22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਪੰਜਾਬ ਨੰਬਰਦਾਰਾ ਯੂਨੀਅਨ ਸਰਕਲ ਚੁੰਨ੍ਹੀ ਕਲਾਂ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 03-05-2026
ਫ਼ਤਹਿਗੜ੍ਹ ਸਾਹਿਬ, 2 ਮਈ (ਬਲਜਿੰਦਰ ਸਿੰਘ)-ਪੰਜਾਬ ਨੰਬਰਦਾਰ ਯੂਨੀਅਨ ਸਰਕਲ ਚੁੰਨ੍ਹੀ ਕਲਾਂ ਦੀ ਮਹੀਨਾਵਾਰ ਮੀਟਿੰਗ ਸਰਕਲ ਪ੍ਰਧਾਨ ਬਲਜੀਤ ਸਿੰਘ ਚੁੰਨ੍ਹੀ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸੂਬਾ ਕਾਰਜਕਾਰੀ ਪ੍ਰਧਾਨ ਕੁਲਵੰਤ ਸਿੰਘ, ਸੂਬਾ ਜਨਰਲ ਸਕੱਤਰ ਹਰਬੰਸ ਸਿੰਘ ਈਸਰਹੇਲ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ਦੌਰਾਨ ਮਜ਼ਦੂਰ ਦਿਵਸ ਨੂੰ ਸਮਰਪਿਤ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੱਕੇ ਮੁਲਾਜ਼ਮਾਂ ਨੂੰ ਤਾਂ ਛੁੱਟੀ ਦਿੱਤੀ ਜਾਂਦੀ ਹੈ, ਪਰ ਮਜ਼ਦੂਰ ਵਰਗ ਲਈ ਕੋਈ ਰਾਹਤ ਨਹੀਂ | ਉਨ੍ਹਾਂ ਮੰਗ ਕੀਤੀ ਕਿ 2017 ਤੋਂ 2022 ਦਰਮਿਆਨ ਮਜ਼ਦੂਰਾਂ ਦੇ ਬੱਚਿਆਂ ਦੀ ਸਕਾਲਰਸ਼ਿਪ ਵਿਚ ਹੋਏ ਘਪਲੇ ਦਾ ਪਰਦਾਫਾਸ਼ ਕੀਤਾ ਜਾਵੇ ਅਤੇ ਸਬੰਧਿਤ ਦੋਸ਼ੀ ਅਧਿਕਾਰੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ | ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਨੰਬਰਦਾਰਾਂ ਨਾਲ ਚੋਣ ਮੈਨੀਫੈਸਟੋ ਵਿਚ ਕੀਤੇ ਵਾਅਦੇ ਪੂਰੇ ਕੀਤੇ ਜਾਣ ਜਿਵੇਂ ਕਿ ਨੰਬਰਦਾਰਾਂ ਦਾ ਮਾਣਮੱਤਾ ਦੁੱਗਣਾ ਕਰਨਾ, ਨੰਬਰਦਾਰੀ ਜੱਦੀ ਪੁਸ਼ਤੀ ਕਰਨੀ, ਤਾਂ ਜੋ ਨੰਬਰਦਾਰ ਦੀ ਮੌਤ ਹੋ ਜਾਣ ਤੋਂ ਬਾਅਦ ਪਿੰਡ ਵਿਚ ਪਾਰਟੀਬਾਜ਼ੀ ਪੈਦਾ ਨਾ ਹੋਵੇ | ਨੰਬਰਦਾਰਾਂ ਦਾ ਰੁਕਿਆ ਮਾਣ-ਭੱਤਾ ਤੁਰੰਤ ਖਾਤਿਆਂ ਵਿਚ ਪਾਇਆ ਜਾਵੇ | ਇਸ ਮੌਕੇ ਬੁਲਾਰਿਆਂ ਨੇ ਚੋਣ ਮਨੋਰਥ ਪੱਤਰ ਵਿਚ ਨੰਬਰਦਾਰਾਂ ਨਾਲ ਕੀਤੇ ਵਾਅਦੇ ਪੂਰੇ ਨਾ ਕੀਤੇ ਜਾਣ ਦੇ ਰੋਸ ਵਜੋਂ ਪੰਜਾਬ ਸਰਕਾਰ ਦੀ ਨਿਖੇਧੀ ਕੀਤੀ ਗਈ | ਉਨ੍ਹਾਂ ਕਿਹਾ ਕਿ ਤਹਿਸੀਲ ਕੰਪਲੈਕਸ ਵਿਚ ਨੰਬਰਦਾਰਾਂ ਲਈ ਬੈਠਣ ਦਾ ਪ੍ਰਬੰਧ ਯਕੀਨੀ ਬਣਾਇਆ ਜਾਵੇ, ਬੱਸ ਸਫ਼ਰ ਮੁਫ਼ਤ ਕੀਤਾ ਜਾਵੇ, ਟੋਲ ਪਲਾਜ਼ਾ ਮੁਆਫ਼ ਕੀਤਾ ਜਾਵੇ | ਪਿੰਡਾਂ ਵਿਚ ਲੁੱਟਾਂ ਖੋਹਾਂ ਦੀਆਂ ਵੱਧ ਰਹੀਆਂ ਵਾਰਦਾਤਾਂ ਨੂੰ ਰੋਕਣ ਲਈ ਪ੍ਰਸ਼ਾਸਨ ਨੂੰ ਪੁਲਿਸ ਗਸ਼ਤ ਵਧਾਉਣ ਦੀ ਅਪੀਲ ਕੀਤੀ ਗਈ | ਮੀਟਿੰਗ ਵਿਚ ਨੰਬਰਦਾਰ ਕੁਲਵੰਤ ਸਿੰਘ ਝਾਮਪੁਰ ਕਾਰਜਕਾਰੀ ਸੂਬਾ ਪ੍ਰਧਾਨ, ਹਰਬੰਸ ਸਿੰਘ ਸੂਬਾ ਜਨਰਲ ਸਕੱਤਰ, ਬਲਜੀਤ ਸਿੰਘ ਚੁੰਨ੍ਹੀ ਕਲਾਂ, ਮੋਹਨ ਸਿੰਘ ਨੰਬਰਦਾਰ ਚੁੰਨ੍ਹੀ ਖ਼ੁਰਦ, ਹਰਭਜਨ ਸਿੰਘ, ਬਲਕਾਰ ਸਿੰਘ ਨਰੈਣਾ, ਸ਼ਮਸ਼ੇਰ ਸਿੰਘ ਸੈਂਪਲਾ, ਸੁਖਵੀਰ ਸਿੰਘ ਭਗਤਪੁਰਾ, ਹਰਕੰਵਲਜੀਤ ਸਿੰਘ ਸਾਬਕਾ ਸਰਪੰਚ ਚੁੰਨ੍ਹੀ ਕਲਾਂ, ਚਰਨ ਸਿੰਘ ਪਵਾਲਾ, ਸੁਖਦੀਪ ਸਿੰਘ ਸਲੇਮਪੁਰ, ਤੇਜਿੰਦਰ ਸਿੰਘ ਬੀਰੋ ਮਾਜਰੀ, ਗੁਰਮੀਤ ਸਿੰਘ ਪਮੌਰ, ਭਾਗ ਸਿੰਘ ਰਸੂਲਪੁਰ ਵੀ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਜਨਗਣਨਾ ਸੰਬੰਧੀ ਆਪਣੀ ਜਾਣਕਾਰੀ ਖ਼ੁਦ ਆਨਲਾਈਨ ਭਰੀ ਜਾ ਸਕਦੀ ਹੈ-ਸਿਵਲ ਸਰਜਨ ਅਗਲੀ ਖ਼ਬਰ ਰੇਲਵੇ ਪੁਲਿਸ ਦੇ ਸੀ.ਆਈ.ਏ. ਸਟਾਫ਼ ਵਲੋਂ 6 ਕਿੱਲੋ ਗਾਂਜੇ ਸਣੇ ਇਕ ਵਿਅਕਤੀ ਗਿ੍ਫ਼ਤਾਰ
Ad Position 24