ਮੰਡੀ ਗੋਬਿੰਦਗੜ੍ਹ, 28 ਅਪ੍ਰੈਲ (ਇਕਬਾਲਦੀਪ ਸੰਧੂ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੁਹੱਲਾ ਸੰਗਤਪੁਰਾ ਦੀ ਪ੍ਰਬੰਧਕ ਕਮੇਟੀ ਦੀ ਚੋਣ ਸਮੂਹ ਨਗਰ ਨਿਵਾਸੀਆਂ ਅਤੇ ਸਾਬਕਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਈ ਗਈ | ਜਿਸ ਵਿਚ ਪ੍ਰਧਾਨ ਗਿਆਨ ਸਿੰਘ, ਮੀਤ ਪ੍ਰਧਾਨ ਅਜੈਬ ਸਿੰਘ, ਖ਼ਜ਼ਾਨਚੀ ਲਖਵਿੰਦਰ ਸਿੰਘ ਲੱਖਾ, ਸੈਕਟਰੀ ਭੁਪਿੰਦਰ ਸਿੰਘ, ਐਡੀਟਰ ਗੁਰਬਖਸ਼ ਸਿੰਘ, ਸਟੋਰ ਕੀਪਰ ਗੁਰਚਰਨ ਸਿੰਘ, ਮੈਂਬਰ ਗੁਰਮੁੱਖ ਸਿੰਘ, ਦਲਜੀਤ ਸਿੰਘ, ਪ੍ਰਮਿੰਦਰ ਸਿੰਘ ਭਿੰਦੀ, ਰਣਜੀਤ ਸਿੰਘ ਸਨੀ, ਭੁਪਿੰਦਰ ਸਿੰਘ ਨੂੰ ਚੁਣਿਆ ਗਿਆ | ਇਸ ਮੌਕੇ 'ਤੇ ਸਾਬਕਾ ਕੌਂਸਲਰ ਸੁਖਵਿੰਦਰ ਕੌਰ, ਰਣਧੀਰ ਸਿੰਘ ਹੈਪੀ, ਸਾਬਕਾ ਪ੍ਰਧਾਨ ਅਜਮੇਰ ਸਿੰਘ, ਸੁਰਿੰਦਰ ਕੌਰ, ਹਰਮੇਸ਼ ਸਿੰਘ, ਜੱਸੀ ਧੀਮਾਨ, ਨਿਸ਼ਕਾਮ ਕੀਰਤਨ ਸੇਵਾ ਸੁਸਾਇਟੀ ਦੇ ਪ੍ਰਧਾਨ ਕਰਮਜੀਤ ਸਿੰਘ ਬਿੱਟੂ, ਸੁਰਿੰਦਰ ਕੌਰ, ਚਰਨਜੀਤ ਸਿੰਘ, ਹਰਦੀਪ ਸਿੰਘ, ਭੁਪਿੰਦਰ ਸਿੰਘ ਲਾਡੀ, ਦਰਸ਼ਦੀਪ ਸਿੰਘ, ਉਲਵਿੰਦਰ ਸਿੰਘ, ਰਣਜੀਤ ਸਿੰਘ ਸਨੀ ਕੁਸਮ ਰਾਣੀ, ਕੁਲਜੀਤ ਕੌਰ, ਰਾਣੀ ਕੌਰ, ਲਖਵਿੰਦਰ ਸਿੰਘ, ਅਮਰੀਕ ਸਿੰਘ ਭੱਟੀ, ਬਲਦੇਵ ਸਿੰਘ, ਬਲਵਿੰਦਰ ਸਿੰਘ, ਤਰਸੇਮ ਸਿੰਘ, ਕਮਲਜੀਤ ਸਿੰਘ, ਪਰਮਜੀਤ ਸਿੰਘ ਅਤੇ ਰਣਜੀਤ ਸਿੰਘ ਤੋਂ ਇਲਾਵਾ ਸਮੂਹ ਸੰਗਤਾਂ ਹਾਜ਼ਰ ਸਨ |