02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਫ਼ਤਹਿਗੜ੍ਹ ਸਾਹਿਬ 'ਚ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨੇ ਕੌਮਾਂਤਰੀ ਮਜ਼ਦੂਰ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 02-05-2026
ਫ਼ਤਹਿਗੜ੍ਹ ਸਾਹਿਬ, 1 ਮਈ (ਬਲਜਿੰਦਰ ਸਿੰਘ)-ਫ਼ਤਹਿਗੜ੍ਹ ਸਾਹਿਬ ਵਿਚ ਕੌਮਾਂਤਰੀ ਮਜ਼ਦੂਰ ਦਿਵਸ ਨੂੰ ਸਮਰਪਿਤ ਵੱਖ-ਵੱਖ ਜਥੇਬੰਦੀਆਂ ਵਲੋਂ ਸਮਾਗਮ ਕਰਵਾਏ ਗਏ | ਜਿਸ ਦੌਰਾਨ ਟਰੇਡ ਯੂਨੀਅਨ ਕੌਂਸਲ ਦੇ ਸਰਪ੍ਰਸਤ ਅਵਤਾਰ ਸਿੰਘ ਚੀਮਾ ਦੀ ਅਗਵਾਈ ਹੇਠ ਕੌਮਾਂਤਰੀ ਮਜ਼ਦੂਰ ਦਿਵਸ ਮਨਾਇਆ ਗਿਆ | ਜਿਸ ਵਿਚ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਮੀਤ ਪ੍ਰਧਾਨ ਹਰਵਿੰਦਰ ਸਿੰਘ ਰੌਣੀ ਤੇ ਜ਼ਿਲ੍ਹਾ ਪ੍ਰਧਾਨ ਰਣਦੀਪ ਸਿੰਘ, ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਅਮਲੋਹ, ਜਨਰਲ ਸਕੱਤਰ ਜਸਪਾਲ ਸਿੰਘ ਗਡਹੇੜਾ, ਪੱਲੇਦਾਰ ਯੂਨੀਅਨ ਦੇ ਪ੍ਰਧਾਨ ਮਲੂਕ ਮਸੀਹ, ਖੇਤ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਸਿਮਰਤ ਕੌਰ, ਆਸ਼ਾ ਯੂਨੀਅਨ ਦੇ ਸੂਬਾ ਪ੍ਰਧਾਨ ਕਿਰਨਦੀਪ ਕੌਰ ਪੰਜੋਲਾ, ਸੀਨੀਅਰ ਕਾਂਗਰਸੀ ਆਗੂ ਮਨਜੀਤ ਸ਼ਰਮਾ, ਲਾਭ ਸਿੰਘ, ਮਲਕੀਤ ਸਿੰਘ ਸਰਾਓ ਸਮੇਤ ਹੋਰਨਾਂ ਆਗੂਆਂ ਨੇ ਭਾਗ ਲਿਆ | ਇਸ ਮੌਕੇ ਇੰਦਰ ਸਿੰਘ ਵੱਡੀ ਗਿਣਤੀ ਵਿਚ ਆਪਣੇ ਸਾਥੀਆਂ ਸਮੇਤ ਜਥੇਬੰਦੀ ਨਾਲ ਜੁੜੇ ਅਤੇ ਯੂਨੀਅਨ ਦੇ ਆਗੂਆਂ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ | ਇਸੇ ਦੌਰਾਨ ਐਫ.ਸੀ.ਆਈ. ਦੇ ਗੁਦਾਮ ਸਰਹਿੰਦ ਅੱਗੇ ਝੰਡਾ ਲਹਿਰਾ ਕੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਉਪਰੰਤ ਮਜ਼ਦੂਰ ਜਾਗਰੂਕਤਾ ਰੈਲੀ ਕੱਢੀ ਗਈ | ਜਿਸ ਦੌਰਾਨ ਨਗਰ ਕੌਂਸਲ ਸਰਹਿੰਦ ਦੇ ਦਫ਼ਤਰ ਅੱਗੇ ਝੰਡਾ ਲਹਿਰਾਇਆ ਗਿਆ | ਇਸ ਮੌਕੇ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਦੀ ਤਿੱਖੀ ਅਲੋਚਨਾ ਕਰਦਿਆਂ ਕਿਹਾ ਕਿ ਸਰਕਾਰਾਂ ਵਲੋਂ ਕਾਰਪੋਰੇਟ ਘਰਾਣਿਆਂ ਦੇ ਦਬਾਅ ਹੇਠ ਲੋਕਾਂ ਤੇ ਮੁਲਾਜ਼ਮ ਵਿਰੋਧੀ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ ਅਤੇ ਸਰਕਾਰਾਂ ਕੰਮ ਦੇ ਘੰਟੇ ਘਟਾਉਣ ਦੀ ਬਜਾਏ, ਕੰਮ ਦੇ ਘੰਟੇ ਵਧਾਉਣ ਦੇ ਰਾਹ ਪਈਆਂ ਹੋਈਆਂ ਹਨ | ਇਸ ਉਪਰੰਤ ਵੱਖ-ਵੱਖ ਆਗੂਆਂ ਵਲੋਂ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ | ਇਹ ਜਾਗਰੂਕਤਾ ਰੈਲੀ ਯੂਨੀਅਨ ਦਫ਼ਤਰ ਅੱਗੇ ਪਹੁੰਚੀ ਅਤੇ ਝੰਡਾ ਲਹਿਰਾਇਆ ਗਿਆ | ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ 1 ਮਈ ਮਜ਼ਦੂਰ ਵਰਗ ਦੇ ਸੰਘਰਸ਼, ਕੁਰਬਾਨੀਆਂ ਅਤੇ ਹੱਕਾਂ ਦਾ ਪ੍ਰਤੀਕ ਹੈ | ਇਸ ਦਿਨ ਨੂੰ ਪੂਰੇ ਉਤਸ਼ਾਹ ਨਾਲ ਮਨਾਉਣ ਲਈ ਸਾਰੀਆਂ ਨੂੰ ਇੱਕਜੁੱਟ ਹੋ ਕੇ ਕੰਮ ਕਰਨਾ ਚਾਹੀਦਾ ਹੈ | ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮਜ਼ਦੂਰਾਂ ਲਈ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ ਤੱਕ ਲਾਗੂ ਕੀਤਾ ਜਾਵੇ | ਇਸ ਮੌਕੇ 'ਤੇ ਬਲਤੇਜ ਸਿੰਘ ਅਮਲੋਹ, ਚੰਦ ਸਿੰਘ ਟੌਹੜਾ, ਸੁਖਦੇਵ ਸਿੰਘ, ਅਸ਼ੋਕ ਕੁਮਾਰ, ਭਰਪੂਰ ਸਿੰਘ, ਤੇਜਿੰਦਰ ਸਿੰਘ, ਹਰਭਜਨ ਸਿੰਘ, ਮੰਗਤ ਰਾਮ, ਹੰਸਰਾਜ ਜੱਲ੍ਹਾ, ਹਰਿੰਦਰਪਾਲ ਜੱਲ੍ਹਾ ਅਤੇ ਹਰਚੰਦ ਸਿੰਘ ਸਮੇਤ ਵੱਡੀ ਗਿਣਤੀ ਵਿਚ ਮਜ਼ਦੂਰ ਸਾਥੀ ਹਾਜ਼ਰ ਸਨ |
ਨਗਰ ਕੌਂਸਲ ਸਰਹਿੰਦ ਫ਼ਤਹਿਗੜ੍ਹ ਸਾਹਿਬ ਵਿਖੇ ਮੁਲਾਜ਼ਮ ਯੂਨੀਅਨਾਂ ਨੇ ਮਜ਼ਦੂਰ ਦਿਵਸ ਮਨਾਇਆ
ਸ਼ਿਕਾਗੋ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
ਨਗਰ ਕੌਂਸਲ ਦਫ਼ਤਰ ਸਰਹਿੰਦ ਫ਼ਤਹਿਗੜ੍ਹ ਸਾਹਿਬ ਵਿਖੇ ਮੁਲਾਜ਼ਮ ਜਥੇਬੰਦੀਆਂ ਵਲੋਂ ਮਜ਼ਦੂਰ ਦਿਵਸ ਮਨਾਇਆ ਗਿਆ | ਇਸ ਮੌਕੇ ਕਰਮਚਾਰੀ ਯੂਨੀਅਨ, ਸਫ਼ਾਈ ਯੂਨੀਅਨ, ਸਟਰੀਟ ਲਾਈਟ ਯੂਨੀਅਨ, ਆਊਟ ਸੋਰਸ ਕਰਮਚਾਰੀ ਯੂਨੀਅਨ, ਡਰਾਈਵਰ ਯੂਨੀਅਨ ਦੇ ਨੁਮਾਇੰਦਿਆਂ ਅਤੇ ਸਾਥੀਆਂ ਨੇ ਭਾਗ ਲਿਆ | ਪੋ੍ਰਗਰਾਮ ਦੌਰਾਨ ਸਤਪਾਲ ਸਮੇਤ ਸਮੂਹ ਯੂਨੀਅਨਾਂ ਦੇ ਨੁਮਾਇੰਦਿਆਂ ਅਤੇ ਕਰਮਚਾਰੀਆਂ ਵਲੋਂ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਸਮੂਹ ਮਜ਼ਦੂਰ ਸਾਥੀਆਂ ਨੂੰ ਇਕੱਠੇ ਰਹਿਣ ਦੀ ਅਪੀਲ ਕੀਤੀ | ਇਸ ਮੌਕੇ ਪੰਜਾਬ ਮਿੳਾੂਸੀਪਲ ਇੰਪਲਾਈਜ਼ ਯੂਨੀਅਨ ਦੇ ਜਨਰਲ ਸਕੱਤਰ ਇੰਦਰਜੀਤ ਢੰਡ, ਰਾਜੇਸ਼ ਕੁਮਾਰ ਪ੍ਰਧਾਨ ਸਫ਼ਾਈ ਯੂਨੀਅਨ, ਹਰਮੇਸ਼ ਕੁਮਾਰ, ਹਰਪ੍ਰੀਤ ਸਿੰਘ, ਜਗਤਾਰ ਸਿੰਘ, ਰਾਜਿੰਦਰ ਸਿੰਘ, ਸੁਲਤਾਨ, ਸੰਦੀਪ ਸਿੰਘ, ਹਰਪ੍ਰੀਤ ਸਿੰਘ, ਹਰਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਕੁਲਵਿੰਦਰ ਸਿੰਘ, ਕੁਲਦੀਪ ਸਿੰਘ, ਵਰਿੰਦਰ ਸਿੰਘ, ਹੈਪੀ ਸਿੰਘ, ਸੌਰਵ ਕੁਮਾਰ, ਸੁਖਦਾਤ ਸਿੰਘ, ਸੁਖਵਿੰਦਰ ਸਿੰਘ, ਕੁਲਜੀਤ ਸਿੰਘ, ਸੁਖਪਾਲ ਸਿੰਘ, ਪਿ੍ਆ ਰਾਣੀ, ਕਰਮਜੀਤ ਕੌਰ, ਪ੍ਰੀਤੀ, ਗੁਰਦੀਪ ਸਿੰਘ, ਸਤਪਾਲ ਸਿੰਘ, ਸੋਹਣ ਸਿੰਘ ਅਤੇ ਬਿਕਰਮਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਰਮਚਾਰੀ ਸਾਥੀ ਹਾਜ਼ਰ ਸਨ |
ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨ ਨੇ ਕੌਮਾਂਤਰੀ
ਮਜ਼ਦੂਰ ਦਿਵਸ ਮੌਕੇ ਵਿਸ਼ੇਸ਼ ਪੋ੍ਰਗਰਾਮ ਕਰਵਾਇਆ
ਫ਼ਤਹਿਗੜ੍ਹ ਸਾਹਿਬ ਵਿਚ ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨ (ਸੀਟੂ) ਵਲੋਂ ਸੂਬਾਈ ਆਗੂ ਅੰਮਿ੍ਤਪਾਲ ਕੌਰ ਅਤੇ ਗੁਰਦਰਸ਼ਨ ਸਿੰਘ ਦੀ ਅਗਵਾਈ ਵਿਚ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ | ਜਿਸ ਦੌਰਾਨ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਅਤੇ ਮਜ਼ਦੂਰ ਹੱਕਾਂ ਲਈ ਕੁਰਬਾਨੀਆਂ ਦੇਣ ਵਾਲੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਮੌਕੇ ਰੋਸ ਮਾਰਚ ਵੀ ਕੱਢਿਆ ਗਿਆ ਜਿਸ ਵਿਚ ਵੱਡੀ ਗਿਣਤੀ ਵਿਚ ਸੀਟੂ ਨਾਲ ਸੰਬੰਧਿਤ ਵੱਖ-ਵੱਖ ਜਥੇਬੰਦੀਆਂ ਦੇ ਮੈਂਬਰਾਂ ਨੇ ਭਾਗ ਲਿਆ | ਇਸ ਮੌਕੇ ਵੱਖ-ਵੱਖ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੀ ਨਿੰਦਾ ਕੀਤੀ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਮਜ਼ਦੂਰ ਵਿਰੋਧੀ ਚਾਰ ਲੇਬਰ ਕੋਡ ਲੈ ਕੇ ਆਉਣਾ ਸਾਫ਼ ਜ਼ਾਹਿਰ ਕਰਦਾ ਹੈ ਕਿ ਇਹ ਸਰਮਾਏਦਾਰਾਂ ਦੀ ਸਰਕਾਰ ਹੈ | ਉਨ੍ਹਾਂ ਕਿਹਾ ਕਿ ਅੱਜ ਵੀ ਮਜ਼ਦੂਰ ਵਰਗ ਨੂੰ ਘੱਟ ਤਨਖ਼ਾਹਾਂ, ਅਸਥਿਰ ਨੌਕਰੀਆਂ ਅਤੇ ਸਮਾਜਿਕ ਸੁਰੱਖਿਆ ਦੀ ਘਾਟ ਵਰਗੀਆਂ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉੱਥੇ ਹੀ ਸਕੀਮ ਵਰਕਰਾਂ ਨੂੰ ਵੀ ਨਿਗੂਣੇ ਜਿਹੇ ਮਾਨ ਭੱਤੇ ਵਿਚ ਕੰਮ ਕਰਨਾ ਪੈਂਦਾ ਹੈ | ਉਨ੍ਹਾਂ ਕਿਹਾ ਕਿ 2022 ਤੋਂ ਹੋਏ ਸੁਪਰੀਮ ਕੋਰਟ ਦੇ ਇਤਿਹਾਸਿਕ ਫ਼ੈਸਲੇ ਅਨੁਸਾਰ ਗ੍ਰੈਜੂਟੀ ਅਤੇ ਘੱਟੋ ਘੱਟ ਉਜਰਤ ਨੂੰ ਲਾਗੂ ਕਰਾਉਣ ਵਾਸਤੇ ਤਿੱਖੇ ਸੰਘਰਸ਼ ਵਿਚ ਉੱਤਰਨ ਦੀ ਲੋੜ ਹੈ | ਇਸ ਮੌਕੇ ਭੱਠਾ ਮਜ਼ਦੂਰ ਯੂਨੀਅਨ ਦੇ ਆਗੂ ਰਣਜੀਤ ਸਿੰਘ ਅਕਾਲਗੜ੍ਹ, ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਆਗੂ ਗੁਰਬਚਨ ਕੌਰ, ਦਿਲਜੀਤ ਕੌਰ, ਗੁਰਮੀਤ ਕੌਰ, ਸਤਵੰਤ ਕੌਰ, ਇੰਦਰਪਾਲ ਕੌਰ, ਸੁਖਪਿੰਦਰ ਕੌਰ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਮੁਲਾਜ਼ਮ, ਮਜ਼ਦੂਰ ਏਕਤਾ ਦੇ ਨਾਅਰੇ ਲਗਾਏ ਗਏ |
ਮਜ਼ਦੂਰ ਦਿਵਸ ਮੌਕੇ ਕਿਰਤੀ ਕਾਮਿਆਂ ਲਈ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਕਰਵਾਇਆ ਜਾਣੂ
ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨਿਰਭਓ ਸਿੰਘ ਗਿੱਲ ਦੀ ਅਗਵਾਈ ਹੇਠ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਅਸ਼ੋਕ ਕੁਮਾਰ ਚÏਹਾਨ ਨੇ ਅੱਜ ਮਜ਼ਦੂਰ ਦਿਵਸ ਦੇ ਮੌਕੇ ਇਕ ਫੀਡ ਫ਼ੈਕਟਰੀ ਦੇ ਮਜ਼ਦੂਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮਜ਼ਦੂਰ ਦਿਵਸ ਮਜ਼ਦੂਰ ਵਰਗ ਦੀ ਮਿਹਨਤ, ਸਮਰਪਣ ਅਤੇ ਸਮਾਜ ਦੇ ਵਿਕਾਸ ਵਿਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਨੂੰ ਸਨਮਾਨਿਤ ਕਰਨ ਲਈ ਮਨਾਇਆ ਜਾਂਦਾ ਹੈ¢ ਉਨ੍ਹਾਂ ਕਿਹਾ ਕਿ ਮਜ਼ਦੂਰ ਸਮਾਜ ਦੀ ਰੀੜ੍ਹ ਦੀ ਹੱਡੀ ਹਨ ਅਤੇ ਦੇਸ਼ ਦੀ ਤਰੱਕੀ ਵਿਚ ਉਨ੍ਹਾਂ ਦੀ ਭੂਮਿਕਾ ਅਹਿਮ ਹੈ¢ ਉਨ੍ਹਾਂ ਨੇ ਅਪੀਲ ਕੀਤੀ ਕਿ ਮਜ਼ਦੂਰਾਂ ਦੇ ਹੱਕਾਂ ਦੀ ਰੱਖਿਆ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਉਨ੍ਹਾਂ ਨੂੰ ਉਚਿੱਤ ਮਜ਼ਦੂਰੀ, ਸੁਰੱਖਿਆ ਅਤੇ ਸਨਮਾਨ ਮਿਲਣਾ ਚਾਹੀਦਾ ਹੈ¢ ਉਨ੍ਹਾਂ ਕਿਹਾ ਕਿ ਹਰ ਮਜ਼ਦੂਰ ਨੂੰ ਇਨਸਾਫ਼ ਯੋਗ ਤਨਖ਼ਾਹ, ਸੁਰੱਖਿਅਤ ਕੰਮਕਾਜੀ ਮਾਹੌਲ, ਨਿਯਮਤ ਕੰਮ ਦੇ ਘੰਟੇ ਅਤੇ ਆਰਾਮ ਦਾ ਹੱਕ ਹੈ¢ ਇਸ ਦੇ ਨਾਲ ਹੀ ਮਹਿਲਾ ਮਜ਼ਦੂਰਾਂ ਨੂੰ ਬਰਾਬਰ ਤਨਖ਼ਾਹ ਅਤੇ ਸੁਰੱਖਿਆ ਦੇ ਪੂਰੇ ਅਧਿਕਾਰ ਪ੍ਰਾਪਤ ਹੋਣੇ ਚਾਹੀਦੇ ਹਨ¢ ਅਸ਼ੋਕ ਚÏਹਾਨ ਨੇ ਕਿਹਾ ਕਿ ਬੱਚਿਆਂ ਤੋਂ ਮਜ਼ਦੂਰੀ ਕਰਵਾਉਣਾ ਕਾਨੂੰਨੀ ਤੌਰ 'ਤੇ ਗ਼ਲਤ ਹੈ ਅਤੇ ਇਸ ਨੂੰ ਰੋਕਣ ਲਈ ਸਮਾਜ ਨੂੰ ਇਕੱਠੇ ਹੋ ਕੇ ਕਦਮ ਚੁੱਕਣੇ ਚਾਹੀਦੇ ਹਨ¢ ਇਸ ਮੌਕੇ ਗੁਰਦੀਪ ਸਿੰਘ ਬਿੰਬਰਾ, ਪਰਵੀਨ ਕੌਰ, ਸਰਤਾਜ ਸਿੰਘ ਸੋਢੀ, ਚਰਨਪ੍ਰੀਤ ਸਿੰਘ ਲੀਗਲ ਏਡ ਡਿਫੈਂਸ ਕਾਊਾਸਲ ਨੇ ਮਜ਼ਦੂਰ ਦਿਵਸ ਮੌਕੇ ਲੇਬਰ ਚੌਂਕ ਸਰਹਿੰਦ, ਟਰੱਕ ਯੂਨੀਅਨ ਅਤੇ ਕੋਕਾ ਕੋਲਾ ਫ਼ੈਕਟਰੀ ਸਾਧੂਗੜ੍ਹ ਵਿਖੇ ਸੈਮੀਨਾਰ ਕਰਦਿਆਂ ਮਜ਼ਦੂਰਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਮਜ਼ਦੂਰਾਂ ਲਈ ਚਲਾਈਆਂ ਵੱਖ-ਵੱਖ ਸਕੀਮਾਂ ਬਾਰੇ ਜਾਣੂ ਕਰਵਾਇਆ |
ਭਾਰਤ ਵਿਕਾਸ ਪ੍ਰੀਸ਼ਦ ਸਰਹਿੰਦ ਨੇ ਮਨਾਇਆ ਮਜ਼ਦੂਰ ਦਿਵਸ
ਭਾਰਤ ਵਿਕਾਸ ਪ੍ਰੀਸ਼ਦ ਸਰਹਿੰਦ ਦੇ ਪ੍ਰਧਾਨ ਮੁਨੀਸ਼ ਵਰਮਾ ਦੀ ਪ੍ਰਧਾਨਗੀ ਹੇਠ ਅੱਜ ਮਜ਼ਦੂਰ ਦਿਵਸ 'ਲੇਬਰ ਚੌਂਕ' ਵਿਖੇ ਮਨਾਇਆ ਗਿਆ | ਇਸ ਮੌਕੇ ਪ੍ਰਧਾਨ ਮਨੀਸ਼ ਵਰਮਾ ਨੇ ਕਿਹਾ ਕਿ ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ ਹੁੰਦਾ ਹੈ, ਸਾਨੂੰ ਉਨ੍ਹਾਂ ਦੇ ਹੱਕਾਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਮਜ਼ਦੂਰ ਦੀ ਮਜ਼ਦੂਰੀ ਉਸ ਦਾ ਪਸੀਨਾ ਸੁੱਕਣ ਤੋਂ ਪਹਿਲਾਂ ਮਿਲਣੀ ਚਾਹੀਦੀ ਹੈ | ਇਸ ਮੌਕੇ ਪ੍ਰੀਸ਼ਦ ਮੈਂਬਰਾਂ ਨੇ ਮਜ਼ਦੂਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ | ਇਸ ਮੌਕੇ 'ਤੇ ਸਕੱਤਰ ਅਰਵਿੰਦ ਵਰਮਾ, ਅਨੁਜ ਜਿੰਦਲ, ਰੋਹਿਤ ਸ਼ਰਮਾ, ਪਵਨ ਕਾਲੜਾ, ਅਮਿਤ ਲੂੰਬਾ, ਨਰਿੰਦਰ ਪੁਰੀ, ਰਾਜੀਵ ਗੁਪਤਾ, ਜਤੇਸ਼ ਸਡਾਨਾ, ਗੁਰਸੇਵਕ ਚੱਢਾ, ਮਾਧਵ ਗੁਪਤਾ, ਰਾਘਵ ਸਿੰਗਲਾ, ਅਰੁਣ ਚੋਪੜਾ, ਦੀਪਨ ਮਾਂਗੀ, ਸੁਮੀਤ ਮੋਦੀ, ਬਾਨਿਸ਼ ਭਾਰਦਵਾਜ, ਰਾਹੁਲ ਮਾਂਗੀ, ਸੁਮੰਤ, ਸੰਦੀਪ ਅਤੇ ਪੂਰਨ ਸਹਿਗਲ ਹਾਜ਼ਰ ਸਨ |
ਨਗਰ ਕੌਂਸਲ ਅਮਲੋਹ ਵਿਖੇ ਉਤਸ਼ਾਹ ਨਾਲ ਮਨਾਇਆ ਮਜ਼ਦੂਰ ਦਿਵਸ
ਅਮਲੋਹ, (ਕੇਵਲ ਸਿੰਘ)-ਨਗਰ ਕੌਂਸਲ ਅਮਲੋਹ ਵਿਖੇ ਮਜ਼ਦੂਰ ਦਿਵਸ ਮੇਟ ਪਰਮਜੀਤ ਦੀ ਅਗਵਾਈ ਹੇਠ ਬੜੇ ਉਤਸ਼ਾਹ ਨਾਲ ਮਨਾਇਆ ਗਿਆ¢ ਇਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਵੀ ਅਦਾ ਕੀਤੀ ਗਈ, ਜਿਸ ਵਿਚ ਸਮੂਹ ਸਫ਼ਾਈ ਸੇਵਕਾਂ ਅਤੇ ਸੀਵਰੇਜ ਕਰਮਚਾਰੀਆਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ¢ ਸਭ ਕਰਮਚਾਰੀਆਂ ਨੇ ਇਕੱਠੇ ਹੋ ਕੇ ਏਕਤਾ ਅਤੇ ਭਾਈਚਾਰੇ ਦਾ ਸਬੂਤ ਦਿੱਤਾ¢ ਇਸ ਮੌਕੇ 'ਤੇ ਮਜ਼ਦੂਰਾਂ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਮਿਹਨਤ ਦੀ ਮਹੱਤਤਾ 'ਤੇ ਚਾਨਣ ਪਾਇਆ¢ ਉਨ੍ਹਾਂ ਨੇ ਕਿਹਾ ਕਿ ਮਜ਼ਦੂਰ ਸਮਾਜ ਦੀ ਰੀੜ੍ਹ ਦੀ ਹੱਡੀ ਹਨ ਅਤੇ ਆਪਣੇ ਫ਼ਰਜ਼ ਨੂੰ ਇਮਾਨਦਾਰੀ ਨਾਲ ਨਿਭਾਉਣਾ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ¢ ਅੰਤ ਵਿਚ ਸਭ ਨੇ ਮਿਲ ਕੇ ਮਜ਼ਦੂਰ ਦਿਵਸ ਮਨਾਉਂਦੇ ਹੋਏ ਏਕਤਾ ਦਾ ਸੰਦੇਸ਼ ਦਿੱਤਾ¢
ਸੈਫਰਨ ਸਿਟੀ ਸਕੂਲ 'ਚ ਮਜ਼ਦੂਰ ਦਿਵਸ ਮਨਾਇਆ
ਬਸੀ ਪਠਾਣਾਂ, (ਐਚ.ਐਸ.ਗੌਤਮ)-ਸੈਫਰਨ ਸਿਟੀ ਸਕੂਲ 'ਚ ਮਜ਼ਦੂਰ ਦਿਵਸ ਮਨਾਇਆ ਗਿਆ | ਸਮਾਰੋਹ ਦੀ ਸ਼ੁਰੂਆਤ ਇਕ ਵਿਸ਼ੇਸ਼ ਸਵੇਰ ਦੀ ਅਸੈਂਬਲੀ ਨਾਲ ਹੋਈ, ਜਿਸ ਵਿਚ ਅਰਦਾਸ, ਮਿਹਨਤ ਦੀ ਮਹੱਤਤਾ ਬਾਰੇ ਵਿਚਾਰਸ਼ੀਲ ਭਾਸ਼ਣ ਅਤੇ ਵਿਦਿਆਰਥੀਆਂ ਨੂੰ ਹਰ ਪੇਸ਼ੇ ਦੀ ਇੱਜ਼ਤ ਕਰਨ ਲਈ ਪ੍ਰੇਰਿਤ ਕਰਨ ਵਾਲੇ ਸ਼ਬਦ ਸ਼ਾਮਿਲ ਸਨ¢ ਅਸੈਂਬਲੀ ਦਾ ਮੁੱਖ ਆਕਰਸ਼ਨ ਜਮਾਤ 11ਵੀਂ ਦੇ ਵਿਦਿਆਰਥੀਆਂ ਵਲੋਂ ਪੇਸ਼ ਕੀਤਾ ਗਿਆ ਇਕ ਅਰਥਪੂਰਨ ਨਾਟਕ ਸੀ, ਜਿਸ ਦਾ ਉਦੇਸ਼ ਮਜ਼ਦੂਰਾਂ ਪ੍ਰਤੀ ਸਨਮਾਨ ਅਤੇ ਕਦਰ ਦਾ ਭਾਵ ਪੈਦਾ ਕਰਨਾ ਸੀ¢ ਇਸ ਨਾਟਕ ਵਿਚ ਮਦਦਗਾਰਾਂ, ਡਰਾਈਵਰਾਂ ਅਤੇ ਹੋਰ ਸਟਾਫ਼ ਦੇ ਰੋਜ਼ਾਨਾ ਯਤਨਾਂ ਅਤੇ ਮੁਸ਼ਕਿਲਾਂ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਦਰਸਾਇਆ ਗਿਆ, ਜਿਸ ਨਾਲ ਸਮਾਨਤਾ ਅਤੇ ਹਰ ਕਿਸਮ ਦੇ ਕੰਮ ਦੀ ਕਦਰ ਕਰਨ ਦਾ ਮਜ਼ਬੂਤ ਸੰਦੇਸ਼ ਮਿਲਿਆ¢ ਵਿਦਿਆਰਥੀਆਂ ਨੇ ਬੱਸ ਡਰਾਈਵਰਾਂ, ਮਦਦਗਾਰਾਂ ਅਤੇ ਹੋਰ ਸਹਾਇਕ ਸਟਾਫ਼ ਨੂੰ ਆਪਣੇ ਹੱਥਾਂ ਨਾਲ ਬਣੇ ਕਾਰਡ ਭੇਟ ਕਰਕੇ ਆਪਣੀ ਕ੍ਰਿਤਜਤਾ ਜਿਤਾਈ¢

Ad Position 22
No active advertisement
ਪਿਛਲੀ ਖ਼ਬਰ ਹੁਣ ਪਾਤੜਾਂ ਵਿਚ ਗੋਡਿਆਂ ਦੇ ਦਰਦ ਲਈ ਗੋਡਿਆਂ ਦਾ ਆਪ੍ਰੇਸ਼ਨ ਕਰਵਾਉਣ ਦੀ ਜ਼ਰੂਰਤ ਨਹੀਂ ਅੱਜ ਤੋਂ ਓ. ਪੀ. ਡੀ. ਸ਼ੁਰੂ... ਅਗਲੀ ਖ਼ਬਰ ਮਤੇਸਬਰੀ ਪੀ. ਮਿਸ਼ਰਾ ਨੇ ਬਸੀ ਪਠਾਣਾਂ ਅਨਾਜ ਮੰਡੀ ਦਾ ਦੌਰਾ ਕਰ ਕੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ <br/>
Ad Position 24
No active advertisement