ਨਾਭਾ, 1 ਮਈ (ਜਗਨਾਰ ਸਿੰਘ ਦੁਲੱਦੀ)-30 ਅਪ੍ਰੈਲ ਨੂੰ ਸੀ.ਆਈ.ਐਸ.ਸੀ.ਈ. ਬੋਰਡ ਦੀ ਜਮਾਤ 10ਵੀਂ ਦੇ ਨਤੀਜੇ ਦਾ ਐਲਾਨ ਕੀਤਾ ਗਿਆ ਸੀ, ਜਿਸ ਵਿਚ ਰਿਆਸਤੀ ਸ਼ਹਿਰ ਨਾਭਾ ਦੇ ਸਥਿਤ ਐਡੂਮੌਂਟ ਵਰਲਡ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੌ ਫੀਸਦੀ ਨਤੀਜਾ ਹਾਸਲ ਕੀਤਾ | ਸਕੂਲ ਪਿ੍ੰਸੀਪਲ ਚੰਦਰਾ ਦਾਸ ਨੇ ਦੱਸਿਆ ਕਿ ਇਸ ਸਾਲ ਕਲਾਸ ਵਿੱਚੋਂ ਸਹਿਜਲੀਨ ਕੌਰ ਨੇ 97.2 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ, ਦਿਵਿਆਂਕਾ ਨੇ 96 ਫੀਸਦੀ ਅੰਕਾਂ ਨਾਲ ਦੂਜਾ ਸਥਾਨ, ਗੁਰਲੀਨ ਕੌਰ ਨੇ 95 ਫੀਸਦੀ ਅੰਕਾਂ ਨਾਲ ਤੀਜਾ ਸਥਾਨ, ਕੇਤਕ ਨੇ 94.8 ਫੀਸਦੀ ਅੰਕਾਂ ਨਾਲ ਚੌਥਾ ਸਥਾਨ ਅਤੇ ਮਨਮੀਤ ਕੌਰ ਨੇ 94 ਫੀਸਦੀ ਅੰਕਾਂ ਨਾਲ ਪੰਜਵਾਂ ਸਥਾਨ ਪ੍ਰਾਪਤ ਕੀਤਾ | ਉਨ੍ਹਾਂ ਦੱਸਿਆ ਕਿ ਇਸ ਤੋਂ ਵੀ ਵੱਧ ਖੁਸ਼ੀ ਦੀ ਗੱਲ ਇਹ ਰਹੀ ਕਿ ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ਵਿੱਚ ਵੀ ਸ਼ਾਨਦਾਰ ਅੰਕ ਪ੍ਰਾਪਤ ਕੀਤੇ | ਵਿਦਿਆਰਥੀਆਂ ਦੀ ਇਸ ਉਪਲੱਬਧੀ ਨੇ ਨਾ ਸਿਰਫ਼ ਸਕੂਲ ਬਲਕਿ ਮਾਪਿਆਂ ਅਤੇ ਪੂਰੇ ਇਲਾਕੇ ਦਾ ਨਾਮ ਰੋਸ਼ਨ ਕੀਤਾ ਹੈ | ਇਸ ਖੁਸ਼ੀ ਦੇ ਮੌਕੇ 'ਤੇ ਸਕੂਲ ਦੀ ਡਾਇਰੈਕਟਰ ਕਾਜਲ ਨਾਗਪਾਲ, ਪਿ੍ੰਸੀਪਲ ਚੰਦਰਾ ਦਾਸ ਅਤੇ ਸਮੂਹ ਸਟਾਫ਼ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਰੋਸ਼ਨ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |