13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਨਿਰਭਓ ਸਿੰਘ ਗਿੱਲ ਨੇ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਜੋਂ ਅਹੁਦਾ ਸੰਭਾਲਿਆ

Ad Position 21
No active advertisement
ਅਜੀਤ ਡੈਸਕ 29-04-2026
ਫ਼ਤਹਿਗੜ੍ਹ ਸਾਹਿਬ, 28 ਅਪ੍ਰੈਲ (ਬਲਜਿੰਦਰ ਸਿੰਘ)-ਨਿਰਭਓ ਸਿੰਘ ਗਿੱਲ ਨੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਤਹਿਗੜ੍ਹ ਸਾਹਿਬ ਦਾ ਅਹੁਦਾ ਸੰਭਾਲਦੇ ਹੋਏ ਇਸ ਸਮੇਂ 'ਤੇ ਜ਼ਿਲ੍ਹਾ ਕਚਹਿਰੀਆਂ ਫ਼ਤਹਿਗੜ੍ਹ ਸਾਹਿਬ ਵਿਖੇ ਹਰਿਆਲੀ ਨੂੰ ਉਤਸ਼ਾਹਿਤ ਕਰਨ ਲਈ ਪੌਦਾ ਲਗਾਇਆ ਅਤੇ ਜੱਜ ਸਾਹਿਬ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਵਾਤਾਵਰਨ ਦੀ ਸੰਭਾਲ ਸਾਡੇ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਹਰ ਵਿਅਕਤੀ ਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ | ਇਸ ਮੌਕੇ ਜ਼ਿਲ੍ਹੇ ਦੇ ਸਮੂਹ ਜੱਜ ਸਾਹਿਬਾਨ ਮੌਜੂਦ ਸਨ | ਜ਼ਿਲ੍ਹਾ ਅਤੇ ਸੈਸ਼ਨ ਜੱਜ ਵਲੋਂ ਕੀਤਾ ਗਿਆ ਇਹ ਯਤਨ ਸ਼ਹਿਰ ਵਿਚ ਹਰਿਆਲੀ ਵਧਾਉਣ ਅਤੇ ਲੋਕਾਂ ਨੂੰ ਪ੍ਰੇਰਿਤ ਕਰਨ ਵਿਚ ਮਹੱਤਵਪੂਰਨ ਰੋਲ ਅਦਾ ਕਰੇਗਾ | ਉਨ੍ਹਾਂ ਕਿਹਾ ਕਿ ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਿਟੀ ਨਵੀਂ ਦਿੱਲੀ ਅਤੇ ਪੰਜਾਬ ਸਟੇਟ ਲੀਗਲ ਸਰਵਿਸਿਜ਼ ਅਥਾਰਿਟੀ ਦੀਆਂ ਵੱਖ-ਵੱਖ ਸਕੀਮਾਂ ਤਹਿਤ ਯੋਗ ਲੋੜਵੰਦ ਵਿਅਕਤੀਆਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਤਹਿਗੜ੍ਹ ਸਾਹਿਬ ਵਲੋਂ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ |
ਇਸ ਮੌਕੇ ਉਨ੍ਹਾਂ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਸੁਨੇਹਾ ਦਿੱਤਾ ਕਿ 9 ਮਈ ਨੂੰ ਜ਼ਿਲ੍ਹੇ ਦੀਆਂ ਸਾਰੀਆਂ ਅਦਾਲਤਾਂ ਵਿਚ ਨੈਸ਼ਨਲ ਲੋਕ ਅਦਾਲਤ ਲੱਗਣ ਜਾ ਰਹੀ ਹੈ, ਜਿਸ ਵਿਚ ਦੀਵਾਨੀ, ਸਮਝੌਤਾ ਯੋਗ ਫ਼ੌਜਦਾਰੀ, ਬੈਂਕ ਰਿਕਵਰੀ, ਚੈੱਕ ਬਾਊਾਸ, ਮਜ਼ਦੂਰਾਂ ਨਾਲ ਸਬੰਧਤ ਝਗੜੇ, ਬਿਜਲੀ, ਪਾਣੀ ਦੇ ਬਿੱਲਾਂ ਸਬੰਧੀ, ਘਰੇਲੂ ਝਗੜਿਆਂ ਦੇ ਲੰਬਿਤ ਅਤੇ ਪ੍ਰੀ-ਲਿਟੀਗੇਟਿਵ ਕੇਸ ਸਮਝੌਤੇ ਲਈ ਵਿਚਾਰੇ ਜਾਣਗੇ | ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਗੰਭੀਰ ਕਿਸਮ ਦੇ ਫ਼ੌਜਦਾਰੀ ਕੇਸਾਂ ਨੂੰ ਛੱਡ ਕੇ ਹਰ ਤਰ੍ਹਾਂ ਦੇ ਝਗੜਿਆਂ ਦੇ ਨਿਪਟਾਰੇ ਲਈ ਇਸ ਲੋਕ ਅਦਾਲਤ ਦਾ ਲਾਭ ਉਠਾਉਣ, ਕਿਉਂਕਿ ਇਸ ਲੋਕ ਅਦਾਲਤ ਰਾਹੀਂ ਕੇਸਾਂ ਦਾ ਨਿਪਟਾਰਾ ਹੋਣ ਨਾਲ ਦੋਵਾਂ ਧਿਰਾਂ ਨੂੰ ਬਹੁਤ ਵੱਡੀ ਰਾਹਤ ਮਿਲਦੀ ਹੈ ਅਤੇ ਧਿਰਾਂ ਦਰਮਿਆਨ ਆਪਸੀ ਭਾਈਚਾਰਾ ਅਤੇ ਸਦਭਾਵਨਾ ਕਾਇਮ ਹੁੰਦੀ ਹੈ | ਇਸ ਲੋਕ ਅਦਾਲਤ ਵਿਚ ਲਗਾਏ ਜਾਣ ਵਾਲੇ ਕੇਸਾਂ ਦੀ ਕੋਰਟ ਫ਼ੀਸ ਵੀ ਨਹੀਂ ਲੱਗਦੀ ਅਤੇ ਲੋੜਵੰਦਾਂ ਨੂੰ ਵਕੀਲ ਦੀਆਂ ਮੁਫ਼ਤ ਸੇਵਾਵਾਂ ਵੀ ਮੁਹੱਈਆ ਕਰਵਾਈਆਂ ਜਾਂਦੀਆਂ ਹਨ |
Ad Position 22
No active advertisement
ਪਿਛਲੀ ਖ਼ਬਰ ਆਸ਼ਾ ਦਿਵਸ 'ਤੇ ਕਰਮਜੀਤ ਕੌਰ ਐਤੀਆਣਾ ਦਾ ਸਨਮਾਨ ਅਗਲੀ ਖ਼ਬਰ ਪਿੰਡ ਸੋਹਾਵੀ ਦੇ ਮੰਦਰ 'ਚ ਰਹਿੰਦੇ ਸੇਵਾਦਾਰ ਦੀ ਮੌਤ
Ad Position 24