ਨਾਭਾ, 1 ਮਈ (ਜਗਨਾਰ ਸਿੰਘ ਦੁਲੱਦੀ)-ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਬਜ਼ੁਰਗਾਂ ਨੂੰ ਗੁਰੂ ਧਾਮਾਂ ਦੇ ਦਰਸ਼ਨ ਦੀਦਾਰੇ ਕਰਵਾਉਣ ਲਈ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਸਥਾਨਕ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆ ਵਾਲਾ ਵੱਲੋਂ ਵਾਰਡ ਨੰਬਰ 20 ਤੋਂ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਤੇ ਸਾਬਕਾ ਕੌਂਸਲਰ ਅਮਰਦੀਪ ਸਿੰਘ ਖੰਨਾ ਤੇ ਨਗਰ ਕੌਂਸਲ ਦੇ ਸਾਬਕਾ ਐਕਟਿੰਗ ਪ੍ਰਧਾਨ ਜਸਦੀਪ ਸਿੰਘ ਖੰਨਾ ਦੀ ਅਗਵਾਈ ਹੇਠ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਦੁਰਗਿਆਣਾ ਮੰਦਿਰ ਅਤੇ ਰਾਮ ਤੀਰਥ ਦੇ ਦਰਸ਼ਨਾਂ ਲਈ ਤੀਰਥ ਯਾਤਰਾ ਬੱਸ ਨੂੰ ਝੰਡੀ ਦੇ ਕੇ ਰਵਾਨਾ ਕੀਤਾ ਗਿਆ | ਇਸ ਮੌਕੇ ਵਿਰਾਸਤ ਸੇਵਾ ਸੰਗਠਨ ਦੇ ਹਲਕਾ ਕੋਆਰਡੀਨੇਟਰ ਦਵਿੰਦਰ ਸਿੰਘ ਨਰਮਾਣਾ, ਯੂਥ ਆਗੂ ਸੁਖਜੀਤ ਸਿੰਘ ਹਾਂਸ, ਪਰਮਿੰਦਰ ਸਿੰਘ ਭੰਗੂ, ਜਸਕਰਨਵੀਰ ਸਿੰਘ ਤੇਜੇ, ਤੇਜਿੰਦਰ ਸਿੰਘ, ਸੁਰਿੰਦਰ ਗਰੇਵਾਲ ਆਦਿ ਸਮੇਤ ਵੱਡੀ ਗਿਣਤੀ ਵਿੱਚ ਵਾਰਡ ਵਾਸੀ ਮੌਜੂਦ ਸਨ |