02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਹਰਪਾਲ ਸਿੰਘ ਖ਼ਾਲਸਾ ਸੇਵਾ ਮੁਕਤ <br/>

Ad Position 21
No active advertisement
ਵਿਦਾਇਗੀ ਸਮਾਗਮ ਦੌਰਾਨ ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਦਾ ਸਨਮਾਨ ਕਰਦੇ ਹੋਏ ਸਾਬਕਾ ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ, ਮੈਨੇਜਰ ਗੁਰਦੀਪ ਸਿੰਘ ਕੰਗ ਅਤੇ ਹੋਰ | ਤਸਵੀਰ: ਕਰਨ <br/> 02-05-2026
ਫ਼ਤਹਿਗੜ੍ਹ ਸਾਹਿਬ, 1 ਮਈ (ਬਲਜਿੰਦਰ ਸਿੰਘ)-ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਖ਼ਾਲਸਾ ਲੰਬੇ ਸਮੇਂ ਤੱਕ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ ਅੱਜ ਸੇਵਾ ਮੁਕਤ ਹੋ ਗਏ ਹਨ | ਜਿਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ, ਗੁਰਦੁਆਰਾ ਮੈਨੇਜਰ ਗੁਰਦੀਪ ਸਿੰਘ ਕੰਗ ਦੀ ਅਗਵਾਈ ਹੇਠ ਸਮੁੱਚੇ ਸਟਾਫ਼ ਵਲੋਂ ਗਿਆਨੀ ਹਰਪਾਲ ਸਿੰਘ ਖ਼ਾਲਸਾ ਦਾ ਵਿਸ਼ੇਸ਼ ਸਨਮਾਨ ਕਰਕੇ ਉਨ੍ਹਾਂ ਨੂੰ ਸੇਵਾ ਮੁਕਤੀ 'ਤੇ ਨਿੱਘੀ ਵਿਦਾਇਗੀ ਦਿੱਤੀ ਗਈ | ਦੱਸਣਯੋਗ ਹੈ ਕਿ ਗਿਆਨੀ ਹਰਪਾਲ ਸਿੰਘ ਖ਼ਾਲਸਾ ਨੇ ਆਪਣੀ ਸੇਵਾ ਦੌਰਾਨ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨ, ਸਿੱਖੀ ਸਿਧਾਂਤਾਂ ਦੇ ਪ੍ਰਚਾਰ ਅਤੇ ਆਤਮਿਕ ਜੀਵਨ ਵੱਲ ਪ੍ਰੇਰਿਤ ਕਰਨ ਵਿਚ ਮਹੱਤਵਪੂਰਨ ਯੋਗਦਾਨ ਪਾਇਆ | ਉਨ੍ਹਾਂ ਦੀ ਨਿਮਰਤਾ, ਸਮਰਪਣ ਅਤੇ ਅਟੁੱਟ ਸੇਵਾ ਭਾਵਨਾ ਕਰਕੇ ਉਹ ਸੰਗਤ ਦੇ ਦਿਲਾਂ ਵਿਚ ਵਿਸ਼ੇਸ਼ ਥਾਂ ਬਣਾਉਣ ਵਿਚ ਸਫਲ ਰਹੇ ਹਨ | ਇਸ ਮੌਕੇ ਸਾਦੇ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਜਥੇਦਾਰ ਅਵਤਾਰ ਸਿੰਘ ਰਿਆ ਨੇ ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਖ਼ਾਲਸਾ ਦੁਆਰਾ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਹਿਤ ਨਿਭਾਈਆਂ ਗਈਆਂ ਸ਼ਾਨਦਾਰ ਸੇਵਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਹੋਰਨਾਂ ਪ੍ਰਚਾਰਕਾਂ ਨੂੰ ਵੀ ਗਿਆਨੀ ਹਰਪਾਲ ਸਿੰਘ ਦੇ ਜੀਵਨ ਤੇ ਸੇਵਾ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ | ਇਸ ਮੌਕੇ ਗਿਆਨੀ ਹਰਪਾਲ ਸਿੰਘ ਨੂੰ ਸਿਰੋਪਾਉ, ਲੋਈ, ਸ੍ਰੀ ਸਾਹਿਬ ਅਤੇ ਯਾਦਗਾਰੀ ਧਾਰਮਿਕ ਤਸਵੀਰ ਭੇਟ ਕਰਕੇ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਗਿਆ | ਸਮਾਗਮ ਦੇ ਅਖੀਰ ਵਿਚ ਸੰਗਤ ਵਲੋਂ ਗਿਆਨੀ ਹਰਪਾਲ ਸਿੰਘ ਦਾ ਧੰਨਵਾਦ ਕੀਤਾ ਗਿਆ ਅਤੇ ਉਨ੍ਹਾਂ ਦੀ ਚੰਗੀ ਸਿਹਤ ਲਈ ਅਰਦਾਸ ਕੀਤੀ ਗਈ | ਇਸ ਮੌਕੇ 'ਤੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ, ਐਡੀਸ਼ਨਲ ਮੈਨੇਜਰ ਬਲਵਿੰਦਰ ਸਿੰਘ ਭਮਾਰਸੀ, ਸੁਖਦੇਵ ਸਿੰਘ ਕੋਟਾਂ, ਪਿ੍ਤਪਾਲ ਸਿੰਘ ਤੇ ਕੁਲਵਿੰਦਰ ਸਿੰਘ ਚੀਮਾ ਮੀਤ ਮੈਨੇਜਰ, ਸੁਰਿੰਦਰ ਸਿੰਘ ਸਮਾਣਾ, ਹਰਜੀਤ ਸਿੰਘ ਰਿਕਾਰਡ ਕੀਪਰ ਤੋਂ ਇਲਾਵਾ ਹੋਰ ਸਟਾਫ ਮੈਂਬਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਤੇਸਬਰੀ ਪੀ. ਮਿਸ਼ਰਾ ਨੇ ਬਸੀ ਪਠਾਣਾਂ ਅਨਾਜ ਮੰਡੀ ਦਾ ਦੌਰਾ ਕਰ ਕੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ <br/> ਅਗਲੀ ਖ਼ਬਰ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਦੋ-ਰੋਜ਼ਾ ਅੰਤਰਰਾਸ਼ਟਰੀ ਕਾਨਫ਼ਰੰਸ ਆਈ.ਸੀ.ਏ.ਸੀ.ਏ.ਐਸ-2026 ਸਮਾਪਤ <br/>
Ad Position 24
No active advertisement