇ ਸੈਸ਼ਨ 2025–26 ਦੇ ਸਿੱਖ ਮਿਸ਼ਨਰੀ ਦੇ ਪੇਪਰਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਦੇ ਸਨਮਾਨ ਲਈ ਸਮਾਗਮ ਕਰਵਾਇਆ ਗਿਆ | ਇਸ ਖ਼ਾਸ ਉਪਲੱਬਧੀ ਲਈ ਪਿ੍ੰਸੀਪਲ ਰਾਜਵਿੰਦਰ ਕੌਰ ਨੇ ਸਾਰੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਇਨਾਮ ਤੇ ਪ੍ਰਮਾਣ-ਪੱਤਰ ਦੇ ਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ | ਉਨ੍ਹਾਂ ਵਿਦਿਆਰਥੀਆਂ ਨੂੰ ਸਕੂਲ ਦੀ ਪੜ੍ਹਾਈ ਦੇ ਨਾਲ-ਨਾਲ ਆਪਣੀ ਧਾਰਮਿਕ ਸਿੱਖਿਆ ਪੜ੍ਹ ਕੇ ਤੇ ਚੰਗੇ ਸੰਸਕਾਰ ਹਾਸਲ ਕਰਨ ਲਈ ਪ੍ਰੇਰਿਤ ਵੀ ਕੀਤਾ | ਇਸ ਤੋਂ ਪਹਿਲਾਂ ਮਿਸ਼ਨਰੀ ਦੇ ਸਰਕਲ ਇੰਚਾਰਜ ਅੰਮਿ੍ਤਪਾਲ ਸਿੰਘ ਨੇ ਦੱਸਿਆ ਕਿ ਜੀ.ਟੀ.ਬੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ 32 ਸਕੂਲਾਂ ਵਿਚੋਂ ਪਹਿਲੇ ਸਥਾਨ 'ਤੇ ਰਿਹਾ | ਇਹ ਧਾਰਮਿਕ ਪ੍ਰੀਖਿਆ ਹਰ ਸਾਲ ਸਿੱਖ ਮਿਸ਼ਨਰੀ ਕਾਲਜ, ਜਮਾਲਪੁਰ (ਲੁਧਿਆਣਾ) ਵਲੋਂ ਲਿਆ ਜਾਂਦਾ ਹੈ, ਜਿਸ ਦਾ ਮਕਸਦ ਵਿਦਿਆਰਥੀਆਂ ਨੂੰ ਆਪਣੇ ਧਰਮ ਨਾਲ ਜੋੜਨਾ ਅਤੇ ਉਨ੍ਹਾਂ ਨੂੰ ਧਾਰਮਿਕ ਸਿੱਖਿਆ ਦੇਣਾ ਹੈ | ਇਸ ਸਕੂਲ ਦੇ 180 ਵਿਦਿਆਰਥੀਆਂ ਨੇ ਇਹ ਪੇਪਰ ਦਿੱਤਾ, ਜਿਸ ਵਿਚ ਲਗਪਗ 100 ਵਿਦਿਆਰਥੀਆਂ ਨੇ ਸ਼ਾਨਦਾਰ ਨਤੀਜੇ ਹਾਸਲ ਕੀਤੇ ਅਤੇ ਮੈਰਿਟ-ਐਮ, ਮੈਰਿਟ-ਏ, ਮੈਰਿਟ-ਬੀ ਅਤੇ ਮੈਰਿਟ-ਸੀ ਸਥਾਨ ਪ੍ਰਾਪਤ ਕੀਤੇ ਹਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਸੋਹਾਵੀ ਦੇ ਮੰਦਰ 'ਚ ਰਹਿੰਦੇ ਸੇਵਾਦਾਰ ਦੀ ਮੌਤ ਅਗਲੀ ਖ਼ਬਰ ਕੋਈ ਵੀ ਨਾਗਰਿਕ ਆਪਣੇ ਘਰ ਦੀ ਗਿਣਤੀ 30 ਅਪ੍ਰੈਲ ਤੋਂ 14 ਮਈ ਤੱਕ ਆਪ ਕਰ ਸਕੇਗਾ-ਗਰੇਵਾਲ
Ad Position 24