13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

2500 ਰੁਪਏ ਬੁਢਾਪਾ ਪੈਨਸ਼ਨ ਦਾ ਵਾਅਦਾ ਨਿਭਾਉਣ 'ਚ ਨਾਕਾਮ ਰਹੀ 'ਆਪ' ਸਰਕਾਰ-ਕਾਂਗਰਸੀ ਆਗੂ

Ad Position 21
No active advertisement
ਅਜੀਤ ਡੈਸਕ 29-04-2026
ਅਮਲੋਹ, 28 ਅਪ੍ਰੈਲ (ਕੇਵਲ ਸਿੰਘ)-ਪੰਜਾਬ ਅੰਦਰ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਦਾਅਵਾ ਕੀਤਾ ਸੀ ਕਿ ਸਰਕਾਰ ਬਣਨ 'ਤੇ ਪੰਜਾਬ ਨੂੰ ਕਰਜ਼ਾ ਮੁਕਤ ਕੀਤਾ ਜਾਵੇਗਾ ਪਰ ਚਾਰ ਸਾਲ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਪੰਜਾਬ ਪਹਿਲਾਂ ਨਾਲੋਂ ਹੋਰ ਵੱਧ ਕਰਜ਼ਾਈ ਹੋ ਗਿਆ ਹੈ, ਜਿਸ ਕਾਰਨ ਲੋਕਾਂ ਦਾ 'ਆਪ' ਸਰਕਾਰ ਤੋਂ ਮੋਹ ਭੰਗ ਹੋ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਲਾਕ ਕਾਂਗਰਸ ਕਮੇਟੀ ਅਮਲੋਹ ਦੇ ਪ੍ਰਧਾਨ ਜਗਬੀਰ ਸਿੰਘ ਸਲਾਣਾ, ਜ਼ਿਲ੍ਹਾ ਮੀਤ ਪ੍ਰਧਾਨ ਹੈਪੀ ਪਜਨੀ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਬਲਵੀਰ ਸਿੰਘ ਮਿੰਟੂ ਨੇ ਪਾਰਟੀ ਦਫ਼ਤਰ ਅਮਲੋਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਬੁਢਾਪਾ ਪੈਨਸ਼ਨ 2500 ਰੁਪਏ ਕਰਨ ਦਾ ਵਾਅਦਾ ਵੀ ਸੂਬਾ ਵਾਸੀਆਂ ਨਾਲ ਲਾਰਾ ਹੀ ਸਾਬਤ ਹੋਇਆ ਹੈ | ਪਿਛਲੀ ਕਾਂਗਰਸ ਸਰਕਾਰ ਦੇ ਸਮੇਂ ਬੁਢਾਪਾ ਪੈਨਸ਼ਨ ਵਿਚ ਵਾਧਾ ਕੀਤਾ ਗਿਆ ਸੀ, ਪਰ ਮੌਜੂਦਾ ਸਰਕਾਰ ਵਲੋਂ ਇਸ ਵਿਚ ਕੋਈ ਵਾਧਾ ਨਹੀਂ ਕੀਤਾ ਗਿਆ, ਜੋ ਕਿ ਬਜ਼ੁਰਗਾਂ ਨਾਲ ਧੋਖਾ ਹੈ | ਆਗੂਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦਾ ਸਾਥ ਦੇਣ, ਤਾਂ ਜੋ ਪੰਜਾਬ ਨੂੰ ਤਰੱਕੀ ਅਤੇ ਵਿਕਾਸ ਦੇ ਰਾਹ 'ਤੇ ਅੱਗੇ ਲਿਜਾਇਆ ਜਾ ਸਕੇ | ਇਸ ਮੌਕੇ ਸੀਨੀਅਰ ਆਗੂ ਰਾਕੇਸ਼ ਕੁਮਾਰ ਗੋਗੀ, ਕੌਂਸਲਰ ਕੁਲਵਿੰਦਰ ਸਿੰਘ, ਪ੍ਰਧਾਨ ਲਵਪ੍ਰੀਤ ਸਿੰਘ ਕਾਹਨਪੁਰਾ, ਭੂਸ਼ਣ ਸ਼ਰਮਾ ਅਤੇ ਪੀ.ਏ. ਮਨਪ੍ਰੀਤ ਸਿੰਘ ਮਿੰਟਾ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਲੰਬਿਤ ਮੰਗਾਂ ਨੂੰ ਜਾਰੀ ਕਰਵਾਉਣ ਸੰਬੰਧੀ ਡੀ.ਸੀ. ਨੂੰ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਸੁਖਚੈਨ ਦੀਵਾ ਨੇ ਅਮਲੋਹ ਦੇ ਨਵਨਿਯੁਕਤ ਡੀ.ਐਸ.ਪੀ. ਘੁੰਮਣ ਨਾਲ ਕੀਤੀ ਅਹਿਮ ਮੁਲਾਕਾਤ
Ad Position 24