02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਝੋਨੇ ਦੀ ਸਿੱਧੀ ਬਿਜਾਈ 'ਤੇ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਲੈਣ ਲਈ ਰਜਿਸਟ੍ਰੇਸ਼ਨ ਲਾਜ਼ਮੀ <br/>

Ad Position 21
No active advertisement
ਅਜੀਤ ਡੈਸਕ 02-05-2026
ਫ਼ਤਹਿਗੜ੍ਹ ਸਾਹਿਬ, 1 ਮਈ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਆਮਦਨ ਵਿਚ ਵਾਧਾ ਕਰਨ ਅਤੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸਾਲ 2026-27 ਦੌਰਾਨ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ¢ ਇਸ ਯੋਜਨਾ ਅਧੀਨ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੀ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਵੇਗੀ¢ ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਦੇਵ ਸਿੰਘ ਨੇ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ ਕਿਸਾਨਾਂ ਨੂੰ ਆਨਲਾਈਨ ਰਜਿਸਟ੍ਰੇਸ਼ਨ ਕਰਨਾ ਲਾਜ਼ਮੀ ਹੈ¢ ਕਿਸਾਨ ਆਨਲਾਈਨ ਲਿੰਕ ਰਾਹੀਂ ਆਪਣੀ ਰਜਿਸਟ੍ਰੇਸ਼ਨ ਕਰ ਸਕਦੇ ਹਨ ਅਤੇ ਆਪਣੀ ਸਹਿਮਤੀ ਦਰਜ ਕਰ ਸਕਦੇ ਹਨ¢ ਰਜਿਸਟ੍ਰੇਸ਼ਨ ਸਮੇਂ ਕਿਸਾਨਾਂ ਨੂੰ ਆਪਣਾ ਆਧਾਰ ਨੰਬਰ ਭਰਨਾ ਹੋਵੇਗਾ, ਜਦਕਿ ਨਿੱਜੀ ਅਤੇ ਬੈਂਕ ਸਬੰਧੀ ਜਾਣਕਾਰੀ ਪਹਿਲਾਂ ਤੋਂ ਅਨਾਜ ਖ਼ਰੀਦ ਜਾਂ ਈ-ਮੰਡੀਕਰਨ ਪੋਰਟਲ ਵਿਚ ਕੀਤੀ ਰਜਿਸਟ੍ਰੇਸ਼ਨ ਅਨੁਸਾਰ ਹੀ ਮੰਨੀ ਜਾਵੇਗੀ¢ ਉਨ੍ਹਾਂ ਦੱਸਿਆ ਕਿ ਰਜਿਸਟ੍ਰੇਸ਼ਨ ਦੌਰਾਨ ਕਿਸਾਨਾਂ ਵਲੋਂ ਸਿਰਫ਼ ਸਿੱਧੀ ਬਿਜਾਈ ਹੇਠ ਆਉਣ ਵਾਲੀ ਜ਼ਮੀਨ ਦੇ ਵੇਰਵੇ, ਜਿਵੇਂ ਕਿ ਜ਼ਿਲ੍ਹਾ, ਤਹਿਸੀਲ, ਸਬ-ਤਹਿਸੀਲ, ਪਿੰਡ, ਖੇਵਟ ਅਤੇ ਖ਼ਸਰਾ ਨੰਬਰ ਸਮੇਤ ਰਕਬੇ ਦੀ ਜਾਣਕਾਰੀ ਦੇਣੀ ਹੋਵੇਗੀ¢ ਉਨ੍ਹਾਂ ਦੱਸਿਆ ਕਿ ਕਾਸ਼ਤਕਾਰ ਉਕਤ ਲਿੰਕ 'ਤੇ 1 ਮਈ ਤੋਂ ਖ਼ੁਦ ਰਜਿਸਟ੍ਰੇਸ਼ਨ ਕਰ ਸਕਦੇ ਹਨ¢ ਝੋਨੇ ਦੀ ਸਿੱਧੀ ਬਿਜਾਈ ਦੀ ਪਹਿਲੀ ਤਸਦੀਕ 15 ਜੁਲਾਈ ਤੋਂ 15 ਅਗਸਤ ਤੱਕ ਖੇਤਾਂ ਵਿਚ ਜਾ ਕੇ ਕੀਤੀ ਜਾਵੇਗੀ, ਜਿਸ ਤੋਂ ਬਾਅਦ ਯੋਗ ਕਿਸਾਨਾਂ ਨੂੰ ਪ੍ਰੋਤਸਾਹਨ ਰਾਸ਼ੀ ਜਾਰੀ ਕੀਤੀ ਜਾਵੇਗੀ¢

Ad Position 22
No active advertisement
ਪਿਛਲੀ ਖ਼ਬਰ ਸਤਲੋਕ ਆਸ਼ਰਮ ਖਮਾਣੋਂ ਵਿਖੇ ਵਿਸ਼ਵ ਸ਼ਾਂਤੀ ਮਹਾਨੁਸ਼ਠਾਨ ਸਮਾਗਮ ਆਰੰਭ ਸੰਤ ਰਾਮਪਾਲ ਨੇ ਧਾਰਮਿਕ ਏਕਤਾ ਅਤੇ ਸਮਾਜਿਕ ਭ... ਅਗਲੀ ਖ਼ਬਰ ਵਰਲਡ ਯੂਨੀਵਰਸਿਟੀ ਵਲੋਂ ਯੂ. ਪੀ. ਐਸ. ਸੀ. ਟੌਪਰ ਸਿਮਰਨਦੀਪ ਕੌਰ ਦਾ ਵਿਸ਼ੇਸ਼ ਸਨਮਾਨ <br/>
Ad Position 24
No active advertisement