13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਪੰਜਾਬ 'ਚ ਲੱਗਦੇ ਬਿਜਲੀ ਕੱਟਾਂ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਜ਼ਿਲ੍ਹਾ ਪੱਧਰੀ ਰੋਸ ਧਰਨਾ 30 ਨੂੰ -ਜਥੇਦਾਰ ਚਨਾਰਥਲ

Ad Position 21
No active advertisement
ਅਜੀਤ ਡੈਸਕ 29-04-2026
ਫ਼ਤਹਿਗੜ੍ਹ ਸਾਹਿਬ, 28 ਅਪ੍ਰੈਲ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਦੀ ਮਾੜੀ ਯੋਜਨਾਬੰਦੀ, ਸਮੇਂ ਸਿਰ ਬਿਜਲੀ ਸਮਝੌਤੇ ਕਰਨ ਵਿਚ ਅਸਫਲਤਾ ਅਤੇ ਪ੍ਰਸ਼ਾਸਕੀ ਅਯੋਗਤਾ ਦੇ ਨਤੀਜੇ ਵਜੋਂ ਪੰਜਾਬ ਵਿਚ ਬਿਜਲੀ ਸੰਕਟ ਪੈਦਾ ਹੋ ਗਿਆ ਹੈ, ਜਿਸ ਕਾਰਨ ਬਿਜਲੀ ਦੇ ਲੱਗਦੇ ਵੱਡੇ-ਵੱਡੇ ਕੱਟਾਂ ਕਾਰਨ ਜਨ ਜੀਵਨ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋ ਰਿਹਾ ਹੈ, ਇਸ ਗੰਭੀਰ ਮਸਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ ਹੇਠ ਪਾਰਟੀ ਵਲੋਂ 30 ਅਪ੍ਰੈਲ ਨੂੰ ਜ਼ਿਲ੍ਹਾ ਪੱਧਰੀ ਅਤੇ ਤਹਿਸੀਲ ਪੱਧਰੀ ਧਰਨੇ ਦਿੱਤੇ ਜਾਣਗੇ | ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਜਥੇਦਾਰ ਸ਼ਰਨਜੀਤ ਸਿੰਘ ਚਨਾਰਥਲ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਸਾਂਝੀ ਕੀਤੀ, ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ ਹੇਠ ਸੂਬੇ ਵਿਚ ਤੇਜ਼ੀ ਨਾਲ ਵਿਗੜਦੀ ਬਿਜਲੀ ਸਥਿਤੀ ਦੇ ਮੱਦੇਨਜ਼ਰ ਲਿਆ ਗਿਆ ਹੈ, ਜੋ ਕਿ ਪੰਜਾਬ ਭਰ ਦੇ ਲੋਕਾਂ ਨੂੰ ਲਗਾਤਾਰ ਲੰਮੇ-ਲੰਮੇ ਪਾਵਰ ਕੱਟਾਂ ਕਰਕੇ ਅਨੀਂਦਰੇ ਰਹਿਣ ਲਈ ਮਜਬੂਰ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਵਰਕਰ ਆਪੋ ਆਪਣੇ ਵਿਧਾਨ ਸਭਾ ਹਲਕੇ ਵਿਚ ਐਸ.ਡੀ.ਐਮ ਅਤੇ ਡੀ.ਸੀ ਜਾਂ ਪਾਵਰਕਾਮ ਦਫ਼ਤਰਾਂ ਦੇ ਸਾਹਮਣੇ ਵਿਰੋਧ ਪ੍ਰਦਰਸ਼ਨ ਕਰਨਗੇ ਅਤੇ ਨਿਰਵਿਘਨ ਬਿਜਲੀ ਸਪਲਾਈ ਦੀ ਮੰਗ ਕਰਨਗੇ | ਚਨਾਰਥਲ ਨੇ ਕਿਹਾ ਕਿ ਇਹ ਵੱਡੇ ਬਿਜਲੀ ਕੱਟ ਅਚਾਨਕ ਨਹੀਂ, ਬਲਕਿ ਇਹ ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਦੀ ਮਾੜੀ ਯੋਜਨਾਬੰਦੀ, ਸਮੇਂ ਸਿਰ ਬਿਜਲੀ ਸਮਝੌਤੇ ਕਰਨ ਵਿਚ ਅਸਫਲਤਾ ਅਤੇ ਪ੍ਰਸ਼ਾਸਕੀ ਅਯੋਗਤਾ ਨੂੰ ਬਿਆਨ ਕਰਦੇ ਹਨ | ਉਨ੍ਹਾਂ ਕਿਹਾ ਕਿ ਸਰਕਾਰ ਇਸ ਸੰਕਟ ਨੂੰ ਹੱਲ ਕਰਨ ਦੀ ਬਜਾਏ, ਆਪਣੇ ਸੰਸਦ ਮੈਂਬਰਾਂ ਅਤੇ ਨੇਤਾਵਾਂ ਦੇ ਵੱਡੇ ਪੱਧਰ 'ਤੇ ਦਲ ਬਦਲੀ ਕਰਨ ਕਰਕੇ ਅੰਦਰੂਨੀ ਅਸਥਿਰਤਾ ਅਤੇ ਆਪਣੇ ਵਜੂਦ ਨੂੰ ਬਚਾਉਣ ਤੇ ਖ਼ਤਰਿਆਂ ਨੂੰ ਸੰਭਾਲਣ ਵਿਚ ਰੁੱਝੀ ਹੋਈ ਹੈ | ਪਰ ਪੰਜਾਬ ਦੀ ਜਨਤਾ ਭਾਰੀ ਗਰਮੀ ਦੀ ਮਾਰ ਝੱਲਦੀ ਹੋਈ ਤ੍ਰਾਹ-ਤ੍ਰਾਹ ਕਰ ਰਹੀ ਹੈ | ਉਨ੍ਹਾਂ ਪਾਰਟੀ ਦੇ ਸਮੂਹ ਆਗੂਆਂ ਅਤੇ ਵਰਕਰਾਂ ਨੂੰ 30 ਅਪ੍ਰੈਲ ਨੂੰ ਤਹਿਸੀਲ ਪੱਧਰ 'ਤੇ ਐਸ.ਡੀ.ਐਮ ਦਫ਼ਤਰ ਅਤੇ ਜ਼ਿਲ੍ਹਾ ਪੱਧਰ ਤੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨੇ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਵੀ ਕੀਤੀ |
Ad Position 22
No active advertisement
ਪਿਛਲੀ ਖ਼ਬਰ ਬਿਜਲੀ ਦੀ ਕਿੱਲਤ ਲਈ ਮੈਨੇਜਮੈਂਟ ਜ਼ਿੰਮੇਵਾਰ-ਮਹਿਦੂਦਾਂ <br/> ਅਗਲੀ ਖ਼ਬਰ ਦਲ ਬਦਲੂ ਰਾਜਨੀਤੀ ਲੋਕਤੰਤਰ ਲਈ ਗੰਭੀਰ ਖ਼ਤਰਾ - ਸਤਨਾਮ ਸਿੰਘ ਬਹਿਰੂ
Ad Position 24