13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਨਗਰ ਪੰਚਾਇਤ ਚੋਣਾਂ ਸੰਬੰਧੀ ਕਾਂਗਰਸੀ ਆਗੂਆਂ ਨੇ ਕੀਤੀ ਮੀਟਿੰਗ

Ad Position 21
No active advertisement
ਅਜੀਤ ਡੈਸਕ 29-04-2026
ਖਮਾਣੋਂ, 28 ਅਪ੍ਰੈਲ (ਜੋਗਿੰਦਰ ਪਾਲ)-ਅਮਰਜੀਤ ਸੋਹਲ ਸਾਬਕਾ ਪ੍ਰਧਾਨ ਨਗਰ ਪੰਚਾਇਤ ਖਮਾਣੋਂ ਦੀ ਅਗਵਾਈ ਅਤੇ ਕਿਸ਼ੋਰੀ ਲਾਲ ਗਾਬਾ ਸ਼ਹਿਰੀ ਪ੍ਰਧਾਨ ਬਲਾਕ ਕਾਂਗਰਸ ਖਮਾਣੋਂ ਦੇ ਯਤਨਾਂ ਸਦਕਾ ਡਾ. ਨਰੇਸ਼ ਚੌਹਾਨ ਸਾਬਕਾ ਐਸ.ਐਮ.ਓ. ਦੇ ਦਫ਼ਤਰ ਵਿਖੇ ਨਗਰ ਪੰਚਾਇਤ ਚੋਣਾਂ ਸਬੰਧੀ ਮੀਟਿੰਗ ਰੱਖੀ ਗਈ | ਇਸ ਮੀਟਿੰਗ ਵਿਚ ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਪਾਰਟੀ ਨੂੰ ਇਨ੍ਹਾਂ ਚੋਣਾਂ ਵਿਚ ਮਜ਼ਬੂਤ ਕਰਨ ਬਾਰੇ ਚਰਚਾ ਕੀਤੀ ਗਈ | ਇਸ ਮੀਟਿੰਗ ਵਿਚ ਪਰਮਜੀਤ ਸਿੰਘ ਬਾਗੜੀ, ਗੁਰਚਰਨ ਸਿੰਘ ਚੰਨੀ ਕਾਂਗਰਸ ਸੇਵਾ ਦਲ ਪ੍ਰਧਾਨ, ਮਨਮੋਹਨ ਸਿੰਘ ਕੰਗ ਜ਼ਿਲ੍ਹਾ ਮੀਤ ਪ੍ਰਧਾਨ, ਬੂਟਾ ਸਿੰਘ, ਅਵਤਾਰ ਸਿੰਘ ਨੰਬਰਦਾਰ, ਹਰਪਾਲ ਸਿੰਘ, ਅੰਮਿ੍ਤਪਾਲ ਸਿੰਘ ਕੰਗ ਅਤੇ ਗੁਰਬਖਸ਼ੀਸ਼ ਸਿੰਘ ਲਾਂਬਾ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਸੀ ਪਠਾਣਾਂ 'ਚ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੁਹੱਲਾ ਸੰਗਤਪੁਰਾ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣੇ ਗਿਆਨ ਸਿੰਘ
Ad Position 24