22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਰੇਲਵੇ ਪੁਲਿਸ ਦੇ ਸੀ.ਆਈ.ਏ. ਸਟਾਫ਼ ਵਲੋਂ 6 ਕਿੱਲੋ ਗਾਂਜੇ ਸਣੇ ਇਕ ਵਿਅਕਤੀ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 03-05-2026
ਰਾਜਪੁਰਾ, 2 ਮਈ (ਜੀ.ਪੀ. ਸਿੰਘ)-ਰੇਲਵੇ ਪੁਲਿਸ ਦੇ ਸੀ.ਆਈ.ਏ. ਸਟਾਫ਼ ਦੀ ਪੁਲਿਸ ਨੇ ਇਕ ਵਿਅਕਤੀ ਨੂੰ 6 ਕਿੱਲੋ ਗਾਂਜੇ ਸਮੇਤ ਗਿ੍ਫ਼ਤਾਰ ਕਰ ਉਸ ਦੇ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਰੇਲਵੇ ਪੁਲਿਸ ਦੇ ਸੀ.ਆਈ.ਏ. ਰੇਲਵੇ-2 ਦੇ ਇੰਚਾਰਜ ਇੰਸਪੈਕਟਰ ਬਲਵੀਰ ਸਿੰਘ ਨੇ ਦੱਸਿਆ ਕਿ ਸਪੈਸ਼ਲ ਡੀ.ਜੀ.ਪੀ. ਪੰਜਾਬ ਰੇਲਵੇ ਸ਼ਸ਼ੀ ਪ੍ਰਭਾ ਦਿਵੇਦੀ, ਏ.ਆਈ.ਜੀ. ਰੇਲਵੇ ਅਮਰਪ੍ਰੀਤ ਸਿੰਘ ਘੁੰਮਣ, ਐੱਸ.ਪੀ. ਇਨਵੈਸਟੀਗੇਸ਼ਨ ਬਲਰਾਮ ਰਾਣਾ ਅਤੇ ਡੀ.ਐੱਸ.ਪੀ. ਜ਼ੋਨਲ ਪਟਿਆਲਾ ਗੁਰਦੀਪ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਹਾਇਕ ਥਾਣੇਦਾਰ ਨਰੇਸ਼ ਕੁਮਾਰ ਵਲੋਂ ਪੁਲਿਸ ਪਾਰਟੀ ਸਮੇਤ ਰੇਲਵੇ ਯਾਰਡ ਪਲੇਟ ਫਾਰਮ ਨੰਬਰ ਇਕ ਰਾਜਪੁਰਾ ਨੇੜੇ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਇਸ ਦੌਰਾਨ ਇਕ ਵਿਅਕਤੀ ਨੂੰ ਸ਼ੱਕ ਦੇ ਅਧਾਰ 'ਤੇ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਦੇ ਹੱਥ ਵਿਚ ਫੜੇ ਮੋਮੀ ਲਿਫ਼ਾਫ਼ੇ 'ਚੋਂ 6 ਕਿੱਲੋ ਗਾਂਜਾ ਬਰਾਮਦ ਹੋਇਆ | ਕਾਬੂ ਕੀਤੇ ਗਏ ਵਿਅਕਤੀ ਦੀ ਪਹਿਚਾਣ ਰਵਿੰਦਰ ਕੁਮਾਰ ਵਾਸੀ ਹੀਰਾ ਪੱਟੀ ਬਿਹਾਰ ਦੇ ਤੌਰ 'ਤੇ ਹੋਈ | ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਨੂੰ ਮਾਨਯੋਗ ਅਦਾਲਤ 'ਚ ਪੇਸ਼ ਕੀਤਾ ਗਿਆ | ਜਿੱਥੇ ਮਾਨਯੋਗ ਅਦਾਲਤ ਨੇ ਉਕਤ ਮੁਲਜ਼ਮ ਦਾ ਇਕ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ | ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਤੋਂ ਪੁਲਿਸ ਰਿਮਾਂਡ ਦੌਰਾਨ ਜਾਣਕਾਰੀ ਹਾਸਿਲ ਕੀਤੀ ਜਾਏਗੀ ਕਿ ਉਹ ਕਿੱਥੋਂ ਗਾਂਜਾ ਲੈ ਕੇ ਆਇਆ ਸੀ ਅਤੇ ਅੱਗੇ ਕਿੱਥੇ ਸਪਲਾਈ ਕੀਤਾ ਜਾਣਾ ਸੀ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਨੰਬਰਦਾਰਾ ਯੂਨੀਅਨ ਸਰਕਲ ਚੁੰਨ੍ਹੀ ਕਲਾਂ ਦੀ ਮੀਟਿੰਗ ਅਗਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਵਿਖੇ ਵਿਸ਼ਵ ਨਿ੍ਤ ਦਿਵਸ 'ਤੇ ਸਮਾਗਮ ਕਰਵਾਇਆ
Ad Position 24