13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਔਰਤਾਂ ਲਈ 33 ਫ਼ੀਸਦੀ ਰਾਖਵਾਂਕਰਨ ਤੁਰੰਤ ਲਾਗੂ ਕਰੇ ਕੇਂਦਰ ਸਰਕਾਰ-ਡਾ. ਢੋਲੇਵਾਲ

Ad Position 21
No active advertisement
ਅਜੀਤ ਡੈਸਕ 29-04-2026
ਬਸੀ ਪਠਾਣਾਂ, 28 ਅਪ੍ਰੈਲ (ਪੱਤਰ ਪ੍ਰੇਰਕ)-ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਪੰਜਾਬ ਦੀ ਕੋ-ਕਨਵੀਨਰ ਡਾ. ਅਮਨਦੀਪ ਕੌਰ ਢੋਲੇਵਾਲ ਨੇ ਮਹਿਲਾ ਰਾਖਵਾਂਕਰਨ ਬਿੱਲ ਬਾਰੇ ਕੇਂਦਰ ਸਰਕਾਰ ਦੀ ਨੀਅਤ 'ਤੇ ਸਵਾਲ ਖੜ੍ਹੇ ਕੀਤੇ ਹਨ | ਉਨ੍ਹਾਂ ਕਿਹਾ ਕਿ ਜਿੱਥੇ ਇਸ ਬਿੱਲ ਨੂੰ ਔਰਤਾਂ ਦੇ ਸਸ਼ਕਤੀਕਰਨ ਲਈ ਇਕ ਵੱਡਾ ਕਦਮ ਦੱਸ ਕੇ ਪ੍ਰਚਾਰਿਆ ਜਾ ਰਿਹਾ ਹੈ, ਉੱਥੇ ਹੀ ਇਸ ਦੀ ਜ਼ਮੀਨੀ ਹਕੀਕਤ ਅਤੇ ਲਾਗੂ ਹੋਣ ਦੀ ਪ੍ਰਕਿਰਿਆ ਬਹੁਤ ਨਿਰਾਸ਼ਾਜਨਕ ਹੈ | ਡਾ. ਢੋਲੇਵਾਲ ਨੇ ਇਸ ਬਿੱਲ ਦੇ ਤੱਥਾਂ ਅਤੇ ਅਸਲੀਅਤ ਨੂੰ ਉਜਾਗਰ ਕਰਦਿਆਂ ਕਿਹਾ ਕਿ ਜਦੋਂ ਇਹ ਬਿੱਲ ਪਾਸ ਹੋ ਰਿਹਾ ਸੀ, ਤਾਂ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਨੇ ਮੰਗ ਕੀਤੀ ਸੀ ਕਿ ਇਸ ਬਿੱਲ ਨੂੰ ਮੌਜੂਦਾ 543 ਲੋਕ ਸਭਾ ਸੀਟਾਂ 'ਤੇ 2011 ਦੀ ਜਨਗਣਨਾ ਦੇ ਆਧਾਰ 'ਤੇ ਤੁਰੰਤ ਲਾਗੂ ਕੀਤਾ ਜਾਵੇ ਪਰ ਅਫ਼ਸੋਸ ਕਿ ਕੇਂਦਰ ਸਰਕਾਰ ਨੇ ਇਸ ਜਾਇਜ਼ ਮੰਗ ਨੂੰ ਸਵੀਕਾਰ ਨਹੀਂ ਕੀਤਾ | ਉਨ੍ਹਾਂ ਕਿਹਾ ਕਿ ਹਾਲਾਂਕਿ ਇਹ ਬਿੱਲ ਸਤੰਬਰ 2023 ਵਿਚ ਪਾਸ ਕਰ ਦਿੱਤਾ ਗਿਆ ਸੀ, ਪਰ ਸਰਕਾਰ ਨੇ ਇਸ ਨੂੰ ਨਵੀਂ ਮਰਦਮਸ਼ੁਮਾਰੀ ਅਤੇ ਹਲਕਾਬੰਦੀ ਨਾਲ ਜੋੜ ਕੇ ਲੰਬੇ ਸਮੇਂ ਲਈ ਲਟਕਾ ਦਿੱਤਾ ਹੈ | ਜੇਕਰ ਨੀਅਤ ਸਾਫ਼ ਹੁੰਦੀ, ਤਾਂ ਇਸ ਨੂੰ ਤੁਰੰਤ ਲਾਗੂ ਕਰਕੇ ਔਰਤਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਦਿੱਤਾ ਜਾ ਸਕਦਾ ਸੀ |
Ad Position 22
No active advertisement
ਪਿਛਲੀ ਖ਼ਬਰ ਪੁਲਿਸ ਦੀ ਮੌਜੂਦਗੀ 'ਚ ਭਾਜਪਾ ਵਿਚ ਸ਼ਾਮਿਲ ਹੋਏ ਆਗੂਆਂ ਦੇ ਘਰਾਂ ਦੀਆਂ ਕੰਧਾਂ ਤੇ ਗ਼ੱਦਾਰ ਸ਼ਬਦ ਲਿਖਣਾ ਬੇਹੱਦ ਨਿੰਦਣਯ... ਅਗਲੀ ਖ਼ਬਰ ਲੰਬਿਤ ਮੰਗਾਂ ਨੂੰ ਜਾਰੀ ਕਰਵਾਉਣ ਸੰਬੰਧੀ ਡੀ.ਸੀ. ਨੂੰ ਦਿੱਤਾ ਮੰਗ ਪੱਤਰ
Ad Position 24