13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਰਾਏ ਨੇ ਰਾਮਦਾਸ ਨਗਰ ਸਰਹਿੰਦ ਤੋਂ ਬੱਸ ਕੀਤੀ ਰਵਾਨਾ

Ad Position 21
No active advertisement
ਅਜੀਤ ਡੈਸਕ 29-04-2026
ਫ਼ਤਹਿਗੜ੍ਹ ਸਾਹਿਬ, 28 ਅਪ੍ਰੈਲ (ਮਨਪ੍ਰੀਤ ਸਿੰਘ)-ਹਲਕੇ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਵਲੋਂ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਰਾਮਦਾਸ ਨਗਰ ਸਰਹਿੰਦ ਤੋਂ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ | ਇਸ ਮੌਕੇ ਵਿਧਾਇਕ ਰਾਏ ਨੇ ਸ਼ਰਧਾਲੂਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਤੀਰਥ ਯਾਤਰਾ ਸ਼ਰਧਾ ਅਤੇ ਆਤਮਿਕ ਸ਼ਾਂਤੀ ਦੇ ਨਾਲ-ਨਾਲ ਆਪਸੀ ਭਾਈਚਾਰੇ ਨੂੰ ਮਜ਼ਬੂਤ ਕਰਨ ਦਾ ਵੀ ਇਕ ਮਹੱਤਵਪੂਰਨ ਮਾਧਿਅਮ ਹੈ | ਉਨ੍ਹਾਂ ਸ਼ਰਧਾਲੂਆਂ ਦੀ ਸੁਖਮਈ ਯਾਤਰਾ ਲਈ ਅਰਦਾਸ ਕਰਦਿਆਂ ਕਿਹਾ ਕਿ ਪ੍ਰਮਾਤਮਾ ਉਨ੍ਹਾਂ ਦੀ ਹਰ ਮਨੋਕਾਮਨਾ ਪੂਰੀ ਕਰੇ ਅਤੇ ਉਨ੍ਹਾਂ ਨੂੰ ਹਮੇਸ਼ਾ ਚੜ੍ਹਦੀਕਲਾ ਵਿਚ ਰੱਖੇ | ਇਸ ਯਾਤਰਾ ਦੌਰਾਨ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਰ, ਰਾਮ ਤੀਰਥ ਵਾਲਮੀਕੀ ਮੰਦਰ, ਜੱਲਿਆਂਵਾਲਾ ਬਾਗ਼ ਅਤੇ ਵਾਹਗਾ ਬਾਰਡਰ ਦੇ ਦਰਸ਼ਨ ਕਰਨਗੇ | ਵਿਧਾਇਕ ਰਾਏ ਨੇ ਕਿਹਾ ਕਿ ਇਸ ਯੋਜਨਾ ਲਈ ਲੋਕਾਂ ਵਿਚ ਵੱਡਾ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸਵਾਮੀ ਰਣਜੀਤ ਸਿੰਘ ਵੈਦ, ਜੇ.ਈ. ਧਰਮ ਸਿੰਘ, ਰਿਟਾਇਰਡ ਐਸ.ਡੀ.ਓ. ਜਗਪਾਲ ਸਿੰਘ, ਬਲਦੇਵ ਸਿੰਘ, ਮਹਿੰਦਰ ਸਿੰਘ, ਗੁਰਮੇਲ ਸਿੰਘ, ਸਿਮਰਨਜੀਤ ਸਿੰਘ, ਬੀਬੀ ਮਨਜੀਤ ਕੌਰ, ਗੁਰਮੇਲ ਕੌਰ, ਚਰਨਜੀਤ ਕੌਰ, ਕਰਮਜੀਤ ਕੌਰ, ਜਸਪਾਲ ਕੌਰ, ਜਸਪਾਲ ਸਿੰਘ, ਰਮੇਸ਼ ਕੁਮਾਰ ਸੋਨੂੰ, ਪੀ.ਏ ਸਤੀਸ਼ ਲਟੌਰ, ਬਹਾਦਰ ਜਲਾਲ ਅਤੇ ਬਲਜਿੰਦਰ ਸਿੰਘ ਆਦਿ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ 'ਚ ਕਾਨੂੰਨ-ਵਿਵਸਥਾ ਨਿਘਾਰ ਵੱਲ, 'ਆਪ' ਸਰਕਾਰ ਨਾਕਾਮ-ਕੁਲਜੀਤ ਸਿੰਘ ਨਾਗਰਾ ਅਗਲੀ ਖ਼ਬਰ ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਦੀ ਮੀਟਿੰਗ
Ad Position 24