ਪਟਿਆਲਾ, 28 ਅਪ੍ਰੈਲ (ਮਨਦੀਪ ਸਿੰਘ ਖਰੌੜ)-ਸਰਕਾਰੀ ਰਾਜਿੰਦਰਾ ਹਸਪਤਾਲ ਦੀ ਛੱਤ ਤੋਂ ਕੋਈ ਆਕਸੀਜਨ ਤੇ ਏ.ਸੀ. ਦੀ ਪਾਈਪਾਂ ਚੋਰੀ ਕਰ ਕੇ ਲੈ ਗਿਆ ਹੈ | ਇਸ ਸੰਬੰਧੀ ਹਸਪਤਾਲ ਦੇ ਸੁਪਰਡੈਂਟ ਡਾ. ਵਿਕਾਸ ਚੋਪੜਾ ਨੇ ਥਾਣਾ ਸਿਵਲ ਲਾਈਨ 'ਚ ਸ਼ਿਕਾਇਤ ਦਰਜ ਕਰਵਾਈ ਕਿ 24 ਅਪ੍ਰੈਲ ਦੀ ਰਾਤ ਨੂੰ ਕੋਈ ਆਕਸੀਜਨ ਤੇ ਏ.ਸੀ. ਦੀਆਂ ਪਾਈਪਾਂ ਚੋਰੀ ਕਰ ਕੇ ਲੈ ਗਿਆ ਹੈ | ਇਸ ਸੰਬੰਧੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਪਰ ਹਾਲੇ ਤਕ ਇਹ ਸਪਸ਼ਟ ਨਹੀਂ ਹੋ ਸਕਿਆ ਕਿ ਹਸਪਤਾਲ 'ਚ ਏਨੀ ਸੁਰੱਖਿਆ ਹੋਣ ਦੇ ਬਾਵਜੂਦ ਵੀ ਉੱਥੋਂ ਕਿਵੇਂ ਕੋਈ ਉਕਤ ਸਮਾਨ ਚੁੱਕ ਕੇ ਬਾਹਰ ਲੈ ਗਿਆ |