13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਜ਼ਿਲ੍ਹਾ ਪ੍ਰਧਾਨ ਸੁਖਚੈਨ ਦੀਵਾ ਨੇ ਅਮਲੋਹ ਦੇ ਨਵਨਿਯੁਕਤ ਡੀ.ਐਸ.ਪੀ. ਘੁੰਮਣ ਨਾਲ ਕੀਤੀ ਅਹਿਮ ਮੁਲਾਕਾਤ

Ad Position 21
No active advertisement
ਅਜੀਤ ਡੈਸਕ 29-04-2026
ਅਮਲੋਹ, 28 ਅਪ੍ਰੈਲ (ਕੇਵਲ ਸਿੰਘ)-ਆਮ ਆਦਮੀ ਪਾਰਟੀ ਵਿਰਾਸਤ ਸੇਵਾ ਸੰਗਠਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਸੁਖਚੈਨ ਸਿੰਘ ਦੀਵਾ ਵਲੋਂ ਅਮਲੋਹ ਦੇ ਨਵਨਿਯੁਕਤ ਡੀ.ਐਸ.ਪੀ. ਬਿਕਰਮਜੀਤ ਸਿੰਘ ਘੁੰਮਣ ਨਾਲ ਅਹਿਮ ਮੁਲਾਕਾਤ ਕੀਤੀ ਗਈ | ਇਸ ਦੌਰਾਨ ਦੀਵਾ ਨੇ ਡੀ.ਐਸ.ਪੀ. ਘੁੰਮਣ ਨੂੰ ਬੁੱਕਾ ਸੌਂਪ ਕੇ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਅਤੇ ਨਵੇਂ ਅਹੁਦੇ ਦੀ ਵਧਾਈ ਵੀ ਦਿੱਤੀ | ਮੁਲਾਕਾਤ ਦੌਰਾਨ ਇਲਾਕੇ ਨਾਲ ਸਬੰਧਿਤ ਕਈ ਅਹਿਮ ਮਸਲਿਆਂ 'ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ | ਖ਼ਾਸ ਕਰਕੇ ਨਸ਼ਿਆਂ ਦੇ ਖ਼ਾਤਮੇ ਅਤੇ ਇਲਾਕੇ ਵਿਚ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਲਈ ਦੀਵਾ ਵਲੋਂ ਡੀ.ਐਸ.ਪੀ. ਘੁੰਮਣ ਨੂੰ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ ਗਿਆ |
ਇਸ ਮੌਕੇ ਦੀਵਾ ਨੇ ਕਿਹਾ ਕਿ ਡੀ.ਐਸ.ਪੀ. ਘੁੰਮਣ ਇਕ ਇਮਾਨਦਾਰ ਅਤੇ ਮਿਹਨਤੀ ਅਧਿਕਾਰੀ ਹਨ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਉਹ ਲੋਕਾਂ ਦੀਆਂ ਆਸਾਂ ਅਤੇ ਉਮੀਦਾਂ 'ਤੇ ਖਰਾ ਉੱਤਰਦੇ ਹੋਏ ਇਲਾਕੇ ਵਿਚ ਸ਼ਾਂਤੀ ਅਤੇ ਕਾਨੂੰਨ ਦੀ ਪਾਲਨਾ ਨੂੰ ਯਕੀਨੀ ਬਣਾਉਣਗੇ | ਉਨ੍ਹਾਂ ਨੇ ਲੋਕਾਂ ਨੂੰ ਵੀ ਪੁਲਿਸ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ | ਇਸ ਮੌਕੇ ਅੰਮਿ੍ਤਪਾਲ ਸਿੰਘ ਦੀਵਾ ਵਿਸ਼ੇਸ਼ ਤੌਰ 'ਤੇ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ 2500 ਰੁਪਏ ਬੁਢਾਪਾ ਪੈਨਸ਼ਨ ਦਾ ਵਾਅਦਾ ਨਿਭਾਉਣ 'ਚ ਨਾਕਾਮ ਰਹੀ 'ਆਪ' ਸਰਕਾਰ-ਕਾਂਗਰਸੀ ਆਗੂ ਅਗਲੀ ਖ਼ਬਰ ਬਸੀ ਪਠਾਣਾਂ 'ਚ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
Ad Position 24