13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 29-04-2026
ਸੰਘੋਲ, 28 ਅਪ੍ਰੈਲ (ਗੁਰਨਾਮ ਸਿੰਘ ਚੀਨਾ)-ਪੀ.ਡਬਲਿਊ.ਡੀ. ਜਲ ਸਪਲਾਈ ਅਤੇ ਸੈਨੀਟੇਸ਼ਨ, ਭਵਨ ਤੇ ਮਾਰਗ, ਸਿੰਚਾਈ ਤੇ ਸੀਵਰੇਜ ਬੋਰਡ ਦੇ ਫ਼ੀਲਡ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਫ਼ਤਹਿਗੜ੍ਹ ਸਾਹਿਬ ਦੀ ਮੀਟਿੰਗ ਵਾਟਰ ਵਰਕਸ ਕਾਲੇਵਾਲ ਵਿਖੇ ਬ੍ਰਾਂਚ ਪ੍ਰਧਾਨ ਤਰਲੋਚਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੋਕੇ ਜਨਰਲ ਸਕੱਤਰ ਦੀਦਾਰ ਸਿੰਘ ਢਿੱਲੋਂ ਨੇ ਦੱਸਿਆ ਕਿ 8 ਮਈ ਨੂੰ ਸੂਬਾ ਪੱਧਰੀ ਇਜਲਾਸ ਟੀਚਰ ਹੋਮ ਬਠਿੰਡਾ ਵਿਖੇ ਹੋਵੇਗਾ, ਜਿਸ 'ਚ ਬ੍ਰਾਂਚ ਫ਼ਤਹਿਗੜ੍ਹ ਸਾਹਿਬ ਤੋਂ ਡੈਲੀਗੇਟ ਸ਼ਮੂਲੀਅਤ ਕਰਨਗੇ | ਆਗੂਆਂ ਨੇ ਦੱਸਿਆ ਕਿ ਸ਼ਿਕਾਗੋ ਦੇ ਸ਼ਹੀਦਾਂ ਨੂੰ 1 ਮਈ ਨੂੰ ਮੋਰਿੰਡਾ ਅੰਬੇਦਕਰ ਭਵਨ ਤੇ ਲੇਬਰ ਚੌਂਕ ਸ੍ਰੀ ਚਮਕੌਰ ਸਾਹਿਬ ਵਿਖੇ ਫ਼ੀਲਡ ਮੁਲਾਜ਼ਮ ਵਲੋਂ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ | ਉਨ੍ਹਾਂ ਮਾਨਯੋਗ ਹਾਈਕੋਰਟ ਦੀਆਂ ਬਾਰ-ਬਾਰ ਟਿੱਪਣੀਆਂ ਦੇ ਬਾਵਜੂਦ ਸਮੁੱਚੇ ਮੁਲਾਜ਼ਮਾਂ ਨੂੰ ਡੀ.ਏ. ਤੇ ਪੇਅ-ਕਮਿਸ਼ਨ ਦੇ ਬਕਾਏ ਜਾਰੀ ਨਾ ਕਰਨ ਤੇ ਸਰਕਾਰ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਫ਼ੈਸਲਾ ਕੀਤਾ ਕਿ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਦੀ ਅਗਵਾਈ ਵਿਚ ਯੂਨੀਅਨ ਫ਼ਰੰਟ ਦੇ ਸੰਘਰਸ਼ਾਂ ਵਿਚ ਫ਼ੀਲਡ ਮੁਲਾਜ਼ਮ ਸ਼ਮੂਲੀਅਤ ਕਰਦੇ ਰਹਿਣਗੇ | ਮੀਟਿੰਗ ਦੌਰਾਨ ਯੂ.ਪੀ. ਦਿੱਲੀ ਤੇ ਹਰਿਆਣਾ ਸਰਕਾਰਾਂ ਵਲੋਂ ਮਜ਼ਦੂਰਾਂ ਦੀਆਂ ਉਜ਼ਰਤਾਂ ਵਿਚ ਵਾਧਾ ਕਰਨ ਦੀ ਬਜਾਏ ਉਨ੍ਹਾਂ 'ਤੇ ਵਹਿਸ਼ੀ ਲਾਠੀਚਾਰਜ ਕਰਕੇ ਜੇਲ੍ਹਾਂ ਵਿਚ ਸੁੱਟਣ ਦੀ ਜ਼ੋਰਦਾਰ ਨਿਖੇਧੀ ਕੀਤੀ ਗਈ ਤੇ ਪੇਂਡੂ ਜਲ ਸਪਲਾਈ ਸਕੀਮਾਂ ਦੇ ਪੰਚਾਇਤੀਕਰਨ ਅਤੇ ਠੇਕੇਦਾਰਾਂ ਵਲੋਂ ਪੰਚਾਇਤਾਂ ਨੂੰ ਗੁੰਮਰਾਹ ਕਰਕੇ ਕੀਤੇ ਕਰੋੜਾਂ ਰੁਪਏ ਦੇ ਘਪਲਿਆਂ ਦੀ ਜਾਂਚ ਕਰਨ ਦੀ ਮੰਗ ਵੀ ਕੀਤੀ | ਮੀਟਿੰਗ ਦੌਰਾਨ ਮਲਾਗਰ ਸਿੰਘ ਖਮਾਣੋਂ, ਕਰਮ ਸਿੰਘ, ਬਲਜੀਤ ਸਿੰਘ ਹਿੰਦੂਪੁਰ, ਹਰਜਿੰਦਰ ਸਿੰਘ ਖਮਾਣੋਂ, ਲਖਵੀਰ ਸਿੰਘ ਅਤੇ ਜਸਵੀਰ ਸਿੰਘ ਆਦਿ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਰਾਏ ਨੇ ਰਾਮਦਾਸ ਨਗਰ ਸਰਹਿੰਦ ਤੋਂ ਬੱਸ ਕੀਤੀ ਰਵਾਨਾ ਅਗਲੀ ਖ਼ਬਰ ਸੇਂਟ ਫ਼ਰੀਦ ਪਬਲਿਕ ਸਕੂਲ ਵਿਚ ਆਰਟ ਵਰਕਸ਼ਾਪ ਕਰਵਾਈ
Ad Position 24