ਫ਼ਤਹਿਗੜ੍ਹ ਸਾਹਿਬ, 1 ਮਈ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵਲੋਂ ਦਮਦਮੀ ਟਕਸਾਲ ਦੇ ਸੂਝਵਾਨ ਆਗੂ ਬਾਬਾ ਲਹਿਣਾ ਸਿੰਘ ਨੂੰ ਪਾਰਟੀ ਦੇ ਧਾਰਮਿਕ ਅਤੇ ਇਤਿਹਾਸਿਕ ਵਿੰਗ ਦਾ ਮੁਖੀ ਨਿਯੁਕਤ ਕੀਤਾ ਗਿਆ ਹੈ | ਇਸ ਨਿਯੁਕਤੀ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ (ਅ) ਦੇ ਮੁੱਖ ਬੁਲਾਰਾ ਸਿਆਸੀ ਤੇ ਮੀਡੀਆ ਸਲਾਹਕਾਰ ਇਕਬਾਲ ਸਿੰਘ ਟਿਵਾਣਾ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਆਦੇਸ਼ਾਂ ਅਨੁਸਾਰ ਜਥੇਦਾਰ ਲਹਿਣਾ ਸਿੰਘ ਨੂੰ ਪਾਰਟੀ ਵਿਚ ਇਹ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ | ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਜਥੇਦਾਰ ਲਹਿਣਾ ਸਿੰਘ, ਪਾਰਟੀ ਦੀ ਨੌਜਵਾਨੀ, ਬੀਬੀਆਂ, ਬੱਚਿਆਂ ਆਦਿ ਨੂੰ ਆਪਣੀ ਟੀਮ ਨਾਲ ਪਿੰਡਾਂ ਅਤੇ ਸ਼ਹਿਰਾਂ ਵਿਚ ਜਾ ਕੇ ਧਾਰਮਿਕ ਤੌਰ 'ਤੇ ਮਜ਼ਬੂਤ ਕਰਨ ਅਤੇ ਇਤਿਹਾਸ ਦੀ ਜਾਣਕਾਰੀ ਦੇਣ ਦੀ ਜ਼ਿੰਮੇਵਾਰੀ ਨਿਭਾਉਣਗੇ | ਉੱਥੇ ਹੀ ਉਹ ਪਾਰਟੀ ਦੀਆਂ ਮਨੁੱਖਤਾ ਪੱਖੀ ਨੀਤੀਆਂ ਤੋਂ ਵੀ ਜਾਣਕਾਰੀ ਦਿੰਦੇ ਹੋਏ ਪ੍ਰਚਾਰ ਤੇ ਪ੍ਰਸਾਰ ਕਰਨ ਦੀ ਜ਼ਿੰਮੇਵਾਰੀ ਵੀ ਨਿਭਾਉਣਗੇ |