13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਬਸੀ ਪਠਾਣਾਂ 'ਚ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 29-04-2026
ਬਸੀ ਪਠਾਣਾਂ, 28 ਅਪ੍ਰੈਲ (ਪੱਤਰ ਪ੍ਰੇਰਕ)-ਗੁਰਦੁਆਰਾ ਸ੍ਰੀ ਨਾਨਕ ਦਰਬਾਰ, ਮੁਹੱਲਾ ਧੋਬੀਆਂ, ਬਸੀ ਪਠਾਣਾਂ ਦੀ ਪ੍ਰਬੰਧਕ ਕਮੇਟੀ ਵਲੋਂ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਗੁਰੂ ਅਮਰ ਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ | ਇਸ ਪਵਿੱਤਰ ਮੌਕੇ ਸ਼ਹਿਰ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ ਫੁੱਲਾਂ ਨਾਲ ਸਜੀ ਪਾਲਕੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਸੁਸ਼ੋਭਿਤ ਸਨ, ਜਦੋਂਕਿ ਨਗਰ ਕੀਰਤਨ ਦੀ ਸਮੁੱਚੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ | ਇਸ ਤੋਂ ਇਲਾਵਾ ਨੰਗੇ ਪੈਰ ਰਸਤੇ ਦੀ ਸਫ਼ਾਈ ਕਰਦੀ ਸੰਗਤ ਦੀ ਆਸਥਾ ਦੇਖਦੇ ਹੀ ਬਣ ਰਹੀ ਸੀ | ਨਗਰ ਕੀਰਤਨ ਦੌਰਾਨ ਵੱਖ-ਵੱਖ ਰਾਗੀ ਜਥਿਆਂ ਵਲੋਂ ਸ਼ਬਦ ਕੀਰਤਨ ਰਾਹੀਂ ਨਾਮ ਦੀ ਵਰਖਾ ਵੀ ਕੀਤੀ ਗਈ | ਸ਼ਹਿਰ ਦੇ ਬਾਜ਼ਾਰਾਂ ਵਿਚ ਸੰਗਤ ਵਲੋਂ ਨਗਰ ਕੀਰਤਨ ਦਾ ਫੁੱਲਾਂ ਦੀ ਬਰਖਾ ਕਰਕੇ ਸਵਾਗਤ ਕੀਤਾ ਗਿਆ ਅਤੇ ਕਈ ਥਾਈਾ ਲੰਗਰ ਤੇ ਠੰਡੇ ਮਿੱਠੇ ਜਲ ਦੀ ਛਬੀਲ ਵੀ ਲਗਾਈ ਗਈ | ਇਸ ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਵਲੋਂ ਸ਼ਿਰਕਤ ਕੀਤੀ ਗਈ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਘੰੁਮਣ ਅਤੇ ਸੇਵਾਦਾਰ ਜਸਵੀਰ ਸਿੰਘ ਵਾਲੀਆ ਨੇ ਦੱਸਿਆ ਕਿ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਏ ਹਨ ਤੇ 30 ਅਪ੍ਰੈਲ ਨੂੰ ਭੋਗ ਪਾਏ ਜਾਣਗੇ ਅਤੇ ਉਸੇ ਦਿਨ ਕੀਰਤਨ ਤੇ ਢਾਡੀ ਦਰਬਾਰ ਦੌਰਾਨ ਰਾਗੀ ਢਾਡੀ ਤੇ ਕਵੀਸ਼ਰੀ ਜਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ, ਵਾਰਾਂ ਅਤੇ ਗੁਰ ਇਤਿਹਾਸ ਸੁਣਾ ਕੇ ਨਿਹਾਲ ਕਰਨਗੇ | ਇਸ ਮੌਕੇ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਸੁਖਚੈਨ ਦੀਵਾ ਨੇ ਅਮਲੋਹ ਦੇ ਨਵਨਿਯੁਕਤ ਡੀ.ਐਸ.ਪੀ. ਘੁੰਮਣ ਨਾਲ ਕੀਤੀ ਅਹਿਮ ਮੁਲਾਕਾਤ ਅਗਲੀ ਖ਼ਬਰ ਨਗਰ ਪੰਚਾਇਤ ਚੋਣਾਂ ਸੰਬੰਧੀ ਕਾਂਗਰਸੀ ਆਗੂਆਂ ਨੇ ਕੀਤੀ ਮੀਟਿੰਗ
Ad Position 24